ਮੁੰਬਈ- ਭਾਰਤ ਦੇ ਸਟਾਰ ਬੱਲੇਬਾਜ਼ ਕੇ. ਐੱਲ. ਰਾਹੁਲ ਵੀਰਵਾਰ ਨੂੰ ਕੋਵਿਡ-19 ਜਾਂਚ ਵਿਚ ਪਾਜ਼ੇਟਿਵ ਪਾਏ ਗਏ ਜਿਸ ਕਾਰਨ ਉਨ੍ਹਾਂ ਦਾ 29 ਜੁਲਾਈ ਤੋਂ ਤਾਰੌਬਾ ਵਿਚ ਵੈਸਟਇੰਡੀਜ਼ ਖ਼ਿਲਾਫ਼ ਅਗਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਵਿਚ ਖੇਡਣਾ ਸ਼ੱਕੀ ਹੈ।ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਇੱਥੇ ਬੋਰਡ ਦੀ ਉੱਚ ਕੌਂਸਲ ਦੀ ਮੀਟਿੰਗ ਤੋਂ ਬਾਅਦ ਰਾਹੁਲ ਬਾਰੇ ਸੂਚਨਾ ਦਿੱਤੀ। ਰਾਹੁਲ ਨੇ ਵੀਰਵਾਰ ਨੂੰ ਬੈਂਗਲੁਰੂ ਵਿਚ ਰਾਸ਼ਟਰੀ ਕ੍ਰਿਕਟ ਅਕੈਡਮੀ ਵਿਚ ਲੈਵਲ-3 ਕੋਚ ਸਰਟੀਫਿਕੇਸ਼ਨ ਕੋਰਸ ਵਿਚ ਹਿੱਸਾ ਲੈਣ ਆਏ ਉਮੀਦਵਾਰਾਂ ਨੂੰ ਸੰਬੋਧਨ ਕੀਤਾ ਸੀ।
ਇਹ ਵੀ ਪੜ੍ਹੋ : ਭਾਰਤ ਦੀ ਜੈਵਲਿਨ ਥ੍ਰੋਅਰ ਅਨੁ ਰਾਣੀ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੀਤਾ ਕੁਆਲੀਫਾਈ
ਰਾਹੁਲ ਦਾ ਪਿਛਲੇ ਦਿਨੀਂ ਜਰਮਨੀ ਵਿਚ ਹਰਨੀਆ ਦਾ ਆਪ੍ਰਰੇਸ਼ਨ ਹੋਇਆ ਸੀ। ਉਨ੍ਹਾਂ ਨੂੰ ਸ਼ੁੱਕਰਵਾਰ ਤੋਂ ਪੋਰਟ ਆਫ ਸਪੇਨ ਵਿਚ ਵੈਸਟਇੰਡੀਜ਼ ਖ਼ਿਲਾਫ਼ ਸ਼ੁਰੂ ਹੋ ਰਹੀ ਵਨ ਡੇ ਸੀਰੀਜ਼ 'ਚ ਆਰਾਮ ਦਿੱਤਾ ਗਿਆ ਹੈ। ਗਾਂਗੁਲੀ ਨੇ ਇਸ ਗੱਲ ਦੀ ਵੀ ਜਾਣਕਾਰੀ ਦਿੱਤੀ ਕਿ ਰਾਸ਼ਟਰ ਮੰਡਲ ਖੇਡਾਂ ਲਈ ਜਾਣ ਵਾਲੀ ਭਾਰਤੀ ਮਹਿਲਾ ਟੀਮ ਦੀ ਇਕ ਮੈਂਬਰ ਵੀ ਕੋਵਿਡ-19 ਪਾਜ਼ੇਟਿਵ ਸੀ। ਉਨ੍ਹਾਂ ਨੇ ਹਾਲਾਂਕਿ ਇਸ ਖਿਡਾਰੀ ਦੇ ਨਾਂ ਦਾ ਖ਼ੁਲਾਸਾ ਨਹੀਂ ਕੀਤਾ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
IND vs WI 1st ODI : ਭਾਰਤ ਨੇ 3 ਦੌੜਾਂ ਨਾਲ ਜਿੱਤਿਆ ਵਨ ਡੇ
NEXT STORY