ਦੁਬਈ (ਏਜੰਸੀ)- ਭਾਰਤ ਦੇ ਸਟਾਰ ਕ੍ਰਿਕਟਰ ਵਿਰਾਟ ਕੋਹਲੀ ਨੇ ਇੱਥੇ ਏਸ਼ੀਆ ਕੱਪ 'ਚ ਪਾਕਿਸਤਾਨ 'ਤੇ ਟੀਮ ਦੀ 5 ਵਿਕਟਾਂ ਨਾਲ ਜਿੱਤ ਤੋਂ ਬਾਅਦ ਵਿਰੋਧੀ ਟੀਮ ਦੇ ਤੇਜ਼ ਗੇਂਦਬਾਜ਼ ਹੈਰਿਸ ਰਾਊਫ ਨੂੰ ਆਪਣੇ ਦਸਤਖ਼ਤ ਵਾਲੀ ਜਰਸੀ ਭੇਂਟ ਕੀਤੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਇੱਕ ਵੀਡੀਓ ਪੋਸਟ ਕੀਤੀ ਹੈ ਜਿਸ ਵਿੱਚ ਕੋਹਲੀ ਰਊਫ ਨੂੰ ਆਪਣੀ ਜਰਸੀ ਭੇਂਟ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਐਤਵਾਰ ਰਾਤ ਨੂੰ ਖਿਡਾਰੀਆਂ ਨੇ ਹੱਥ ਮਿਲਾਇਆ।
ਕੋਹਲੀ ਨੇ ਮੈਚ 'ਚ 34 ਗੇਂਦਾਂ 'ਚ 35 ਦੌੜਾਂ ਬਣਾਈਆਂ ਸਨ, ਜਿਸ 'ਚ ਹਾਰਦਿਕ ਪੰਡਯਾ ਨੇ ਗੇਂਦ ਅਤੇ ਬੱਲੇ ਦੋਵਾਂ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਭਾਰਤ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਈ। ਬਹੁਤ ਉਡੀਕੇ ਜਾ ਰਹੇ ਮੈਚ ਤੋਂ ਪਹਿਲਾਂ ਦੋਵਾਂ ਦੇਸ਼ਾਂ ਦੇ ਖਿਡਾਰੀ ਆਪਣੇ ਸਿਖਲਾਈ ਸੈਸ਼ਨ ਦੌਰਾਨ ਇੱਕ-ਦੂਜੇ ਨੂੰ ਸ਼ੁਭਕਾਮਨਾਵਾਂ ਦਿੰਦੇ ਨਜ਼ਰ ਆਏ ਸਨ। ਕੋਹਲੀ ਨੇ ਮੈਚ ਤੋਂ ਪਹਿਲਾਂ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਅਤੇ ਜ਼ਖ਼ਮੀ ਤੇਜ਼ ਗੇਂਦਬਾਜ਼ ਸ਼ਾਹੀਨ ਅਫਰੀਦੀ ਨਾਲ ਸੰਖੇਪ ਗੱਲਬਾਤ ਕੀਤੀ ਸੀ।
ਬਕਾਇਆ ਨਾ ਦੇਣ ’ਤੇ ਪਾਕਿ ਓਲੰਪੀਅਨ ਮੰਜ਼ੂਰ ਹੁਸੈਨ ਦੀ ਮ੍ਰਿਤਕ ਦੇਹ ਦੇਣ ਤੋਂ ਹਸਪਤਾਲ ਨੇ ਕੀਤਾ ਮਨ੍ਹਾ
NEXT STORY