ਬੁਡਾਪੇਸਟ- ਆਸਟ੍ਰੇਲੀਆ ਦੀ ਤੈਰਾਕ ਕਾਇਲੀ ਮੈਕਕੇਨ ਨੇ ਬੈਕਸਟ੍ਰੋਕ ਮੁਕਾਬਲਿਆਂ ਵਿੱਚ ਆਪਣਾ ਦਬਦਬਾ ਜਾਰੀ ਰੱਖਿਆ ਅਤੇ ਵਿਸ਼ਵ ਕੱਪ ਮੁਕਾਬਲੇ ਵਿੱਚ ਮਹਿਲਾਵਾਂ ਦੀ 50 ਮੀਟਰ ਬੈਕਸਟ੍ਰੋਕ ਵਿੱਚ ਨਵਾਂ ਵਿਸ਼ਵ ਰਿਕਾਰਡ ਕਾਇਮ ਕੀਤਾ। ਮੈਕਕੇਨ ਨੇ 26.86 ਸਕਿੰਟ ਦੇ ਸਮੇਂ ਨਾਲ ਵਿਸ਼ਵ ਰਿਕਾਰਡ ਬਣਾਇਆ। ਉਨ੍ਹਾਂ ਨੇ 2018 ਵਿੱਚ ਚੀਨ ਦੀ ਲਿਊ ਜਿਆਂਗ ਦੁਆਰਾ ਬਣਾਏ 26.98 ਸਕਿੰਟ ਦੇ ਪਿਛਲੇ ਰਿਕਾਰਡ ਨੂੰ ਤੋੜ ਦਿੱਤਾ।
ਇਹ ਵੀ ਪੜ੍ਹੋ- ਪਾਕਿ ਅਭਿਨੇਤਰੀ ਦਾ ਆਫਰ : ਜੇਕਰ ਅੱਜ ਭਾਰਤ ਨੂੰ ਹਰਾਇਆ ਤਾਂ ਮੈਂ ਬੰਗਲਾਦੇਸ਼ੀ ਮੁੰਡੇ ਨਾਲ ਕਰਾਂਗੀ ਡੇਟ
ਮੈਕਕੇਨ 50, 100 ਅਤੇ 200 ਮੀਟਰ ਬੈਕਸਟ੍ਰੋਕ ਮੁਕਬਾਲਿਆਂ ਵਿੱਚ ਵਿਸ਼ਵ ਰਿਕਾਰਡ ਰੱਖਣ ਵਾਲੀ ਪਹਿਲੀ ਮਹਿਲਾ ਬਣ ਗਈ ਹੈ। ਉਨ੍ਹਾਂ ਨੇ ਜੁਲਾਈ ਵਿੱਚ ਵਿਸ਼ਵ ਚੈਂਪੀਅਨਸ਼ਿਪ ਵਿੱਚ ਇਹਨਾਂ ਤਿੰਨਾਂ ਮੁਕਾਬਲਿਆਂ ਵਿੱਚ ਸੋਨ ਤਮਗੇ ਜਿੱਤੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਟੋਕੀਓ ਓਲੰਪਿਕ 'ਚ 100 ਅਤੇ 200 ਮੀਟਰ ਬੈਕਸਟ੍ਰੋਕ 'ਚ ਸੋਨ ਤਮਗਾ ਜਿੱਤਿਆ ਸੀ। 50 ਮੀਟਰ ਬੈਕਸਟ੍ਰੋਕ ਓਲੰਪਿਕ ਵਿੱਚ ਸ਼ਾਮਲ ਨਹੀਂ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
AUS vs PAK, CWC 23: ਪਾਕਿਸਤਾਨ ਦੇ ਗੇਂਦਬਾਜ਼ੀ ਕੋਚ ਮੋਰਕਲ ਨੇ ਦੱਸਿਆ ਹਾਰ ਦਾ ਕਾਰਨ
NEXT STORY