ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 19ਵਾਂ ਮੈਚ ਅੱਜ ਦਿੱਲੀ ਕੈਪੀਟਲਸ ਤੇ ਕੋਲਕਾਤਾ ਨਾਈਟ ਰਾਈਡਰਜ਼ ਦਰਮਿਆਨ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਕੋਲਕਾਤਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਨ ਆਈ ਦਿੱਲੀ ਦੀ ਟੀਮ ਨੇ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 215 ਦੌੜਾਂ ਬਣਾਈਆਂ। ਇਸ ਤਰ੍ਹਾਂ ਦਿੱਲੀ ਨੇ ਕੋਲਕਾਤਾ ਨੂੰ ਜਿੱਤ ਲਈ 216 ਦੌੜਾਂ ਦਾ ਟੀਚਾ ਦਿੱਤਾ ਹੈ। ਦਿੱਲੀ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਪ੍ਰਿਥਵੀ ਸ਼ਾਹ 51 ਦੌੜਾਂ 'ਤੇ ਆਊਟ ਹੋਇਆ। ਪ੍ਰਿਥਵੀ ਨੇ ਆਪਣੀ ਪਾਰੀ ਦੇ ਦੌਰਾਨ 7 ਚੌਕੇ ਤੇ 2 ਛੱਕੇ ਲਗਾਏ। ਪ੍ਰਿਥਵੀ ਚੱਕਰਵਰਤੀ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਏ।
ਦਿੱਲੀ ਦੀ ਦੂਜੀ ਵਿਕਟ ਕਪਤਾਨ ਰਿਸ਼ਭ ਪੰਤ ਦੇ ਤੌਰ 'ਤੇ ਡਿੱਗੀ। ਪੰਤ ਨੇ ਆਪਣੀ 27 ਦੌੜਾਂ ਦਾ ਪਾਰੀ ਦੇ ਦੌਰਾਨ 2 ਚੌਕੇ ਤੇ 2 ਛੱਕੇ ਲਗਾਏ ਪਰ ਬਦਕਿਸਮਤੀ ਨਾਲ ਰਸੇਲ ਦੀ ਗੇਂਦ 'ਤੇ ਉਮੇਸ਼ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਦਿੱਲੀ ਨੂੰ ਅਗਲਾ ਝਟਕਾ ਲਲਿਤ ਯਾਦਵ ਦੇ ਤੌਰ 'ਤੇ ਲੱਗਾ। ਲਲਿਤ 1 ਦੌੜ ਦੇ ਨਿੱਜੀ ਸਕੋਰ 'ਤੇ ਨਰੇਨ ਵਲੋਂ ਐੱਲ. ਬੀ. ਡਬਲਯੂ. ਆਊਟ ਹੋਏ। ਦਿੱਲੀ ਨੂੰ ਚੌਥਾ ਝਟਕਾ ਉਦੋਂ ਲੱਗਾ ਜਦੋਂ ਰੋਵਮੈਨ ਪਾਵੇਲ 8 ਦੌੜਾਂ ਦੇ ਨਿੱਜੀ ਸਕੋਰ 'ਤੇ ਨਰੇਨ ਦੀ ਗੇਂਦ 'ਤੇ ਰਿੰਕੂ ਸਿੰਘ ਨੂੰ ਕੈਚ ਦੇ ਕੇ ਆਊਟ ਹੋਏ। ਦਿੱਲੀ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਡੇਵਿਡ ਵਾਰਨਰ 61 ਦੌੜਾਂ ਦੇ ਨਿੱਜੀ ਸਕੋਰ 'ਤੇ ਉਮੇਸ਼ ਦੀ ਗੇਂਦ 'ਤੇ ਰਹਾਣੇ ਨੂੰ ਕੈਚ ਦੇ ਕੇ ਆਊਟ ਹੋਏ। ਅਕਸ਼ਰ ਪਟੇਲ ਤੇ ਸ਼ਾਰਦੁਲ ਠਾਕੁਰ ਨੇ ਅਜੇਤੂ ਰਹਿੰਦੇ ਕ੍ਰਮਵਾਰ 22 ਤੇ 29 ਦੌੜਾਂ ਬਣਾਈਆਂ। ਕੋਲਕਾਤਾ ਵਲੋਂ ਉਮੇਸ਼ ਯਾਦਵ ਨੇ 1, ਵਰੁਣ ਚੱਕਰਵਰਤੀ ਨੇ 1, ਸੁਨੀਲ ਨਰੇਨ 2 ਤੇ ਆਂਦਰੇ ਰਸੇਲ ਨੇ 1 ਵਿਕਟ ਲਏ।
ਇਹ ਵੀ ਪੜ੍ਹੋ : ਅਸੀਂ ਆਪਣੇ ਗੇਂਦਬਾਜ਼ਾਂ ਦੇ ਪ੍ਰਦਰਸ਼ਨ ਤੋਂ ਨਿਰਾਸ਼ ਹਾਂ : ਜਡੇਜਾ
ਹੈੱਡ ਟੂ ਹੈੱਡ
ਦਿੱਲੀ ਤੇ ਕੋਲਕਾਤਾ ਦਰਮਿਆਨ ਅਜੇ ਤਕ ਕੁਲ 29 ਮੈਚ ਖੇਡੇ ਗਏ ਹਨ। ਇਨ੍ਹਾਂ 29 ਮੈਚਾਂ 'ਚੋਂ 17 ਵਾਰ ਕੋਲਕਾਤਾ ਜੇਤੂ ਰਹੀ ਤੇ 12 ਵਾਰ ਦਿੱਲੀ ਦੀ ਟੀਮ ਜੇਤੂ ਰਹੀ ਹੈ।
ਇਹ ਵੀ ਪੜ੍ਹੋ : ਬਚਪਨ ਦੇ ਦਿਨਾਂ 'ਚ ਪੁੱਜੇ ਮਾਸਟਰ ਬਲਾਸਟਰ, ਵੀਡੀਓ ਸ਼ੇਅਰ ਕਰਕੇ ਦੱਸਿਆ ਬਸ ਨੰਬਰ 315 ਦੇ ਪਿੱਛੇ ਦਾ ਕਿੱਸਾ
ਪਲੇਇੰਗ ਇਲੈਵਨ
ਦਿੱਲੀ ਕੈਪੀਟਲਸ : ਪ੍ਰਿਥਵੀ ਸ਼ਾਹ, ਡੇਵਿਡ ਵਾਰਨਰ, ਰਿਸ਼ਭ ਪੰਤ (ਵਿਕਟਕੀਪਰ, ਕਪਤਾਨ), ਰੋਵਮੈਨ ਪਾਵੇਲ, ਸਰਫਰਾਜ਼ ਖਾਨ, ਲਲਿਤ ਯਾਦਵ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਸਤਫਿਜ਼ੁਰ ਰਹਿਮਾਨ, ਖਲੀਲ ਅਹਿਮਦ
ਕੋਲਕਾਤਾ ਨਾਈਟ ਰਾਈਡਰਜ਼ : ਅਜਿੰਕਯ ਰਹਾਣੇ, ਵੈਂਕਟੇਸ਼ ਅਈਅਰ, ਸ਼੍ਰੇਅਸ ਅਈਅਰ (ਕਪਤਾਨ), ਸੈਮ ਬਿਲਿੰਗਜ਼ (ਵਿਕਟਕੀਪਰ), ਨਿਤੀਸ਼ ਰਾਣਾ, ਆਂਦਰੇ ਰਸਲ, ਸੁਨੀਲ ਨਾਰਾਇਣ, ਪੈਟ ਕਮਿੰਸ, ਉਮੇਸ਼ ਯਾਦਵ, ਰਸਿਕ ਸਲਾਮ, ਵਰੁਣ ਚੱਕਰਵਰਤੀ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਰਾਸ਼ਿਦ 11ਵੇਂ, ਤਵੇਸਾ ਤੇ ਦੀਕਸ਼ਾ ਏਸ਼ੀਆਈ ਮਿਕਸਡ ਕੱਪ 'ਚ ਸਾਂਝੇ ਤੌਰ 'ਤੇ 54ਵੇਂ ਸਥਾਨ 'ਤੇ
NEXT STORY