ਜਲੰਧਰ (ਸਪੋਰਟਸ ਡੈਸਕ) : ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਾਪਸ ਸੱਤਾ ਵਿਚ ਆਉਣ ਲਈ ਚੋਣ ਜ਼ਾਬਤਾ ਲੱਗਣ ਤੱਕ ਵੱਡੇ-ਵੱਡੇ ਐਲਾਨ ਕੀਤੇ ਗਏ ਸਨ। ਇਸੇ ਤਰ੍ਹਾਂ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਸੁਣਨ ਅਤੇ ਬੋਲਣ ਵਿਚ ਅਸਮਰਥ ਸ਼ਤਰੰਜ ਖਿਡਾਰਨ ਮਲਿਕਾ ਹਾਂਡਾ ਨੂੰ ਵੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਮਲਿਕਾ ਨੂੰ ਕੋਈ ਨਿਯੁਕਤੀ ਪੱਤਰ ਨਹੀਂ ਮਿਲਿਆ ਹੈ। ਇਸ ਦੀ ਜਾਣਕਾਰੀ ਖ਼ੁਦ ਮਲਿੱਕਾ ਨੇ ਆਪਣੇ ਟਵਿਟਰ ਅਕਾਊਂਟ ’ਤੇ ਦਿੱਤੀ ਹੈ।
ਇਹ ਵੀ ਪੜ੍ਹੋ: ਦੁਨੀਆ ਦੇ ਨੰਬਰ 1 ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਆਸਟਰੇਲੀਆ ਤੋਂ ਡਿਪੋਰਟ ਹੋਣ ਤੋਂ ਬਾਅਦ ਪੁੱਜੇ ਦੁਬਈ
ਮਲਿਕਾ ਨੇ ਟਵੀਟ ਕਰਦੇ ਹੋਏ ਲਿਖਿਆ, ‘ਕਿਸੇ ਨੇ ਮੈਨੂੰ ਨੌਕਰੀ ਨਹੀਂ ਦਿੱਤੀ ਹੈ ਸਭ ਨਕਲੀ ਹੈ। ਅਲਕਾ ਲਾਂਬਾ ਮੈਮ ਕਹਿ ਰਹੀ ਹੈ ਕਿ ਉਨ੍ਹਾਂ ਨੇ ਮੈਨੂੰ ਸਰਕਾਰੀ ਨੌਕਰੀ ਦਿੱਤੀ! ਨਿਯੁਕਤੀ ਪੱਤਰ ਕਿੱਥੇ ਹੈ? ਮੈਂ ਘਰ ਖਾਲ੍ਹੀ ਬੈਠੀ ਹਾਂ। ਉਹ ਮੇਰੇੇ ’ਤੇ ਮਾਨਸਿਕ ਰੂਪ ਨਾਲ ਹਮਲਾ ਕਿਉਂ ਕਰ ਰਹੇ ਹਨ? ਮੇਰੀ ਉਮੀਦ ਸਰਕਾਰ ਤੋਂ ਟੁੱਟ ਰਹੀ ਹੈ। ਮੈਨੂੰ ਆਮ ਵਾਂਗ ਬਰਾਬਰ ਦਾ ਅਧਿਕਾਰ ਕਿਉਂ ਨਹੀਂ ਦਿੱਤਾ ਗਿਆ?
ਇਹ ਵੀ ਪੜ੍ਹੋ: ਆਸਟ੍ਰੇਲੀਆ ’ਚ ਹਿਰਾਸਤ ’ਚ ਲਏ ਗਏ ਟੈਨਿਸ ਸਟਾਰ ਨੋਵਾਕ ਜੋਕੋਵਿਚ, ਸਰਕਾਰ ਨੇ ਦੱਸਿਆ ਦੇਸ਼ ਲਈ ਖ਼ਤਰਾ
ਦੱਸ ਦੇਈਏ ਕਿ ਇਸ ਤੋਂ ਪਹਿਲਾਂ 2 ਜਨਵਰੀ ਨੂੰ ਮਲਿਕਾ ਹਾਂਡਾ ਨੇ ਪੰਜਾਬ ਸਰਕਾਰ ’ਤੇ ਉਨ੍ਹਾਂ ਨੂੰ ਨੌਕਰੀ ਅਤੇ ਨਕਦ ਇਨਾਮ ਨਾ ਦੇਣ ਦਾ ਦੋਸ਼ ਲਗਾਇਆ ਸੀ। ਸ਼ਤਰੰਜ ਚੈਂਪੀਅਨ ਨੇ ਟਵਿਟਰ ’ਤੇ ਲਿਖਿਆ ਸੀ, ‘ਮੈਂ ਬਹੁਤ ਦੁਖੀ ਮਹਿਸੂਸ ਕਰ ਰਹੀ ਹਾਂ। ਉਨ੍ਹਾਂ ਨੇ ਲਿਖਿਆ ਕਿ ਮੈਂ 31 ਦਸੰਬਰ ਨੂੰ ਪੰਜਾਬ ਦੇ ਖੇਡ ਮੰਤਰੀ ਨੂੰ ਮਿਲੀ। ਉਨ੍ਹਾਂ ਨੇ ਮੈਨੂੰ ਕਿਹਾ ਕਿ ਡੈੱਫ ਸਪੋਰਟਸ ਲਈ ਪੰਜਾਬ ਸਰਕਾਰ ਨਾ ਕੋਈ ਨੌਕਰੀ ਅਤੇ ਨਾ ਹੀ ਨਕਦ ਪੁਰਸਕਾਰ ਦੇ ਸਕਦੀ ਹੈ ਕਿਉਂਕਿ ਉਨ੍ਹਾਂ ਕੋਲ ਡੈੱਫ ਖੇਡਾਂ ਲਈ ਪਾਲਿਸੀ ਨਹੀਂ ਹੈ। ਉਨ੍ਹਾਂ ਨੇ ਲਿਖਿਆ ਕਿ ਸਾਬਕਾ ਖੇਡ ਮੰਤਰੀ ਨੇ ਮੇਰੇ ਲਈ ਨਕਦ ਪੁਰਸਕਾਰ ਦਾ ਐਲਾਨ ਕੀਤਾ ਸੀ ਤੇ ਮੈਨੂੰ ਸੱਦਾ ਪੱਤਰ ਦਿੱਤਾ ਸੀ ਪਰ ਕੋਵਿਡ-19 ਦੇ ਕਾਰਨ ਰੱਦ ਕਰ ਦਿੱਤਾ ਗਿਆ। ਇਹ ਗੱਲ ਜਦੋਂ ਮੈਂ ਮੌਜੂਦਾ ਖੇਡ ਮੰਤਰੀ ਪ੍ਰਗਟ ਸਿੰਘ ਨੂੰ ਦੱਸੀ ਤਾਂ ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਕਿ ਇਹ ਸਾਬਕਾ ਮੰਤਰੀ ਨੇ ਕਿਹਾ ਸੀ, ਜਿਸ ਦਾ ਮੈਂ ਐਲਾਨ ਨਹੀਂ ਕੀਤਾ ਤੇ ਨਾ ਹੀ ਸਰਕਾਰ ਕਰ ਸਕਦੀ ਹੈ। ਮੈਂ ਸਿਰਫ਼ ਇਹ ਪੁੱਛ ਰਹੀ ਹਾਂ ਕਿ ਇਸ ਦਾ ਐਲਾਨ ਕਿਉਂ ਕੀਤਾ ਗਿਆ ਸੀ। ਕਾਂਗਰਸ ਸਰਕਾਰ ਨੇ ਮੇਰੇ 5 ਸਾਲ ਬਰਬਾਦ ਕਰ ਦਿੱਤੇ। ਉਨ੍ਹਾਂ ਨੇ ਮੈਨੂੰ ਮੂਰਖ ਬਣਾਇਆ। ਡੈੱਫ ਖੇਡਾਂ ਦੇ ਖਿਡਾਰੀਆਂ ਦੀ ਪੰਜਾਬ ਸਰਕਾਰ ਕੋਈ ਪੁੱਛ ਗਿੱਛ ਨਹੀਂ ਕਰ ਰਹੀ। ਪੰਜਾਬ ਸਰਕਾਰ ਅਜਿਹਾ ਕਿਉਂ ਕਰ ਰਹੀ ਹੈ?
ਜ਼ਿਕਰਯੋਗ ਹੈ ਕਿ ਨੈਸ਼ਨਲ ਚੈੱਸ ਚੈਂਪੀਅਨ ਮਲਿਕਾ ਹਾਂਡਾ ਭਾਰਤ ਦੀ ਇਕਲੌਤੀ ਖਿਡਾਰਨ ਰਹੀ ਹੈ, ਜਿਨ੍ਹਾਂ ਨੇ ਅੰਤਰਰਾਸ਼ਟਰੀ ਡੈੱਫ ਸ਼ਤਰੰਜ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਵੀ ਜਿੱਤਿਆ ਹੈ। ਹੁਣ ਤੱਕ ਇਸ ਖਿਡਾਰਨ ਨੂੰ ਪੰਜਾਬ ਸਰਕਾਰ ਜਾਂ ਕੇਂਦਰ ਸਰਕਾਰ ਤੋਂ ਕੋਈ ਉਤਸ਼ਾਹ ਵਧਾਊ ਸਨਮਾਨ ਨਹੀਂ ਮਿਲਿਆ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
IOA ਪ੍ਰਮੁੱਖ ਬਤਰਾ ਤੇ ਉਨ੍ਹਾਂ ਦੀ ਪਤਨੀ ਕੋਵਿਡ-19 ਜਾਂਚ 'ਚ ਪਾਜ਼ੇਟਿਵ
NEXT STORY