ਚੰਡੀਗੜ੍ਹ (ਬਿਊਰੋ)- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਅਗਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ ਹੈ। ਰਾਜੇਸ਼ਵਰੀ ਨੇ ਬਾਕੂ ਵਿਖੇ ਚੱਲ ਰਹੀ ਆਈ.ਐੱਸ.ਐੱਸ.ਐੱਫ. ਵਿਸ਼ਵ ਚੈੰਪੀਅਨਸ਼ਿਪ 'ਚ ਮਹਿਲਾ ਟਰੈਪ ਮੁਕਾਬਲੇ 'ਚ ਪੰਜਵਾਂ ਸਥਾਨ ਹਾਸਲ ਕਰਕੇ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਕੀਤਾ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਨਵੀਂ ਖੇਡ ਨੀਤੀ ਬਣਾਈ ਗਈ ਹੈ ਜਿਸ 'ਚ ਮੁੱਖ ਧਿਆਨ ਕੇਂਦਰਿਤ ਖਿਡਾਰੀਆਂ ਨੂੰ ਕੌਮਾਂਤਰੀ ਮੰਚ ਤੱਕ ਲਿਜਾਣ ਉਤੇ ਦਿੱਤਾ ਗਿਆ ਹੈ। ਪੰਜਾਬ ਦੇ ਖਿਡਾਰੀ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ ਖੇਡਾਂ 'ਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਨ ਵੱਲ ਵਧ ਰਿਹਾ ਹੈ।
ਰਾਜੇਸ਼ਵਰੀ ਕੁਮਾਰੀ ਪੰਜਾਬ ਦੀ ਦੂਜੀ ਤੇ ਦੇਸ਼ ਦੀ ਸੱਤਵੀਂ ਨਿਸ਼ਾਨੇਬਾਜ਼ ਹੈ ਜਿਸ ਨੇ ਓਲੰਪਿਕਸ ਕੋਟਾ ਹਾਸਲ ਕੀਤਾ। ਇਸ ਤੋਂ ਪਹਿਲਾਂ ਸਿਫ਼ਤ ਕੌਰ ਸਮਰਾ ਨੇ ਬੀਤੇ ਦਿਨੀਂ ਓਲੰਪਿਕਸ ਕੋਟਾ ਹਾਸਲ ਕੀਤੀ ਹੈ। ਮਹਿਲਾ ਟਰੈਪ ਈਵੈਂਟ ਦੇ ਇਤਿਹਾਸ 'ਚ ਓਲੰਪਿਕਸ ਲਈ ਕੁਆਲੀਫਾਈ ਹੋਣ ਵਾਲੀ ਵੀ ਰਾਜੇਸ਼ਵਰੀ ਭਾਰਤ ਦੀ ਦੂਜੀ ਨਿਸ਼ਾਨੇਬਾਜ਼ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਨੀਰਜ, ਪੈਰਿਸ ਓਲੰਪਿਕ ਲਈ ਕੀਤਾ ਕੁਆਲੀਫਾਈ
NEXT STORY