ਬਰਮਿੰਘਮ (ਏਜੰਸੀ)- ਭਾਰਤ ਦੀ ਬੈਡਮਿੰਟਨ ਸਟਾਰ ਪੁਸਾਰਲਾ ਵੈਂਕਟਾ ਸਿੰਧੂ ਤੋਂ ਬਾਅਦ ਭਾਰਤ ਦੇ ਲਕਸ਼ਯ ਸੇਨ ਨੇ ਸੋਮਵਾਰ ਨੂੰ ਇੱਥੇ ਫਾਈਨਲ ਵਿੱਚ ਮਲੇਸ਼ੀਆ ਦੇ ਐਨਜੀ ਟੀਜੇ ਯੋਂਗ ਨੂੰ 19-21, 21-9, 21-16 ਨਾਲ ਹਰਾ ਕੇ ਰਾਸ਼ਟਰਮੰਡਲ ਖੇਡਾਂ ਦੇ ਬੈਡਮਿੰਟਨ ਪੁਰਸ਼ ਸਿੰਗਲਜ਼ ਦਾ ਸੋਨ ਤਮਗਾ ਜਿੱਤਿਆ।
ਇਹ ਵੀ ਪੜ੍ਹੋ: ਰਾਸ਼ਟਰਮੰਡਲ ਖੇਡਾਂ 2022: ਭਾਰਤ ਦੀ ਬੈਡਮਿੰਟਨ ਸਟਾਰ PV ਸਿੰਧੂ ਨੇ ਜਿੱਤਿਆ ਸੋਨ ਤਮਗਾ
ਪਹਿਲੀ ਵਾਰ ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਲੈ ਰਹੇ ਲਕਸ਼ਯ ਨੇ ਯੋਂਗ ਨੂੰ 19-21, 21-9, 21-16 ਨਾਲ ਹਰਾ ਕੇ ਪਹਿਲੀ ਗੇਮ ਗੁਆਉਣ ਤੋਂ ਬਾਅਦ ਸ਼ਾਨਦਾਰ ਵਾਪਸੀ ਕੀਤੀ। ਪਹਿਲੀ ਗੇਮ ਗੁਆਉਣ ਦੇ ਬਾਵਜੂਦ, ਲਕਸ਼ਯ ਦਬਾਅ ਵਿੱਚ ਨਹੀਂ ਆਇਆ, ਅਤੇ ਉਨ੍ਹਾਂ ਨੇ ਹਮਲਾਵਰ ਖੇਡ ਦਿਖਾਉਂਦੇ ਹੋਏ ਆਪਣਾ ਪਹਿਲਾ ਰਾਸ਼ਟਰਮੰਡਲ ਸੋਨ ਤਮਗਾ ਜਿੱਤਿਆ। ਇਸ ਤੋਂ ਪਹਿਲਾਂ ਲਕਸ਼ਯ ਨੇ ਏਸ਼ੀਅਨ ਜੂਨੀਅਰ ਚੈਂਪੀਅਨਸ਼ਿਪ 2018 'ਚ ਸੋਨ ਤਮਗਾ ਜਿੱਤਿਆ ਸੀ। ਇਸ ਤੋਂ ਇਲਾਵਾ ਉਹ ਥਾਮਸ ਕੱਪ 2022 ਜਿੱਤਣ ਵਾਲੀ ਭਾਰਤੀ ਟੀਮ ਦਾ ਵੀ ਹਿੱਸਾ ਸਨ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸ਼ਰਤ ਕਮਲ ਅਤੇ ਨਿਖਤ ਜ਼ਰੀਨ ਹੋਣਗੇ ਸਮਾਪਤੀ ਸਮਾਰੋਹ 'ਚ ਭਾਰਤ ਦੇ ਝੰਡਾਬਰਦਾਰ
NEXT STORY