ਸਪੋਰਸਟ ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ ‘ਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦਾ ਉਦਘਾਟਨ ਕਰਨਗੇ। ਉਦਘਾਟਨੀ ਸਮਾਰੋਹ ਸ਼ਾਮ 4 ਵਜੇ ਤੋਂ ਖੇਡ ਸਟੇਡੀਅਮ ਵਿਖੇ ਹੋਵੇਗਾ। ਇਸ ਦੌਰਾਨ ਭਗਵੰਤ ਮਾਨ ਵਾਲੀਬਾਲ ਦਾ ਮੈਚ ਵੀ ਖੇਡਣਗੇ। ‘ਖੇਡਾਂ ਵਤਨ ਪੰਜਾਬ ਦੀਆ’ 'ਚ ਅੱਜ ਪਹਿਲੀ ਵਾਰ ਪੰਜਾਬ ਦੀਆਂ ਖੇਡਾਂ 'ਚ ਸ਼ਾਮਲ ਰਗਬੀ ਖੇਡ ਵੀ ਖਿੱਚ ਦਾ ਕੇਂਦਰ ਰਹੇਗੀ। ਇਸ ਤੋਂ ਇਲਾਵਾ ਵਾਲੀਬਾਲ ਅਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਬਣਨਗੇ। ਇਸ ਤੋਂ ਇਲਾਵਾ ਫਿਲਮ ਅਦਾਕਾਰ ਅਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਵੀ ਪ੍ਰਦਰਸ਼ਨ ਕਰਨਗੇ।
![PunjabKesari](https://static.jagbani.com/multimedia/15_22_071656959cmm-ll.jpg)
ਇਹ ਵੀ ਪੜ੍ਹੋ- ਆਨੰਦ ਮਹਿੰਦਰਾ ਦਾ ਐਲਾਨ-ਪ੍ਰਗਿਆਨੰਦਾ ਨੂੰ ਦੇਣਗੇ XUV 400 EV, ਮਾਤਾ-ਪਿਤਾ ਲਈ ਲਿਖਿਆ ਸੁੰਦਰ ਮੈਸੇਜ
ਉਦਘਾਟਨੀ ਸਮਾਰੋਹ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਨ ਤੋਂ ਬਾਅਦ ਖੇਡ ਮਸ਼ਾਲ ਬਠਿੰਡਾ ਲਿਆਂਦੀ ਜਾਵੇਗੀ, ਜਿਸ ਨੂੰ ਅੰਤਰਰਾਸ਼ਟਰੀ ਖਿਡਾਰੀ ਵੱਲੋਂ ਰੋਸ਼ਨ ਕੀਤਾ ਜਾਵੇਗਾ। ਮਾਰਚ ਪਾਸਟ 'ਚ ਸਾਰੇ ਜ਼ਿਲ੍ਹਿਆਂ ਦੇ ਖਿਡਾਰੀ ਹਿੱਸਾ ਲੈਣਗੇ ਅਤੇ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕਣਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੋਮਵਾਰ ਨੂੰ ਹੀ ਫਾਈਨਲ ਰਿਹਰਸਲ ਸਮੇਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਪੁਲਸ ਨੇ ਸੜਕ ਸੁਰੱਖਿਆ 'ਤੇ ਕਿਹਾ- ਨੀਰਜ ਚੋਪੜਾ ਵਰਗੇ ਬਣੋ; ਦਿਲ ਜਿੱਤੋ, ਚਲਾਨ ਨਾ ਕਟਵਾਓ
NEXT STORY