ਮੁੰਬਈ- ਮਹਾਰਾਸ਼ਟਰ ਕੈਬਨਿਟ ਨੇ ਮੰਗਲਵਾਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਪਹਿਲੀ ਵਾਰ ਆਈ.ਸੀ.ਸੀ. ਮਹਿਲਾ ਕ੍ਰਿਕਟ ਵਿਸ਼ਵ ਕੱਪ ਜਿੱਤਣ 'ਤੇ ਵਧਾਈ ਦਿੱਤੀ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੈਬਨਿਟ ਨੇ ਮਹਾਰਾਸ਼ਟਰ ਦੀਆਂ ਖਿਡਾਰਨਾਂ ਸਮ੍ਰਿਤੀ ਮੰਧਾਨਾ, ਜੇਮਿਮਾ ਰੌਡਰਿਗਜ਼ ਅਤੇ ਰਾਧਾ ਯਾਦਵ ਨੂੰ ਵਿਸ਼ਵ ਕੱਪ ਜਿੱਤ ਵਿੱਚ ਯੋਗਦਾਨ ਪਾਉਣ ਲਈ ਨਕਦ ਇਨਾਮ ਦੇਣ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, ਰਕਮ ਦਾ ਜ਼ਿਕਰ ਨਹੀਂ ਕੀਤਾ ਗਿਆ। 
ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਟੀਮ ਨੂੰ ਵਧਾਈ ਦੇਣ ਦਾ ਪ੍ਰਸਤਾਵ ਪਾਸ ਕੀਤਾ ਗਿਆ। ਬਿਆਨ ਵਿੱਚ ਕਿਹਾ ਗਿਆ ਹੈ ਕਿ ਉਪ ਮੁੱਖ ਮੰਤਰੀਆਂ ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਨੇ ਵੀ ਟੀਮ ਦੀ ਪ੍ਰਾਪਤੀ ਦੀ ਪ੍ਰਸ਼ੰਸਾ ਕੀਤੀ। ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਐਤਵਾਰ ਰਾਤ ਨਵੀਂ ਮੁੰਬਈ ਵਿੱਚ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਆਪਣਾ ਪਹਿਲਾ ਆਈ.ਸੀ.ਸੀ. ਮਹਿਲਾ ਵਨਡੇ ਵਿਸ਼ਵ ਕੱਪ ਜਿੱਤਿਆ।
ਵਿਸ਼ਵ ਕੱਪ ਮਗਰੋਂ ਵੱਡਾ ਫੇਰਬਦਲ! ਸਮ੍ਰਿਤੀ ਮੰਧਾਨਾ ਤੋਂ ਖੁੱਸਿਆ ਨੰਬਰ ਇੱਕ ਦਾ ਤਾਜ, ਇਸ ਖਿਡਾਰੀ ਨੇ ਮਾਰੀ ਬਾਜ਼ੀ
NEXT STORY