ਕੇਪਟਾਊਨ (ਭਾਸ਼ਾ)- ਭਾਰਤੀ ਉਪ ਕਪਤਾਨ ਸਮ੍ਰਿਤੀ ਮੰਧਾਨਾ ਅਭਿਆਸ ਮੈਚ ਦੌਰਾਨ ਉਂਗਲੀ 'ਤੇ ਲੱਗੀ ਸੱਟ ਤੋਂ ਅਜੇ ਪੂਰੀ ਤਰ੍ਹਾਂ ਉਭਰ ਨਹੀਂ ਸਕੀ ਹੈ ਅਤੇ ਐਤਵਾਰ ਨੂੰ ਟੀ-20 ਮਹਿਲਾ ਵਿਸ਼ਵ ਕੱਪ ਦੇ ਪਹਿਲੇ ਮੈਚ ਵਿਚ ਪਾਕਿਸਤਾਨ ਵਿਰੁੱਧ ਉਨ੍ਹਾਂ ਦਾ ਖੇਡਣਾ ਤੈਅ ਨਹੀਂ ਹੈ। ਮੰਧਾਨਾ ਨੂੰ ਆਸਟ੍ਰੇਲੀਆ ਖ਼ਿਲਾਫ਼ ਅਭਿਆਸ ਮੈਚ 'ਚ ਫੀਲਡਿੰਗ ਕਰਦੇ ਸਮੇਂ ਸੱਟ ਲੱਗ ਗਈ ਸੀ। ਆਈ.ਸੀ.ਸੀ. ਦੇ ਇੱਕ ਸੂਤਰ ਨੇ ਕਿਹਾ ਕਿ ਉਹ ਅਭਿਆਸ ਮੈਚ ਦੌਰਾਨ ਜ਼ਖ਼ਮੀ ਹੋ ਗਈ ਸੀ। ਅਜੇ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਵਿਸ਼ਵ ਕੱਪ ਤੋਂ ਬਾਹਰ ਹੈ ਜਾਂ ਨਹੀਂ ਖੇਡ ਸਕੇਗੀ ਪਰ ਪਾਕਿਸਤਾਨ ਖ਼ਿਲਾਫ਼ ਨਹੀਂ ਖੇਡ ਸਕੇਗੀ।
ਮੰਧਾਨਾ ਆਸਟ੍ਰੇਲੀਆ ਖ਼ਿਲਾਫ਼ ਤੀਜੇ ਨੰਬਰ 'ਤੇ ਉਤਰੀ ਸੀ ਅਤੇ ਸਿਰਫ਼ ਤਿੰਨ ਗੇਂਦਾਂ ਹੀ ਖੇਡ ਸਕੀ। ਉਹ ਬੰਗਲਾਦੇਸ਼ ਖ਼ਿਲਾਫ਼ ਦੂਜਾ ਅਭਿਆਸ ਮੈਚ ਨਹੀਂ ਖੇਡ ਸਕੀ ਸੀ। ਕਪਤਾਨ ਹਰਮਨਪ੍ਰੀਤ ਕੌਰ ਨੂੰ ਵੀ ਪਿਛਲੇ ਹਫ਼ਤੇ ਦੱਖਣੀ ਅਫਰੀਕਾ ਖ਼ਿਲਾਫ਼ ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਮੋਢੇ 'ਤੇ ਸੱਟ ਲੱਗ ਗਈ ਸੀ। ਹਾਲਾਂਕਿ ਉਨ੍ਹਾਂ ਨੇ ਫਾਈਨਲ ਤੋਂ ਬਾਅਦ ਕਿਹਾ ਸੀ ਕਿ ਉਹ ਆਰਾਮ ਦੇ ਨਾਲ ਠੀਕ ਹੋ ਜਾਵੇਗੀ। ਭਾਰਤੀ ਟੀਮ ਨੂੰ ਵਿਸ਼ਵ ਕੱਪ ਦੇ ਗਰੁੱਪ ਬੀ ਵਿੱਚ ਪਾਕਿਸਤਾਨ, ਇੰਗਲੈਂਡ, ਵੈਸਟਇੰਡੀਜ਼ ਅਤੇ ਆਇਰਲੈਂਡ ਨਾਲ ਰੱਖਿਆ ਗਿਆ ਹੈ।
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਬਰਫ਼ਬਾਰੀ ਵਿਚਾਲੇ ਖੇਡੀ ਕ੍ਰਿਕਟ
NEXT STORY