ਦੁਬਈ- ਲੈਅ 'ਚ ਵਾਪਸ ਆਏ ਸ਼ੇਨ ਵਾਟਸਨ (ਅਜੇਤੂ 83), ਫਾਫ ਡੂ ਪਲੇਸਿਸ (ਅਜੇਤੂ 87) ਦੇ ਸ਼ਾਨਦਾਰ ਅਰਧ ਸੈਂਕੜਿਆਂ ਅਤੇ ਇਨ੍ਹਾਂ ਵਿਚਾਲੇ 181 ਦੌੜਾਂ ਦੀ ਓਪਨਿੰਗ ਸਾਂਝੇਦਾਰੀ ਦੀ ਬਦੌਲਤ ਚੇਨਈ ਸੁਪਰ ਕਿੰਗਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ 10 ਵਿਕਟਾਂ ਨਾਲ ਹਰਾ ਦਿੱਤਾ।


ਪੰਜਾਬ ਦੇ ਕਪਤਾਨ ਲੋਕੇਸ਼ ਰਾਹੁਲ ਨੇ 63 ਦੌੜਾਂ ਦੇ ਅਰਧ ਸੈਂਕੜੇ ਦੇ ਦਮ 'ਤੇ 20 ਓਵਰਾਂ 'ਚ 4 ਵਿਕਟਾਂ 'ਤੇ 178 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾਇਆ ਪਰ ਵਾਟਸਨ ਤੇ ਡੂ ਪਲੇਸਿਸ ਦੀ ਓਪਨਿੰਗ ਸਾਂਝੇਦਾਰੀ ਨੇ ਇਸ ਸਕੋਰ ਨੂੰ ਛੋਟਾ ਸਾਬਤ ਕਰ ਦਿੱਤਾ। ਚੇਨਈ ਨੇ 17.4 ਓਵਰਾਂ 'ਚ ਬਿਨਾਂ ਕੋਈ ਵਿਕਟ ਗੁਆਏ 181 ਦੌੜਾਂ ਬਣਾ ਕੇ ਆਸਾਨ ਜਿੱਤ ਆਪਣੇ ਨਾਂ ਕਰ ਲਈ। ਇਸ ਸੈਸ਼ਨ 'ਚ ਕਿਸੇ ਵੀ ਟੀਮ ਦੀ 10 ਵਿਕਟਾਂ ਨਾਲ ਇਹ ਪਹਿਲੀ ਜਿੱਤ ਹੈ ਜਦਕਿ ਚੇਨਈ ਦੀ ਆਈ. ਪੀ. ਐੱਲ. ਇਤਿਹਾਸ 'ਚ 10 ਵਿਕਟਾਂ ਨਾਲ ਇਹ ਪਹਿਲੀ ਜਿੱਤ ਹੈ।

ਚੇਨਈ ਦੀ 5 ਮੈਚਾਂ 'ਚ ਇਹ ਦੂਜੀ ਜਿੱਤ ਹੈ ਅਤੇ ਉਸਦੇ ਚਾਰ ਅੰਕ ਹੋ ਗਏ ਹਨ। ਚੇਨਈ ਨੇ ਲਗਾਤਾਰ ਤਿੰਨ ਮੈਚ ਹਾਰਨ ਤੋਂ ਬਾਅਦ ਜਿੱਤ ਹਾਸਲ ਕੀਤੀ ਹੈ। ਉਹ 8ਵੇਂ ਸਥਾਨ ਤੋਂ 6ਵੇਂ ਸਥਾਨ 'ਤੇ ਪਹੁੰਚ ਗਈ ਹੈ। ਪੰਜਾਬ ਨੂੰ 5 ਮੈਚਾਂ 'ਚ ਚੌਥੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਉਹ 8ਵੇਂ ਸਥਾਨ 'ਤੇ ਪਹੁੰਚ ਗਈ ਹੈ। ਵਾਟਸਨ ਨੇ ਫਾਰਮ 'ਚ ਆਉਂਦੇ ਹੋਏ 53 ਗੇਂਦਾਂ 'ਤੇ ਅਜੇਤੂ 83 ਦੌੜਾਂ 'ਚ 11 ਚੌਕੇ ਅਤੇ 3 ਛੱਕੇ ਲਗਾਏ, ਜਦਕਿ ਡੂ ਪਲੇਸਿਸ ਨੇ 53 ਗੇਂਦਾਂ 'ਤੇ ਅਜੇਤੂ 83 ਦੌੜਾਂ 'ਚ 11 ਚੌਕੇ ਅਤੇ ਇਕ ਛੱਕਾ ਲਗਾਇਆ। ਦੋਵਾਂ ਦੇ ਵਿਚਾਲੇ 181 ਦੌੜਾਂ ਦੀ ਅਜੇਤੂ ਸਾਂਝੇਦਾਰੀ ਚੇਨਈ ਦੇ ਲਈ ਆਈ. ਪੀ. ਐੱਲ. ਇਤਿਹਾਸ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਸਾਂਝੇਦਾਰੀ ਹੈ।


