ਨਵੀਂ ਦਿੱਲੀ (ਭਾਸ਼ਾ)- ਦਿੱਗਜ ਮੁੱਕੇਬਾਜ਼ ਐੱਮ.ਸੀ. ਮੈਰੀਕਾਮ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐਫਆਈ) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਗਠਿਤ 5 ਮੈਂਬਰੀ ਨਿਗਰਾਨੀ ਕਮੇਟੀ ਦੀ ਅਗਵਾਈ ਕਰੇਗੀ। ਸਰਕਾਰ ਨੇ ਇਹ ਕਮੇਟੀ ਨਿਯੁਕਤ ਕੀਤੀ ਹੈ ਜੋ ਅਗਲੇ ਇੱਕ ਮਹੀਨੇ ਤੱਕ ਡਬਲਯੂ.ਐੱਫ.ਆਈ. ਦੇ ਰੋਜ਼ਾਨਾ ਦੇ ਕੰਮ ਦੀ ਵੀ ਦੇਖ-ਰੇਖ ਕਰੇਗੀ।
ਇਹ ਵੀ ਪੜ੍ਹੋ: ਭਾਰਤੀ ਕ੍ਰਿਕਟਰਾਂ ਨੇ ਰਿਸ਼ਭ ਪੰਤ ਦੇ ਜਲਦੀ ਠੀਕ ਹੋਣ ਲਈ ਉਜੈਨ ਦੇ ਮਹਾਕਾਲੇਸ਼ਵਰ ਮੰਦਰ 'ਚ ਕੀਤੀ ਪ੍ਰਾਰਥਨਾ
ਪੈਨਲ ਦੇ ਹੋਰ ਮੈਂਬਰਾਂ ਵਿੱਚ ਓਲੰਪਿਕ ਤਮਗਾ ਜੇਤੂ ਪਹਿਲਵਾਨ ਯੋਗੇਸ਼ਵਰ ਦੱਤ, ਸਾਬਕਾ ਬੈਡਮਿੰਟਨ ਖਿਡਾਰੀ ਅਤੇ ਮਿਸ਼ਨ ਓਲੰਪਿਕ ਸੈੱਲ ਦੀ ਮੈਂਬਰ ਤ੍ਰਿਪਤੀ ਮੁਰਗੁੰਡੇ, ਟਾਪਸ ਦੇ ਸਾਬਕਾ ਸੀਈਓ ਰਾਜਗੋਪਾਲਨ ਅਤੇ ਭਾਰਤੀ ਖੇਡ ਅਥਾਰਟੀ (ਸਾਈ) ਦੇ ਸਾਬਕਾ ਕਾਰਜਕਾਰੀ ਨਿਰਦੇਸ਼ਕ (ਟੀਮ) ਰਾਧਿਕਾ ਸ਼੍ਰੀਮਾਨ ਸ਼ਾਮਲ ਹਨ।
ਇਹ ਵੀ ਪੜ੍ਹੋ: ਵਿਆਹ ਦੇ ਬੰਧਨ 'ਚ ਬੱਝੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਹਰਜੀਤ ਸਿੰਘ ਤੁਲੀ
ਇਸ ਪੈਨਲ ਦੇ ਗਠਨ ਦਾ ਐਲਾਨ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਸੋਮਵਾਰ ਨੂੰ ਕੀਤਾ। ਵਿਨੇਸ਼ ਫੋਗਾਟ, ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਰਵੀ ਦਹੀਆ ਸਮੇਤ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਵੱਲੋਂ ਡਬਲਯੂ.ਐੱਫ.ਆਈ. ਅਤੇ ਸ਼ਰਨ ਦੇ ਖ਼ਿਲਾਫ਼ ਤਿੰਨ ਦਿਨਾਂ ਤੱਕ ਚੱਲੇ ਧਰਨੇ ਤੋਂ ਬਾਅਦ ਠਾਕੁਰ ਨੇ ਸ਼ਨੀਵਾਰ ਨੂੰ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਸੀ।
ਇਹ ਵੀ ਪੜ੍ਹੋ : ਅਮਰੀਕਾ ’ਚ ਭਾਰਤੀ ਵਿਅਕਤੀ ਦਾ ਕਤਲ, ਲੁੱਟ ਦੌਰਾਨ ਮਾਰੀ ਗੋਲੀ (ਵੀਡੀਓ)
ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਖਿਡਾਰੀਆਂ ਨੂੰ ਦ੍ਰਿੜਤਾ ਨਾਲ ਮਿਹਨਤ ਕਰਨ ਦੀ ਅਪੀਲ
NEXT STORY