ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ) 2022 ਦਾ 61ਵਾਂ ਮੈਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਤੇ ਸਨਰਾਈਜ਼ਰਜ਼ ਹੈਦਰਾਬਾਦ ਦਰਮਿਆਨ ਪੁਣੇ ਦੇ ਮਹਾਰਾਸ਼ਟਰਾ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਖੇਡਿਆ ਜਾਵੇਗਾ। ਹੈਦਰਾਬਾਦ ਦੀ ਗੱਲ ਕਰੀਏ ਤਾਂ ਟੀਮ ਨੇ ਇਸ ਸੀਜ਼ਨ 'ਚ 11 ਮੁਕਾਬਲੇ ਖੇਡ ਕੇ 5 'ਚ ਜਿੱਤ ਦਰਜ ਕੀਤੀ ਹੈ ਜਦਕਿ ਕੋਲਕਾਤਾ ਨੇ 12 ਮੈਚ ਖੇਡ ਕੇ 5 'ਚ ਜਿੱਤ ਦਰਜ ਕੀਤੀ ਹੈ। ਅੱਜ ਜੋ ਵੀ ਟੀਮ ਜਿੱਤੇਗੀ ਉਸ ਦੀ ਪਲੇਅ ਆਫ਼ ਦੀਆਂ ਉਮੀਦਾਂ ਬਰਕਰਾਰ ਰਹਿਣਗੀਆਂ।
ਇਹ ਵੀ ਪੜ੍ਹੋ : RCB vs PBKS : ਪੰਜਾਬ ਨੇ ਬੈਂਗਲੁਰੂ ਨੂੰ 54 ਦੌੜਾਂ ਨਾਲ ਹਰਾਇਆ
ਹੈੱਡ ਟੂ ਹੈੱਡ
ਕੋਲਕਾਤਾ ਤੇ ਹੈਦਰਾਬਾਦ ਦਰਮਿਆਨ ਖੇਡੇ ਗਏ ਪਿਛਲੇ 22 ਮੈਚਾਂ 'ਚੋਂ 14 ਵਾਰ ਕੋਲਕਾਤਾ ਨੇ ਬਾਜ਼ੀ ਮਾਰੀ ਹੈ ਜਦਕਿ ਹੈਦਰਬਾਦ ਨੇ ਸਿਰਫ਼ 8 ਵਾਰ ਜਿੱਤ ਦਰਜ ਕੀਤੀ ਹੈ।
ਸੰਭਾਵਿਤ ਪਲੇਇੰਗ ਇਲੈਵਨ :-
ਕੋਲਕਾਤਾ ਨਾਈਟ ਰਾਈਡਰਜ਼ : ਅਜਿੰਕਯ ਰਹਾਣੇ, ਵੈਂਕਟੇਸ਼ ਅਈਅਰ, ਸ਼੍ਰੇਅਸ ਅਈਅਰ (ਕਪਤਾਨ), ਨਿਤੀਸ਼ ਰਾਣਾ, ਰਿੰਕੂ ਸਿੰਘ, ਆਂਦਰੇ ਰਸਲ, ਸੁਨੀਲ ਨਾਰਾਇਣ, ਸ਼ੈਲਡਨ ਜੈਕਸਨ/ਸੈਮ ਬਿਲਿੰਗਸ (ਵਿਕਟਕੀਪਰ), ਉਮੇਸ਼ ਯਾਦਵ, ਟਿਮ ਸਾਊਦੀ, ਵਰੁਣ ਚੱਕਰਵਰਤੀ
ਸਨਰਾਈਜ਼ਰਜ਼ ਹੈਦਰਾਬਾਦ : ਅਭਿਸ਼ੇਕ ਸ਼ਰਮਾ, ਕੇਨ ਵਿਲੀਅਮਸਨ (ਕਪਤਾਨ), ਰਾਹੁਲ ਤ੍ਰਿਪਾਠੀ, ਐਡਨ ਮਾਰਕਰਮ, ਨਿਕੋਲਸ ਪੂਰਨ (ਵਿਕਟਕੀਪਰ), ਸ਼ਸ਼ਾਂਕ ਸਿੰਘ, ਵਾਸ਼ਿੰਗਟਨ ਸੁੰਦਰ, ਟੀ ਨਟਰਾਜਨ, ਭੁਵਨੇਸ਼ਵਰ ਕੁਮਾਰ, ਫਜ਼ਲਹਕ ਫਾਰੂਕੀ, ਉਮਰਾਨ ਮਲਿਕ।
ਇਹ ਵੀ ਪੜ੍ਹੋ : ਪੰਜਾਬ ਦੀ ਧੀ ਪ੍ਰਨੀਤ ਕੌਰ ਨੇ ਏਸ਼ੀਆ ਕੱਪ 'ਚ ਮਾਰੀਆਂ ਮੱਲਾਂ, ਦੋ ਸੋਨ ਤੇ ਇਕ ਚਾਂਦੀ ਦਾ ਤਮਗ਼ਾ ਜਿੱਤਿਆ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਮਹਿਲਾ ਮੁੱਕੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ : ਲਵਲੀਨਾ ਬਾਹਰ, ਪੂਜਾ ਕੁਆਰਟਰ ਫਾਈਨਲ 'ਚ
NEXT STORY