ਟੀਮਾਂ ਇਸ ਤਰ੍ਹਾਂ ਹਨ-
ਕਿੰਗਜ਼ ਇਲੈਵਨ ਪੰਜਾਬ- ਲੋਕੇਸ਼ ਰਾਹੁਲ (ਕਪਤਾਨ), ਮਯੰਕ ਅਗਰਵਾਲ, ਸ਼ੈਲਡਨ ਕੋਟਰੇਲ, ਕ੍ਰਿਸ ਗੇਲ, ਗਲੇਨ ਮੈਕਸਵੈੱਲ, ਮੁਹੰਮਦ ਸ਼ੰਮੀ, ਮੁਜੀਬ ਉਰ ਰਹਿਮਾਨ, ਕਰੁਣ ਨਾਇਰ, ਜੇਮਸ ਨੀਸ਼ਮ, ਨਿਕੋਲਸ ਪੂਰਨ (ਵਿਕਟਕੀਪਰ), ਇਸ਼ਾਨ ਪੋਰੇਲ, ਅਰਸ਼ਦੀਪ ਸਿੰਘ, ਮੁਰੂਗਨ ਅਸ਼ਵਿਨ, ਕ੍ਰਿਸ਼ਣੱਪਾ ਗੌਤਮ, ਹਰਪ੍ਰੀਤ ਬਰਾੜ, ਦੀਪਕ ਹੁੱਡਾ, ਕ੍ਰਿਸ ਜੌਰਡਨ, ਸਰਫਰਾਜ ਖਾਨ, ਮਨਦੀਪ ਸਿੰਘ, ਦਰਸ਼ਨ ਨਲਕੰਡੇ, ਰਵੀ ਬਿਸ਼ਨੋਈ, ਸਿਮਰਨ ਸਿੰਘ (ਵਿਕਟਕੀਪਰ), ਜਗਦੀਸ਼ ਸੁਚਿਤ, ਤਜਿੰਦਰ ਸਿੰਘ, ਹਾਰਡਸ ਵਿਲਜੋਨ।
ਚੇਨਈ ਸੁਪਰ ਕਿੰਗਜ਼- ਮਹਿੰਦਰ ਸਿੰਘ ਧੋਨੀ (ਕਪਤਾਨ), ਮੁਰਲੀ ਵਿਜੇ, ਅੰਬਾਤੀ ਰਾਇਡੂ, ਫਾਫ ਡੂ ਪਲੇਸਿਸ, ਸ਼ੇਨ ਵਾਟਸਨ, ਕੇਦਾਰ ਜਾਧਵ, ਡਵੇਨ ਬ੍ਰਾਵੋ, ਰਵਿੰਦਰ ਜਡੇਜਾ, ਲੂੰਗੀ ਇਨਗਿਡੀ, ਦੀਪਕ ਚਾਹਰ, ਪਿਊਸ਼ ਚਾਵਲਾ, ਇਮਰਾਨ ਤਾਹਿਰ, ਮਿਸ਼ੇਲ ਸੈਂਟਨਰ, ਜੋਸ਼ ਹੇਜਲਵੁਡ, ਸ਼ਾਰਦੁਲ ਠਾਕੁਰ, ਸੈਮ ਕਿਊਰਨ, ਐੱਨ. ਜਗਦੀਸ਼ਨ, ਕੇ. ਐੱਮ. ਆਸਿਫ, ਮੋਨੂ ਕੁਮਾਰ, ਆਰ. ਸਾਈ. ਕਿਸ਼ੋਰ, ਰਿਤੁਰਾਜ ਗਾਇਕਵਾੜ, ਕਰਣ ਸ਼ਰਮਾ।
ਸਿੱਧਾਰਥ ਕੌਲ ਨੇ ਆਪਣੇ ਨਾਂ ਕੀਤਾ IPL ਦਾ ਸਭ ਤੋਂ ਸ਼ਰਮਨਾਕ ਰਿਕਾਰਡ
NEXT STORY