ਚੰਡੀਗੜ੍ਹ, (ਵਾਰਤਾ)- ਪੰਜਾਬ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੇ ਬੈਂਕਾਕ ਵਿੱਚ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਦੋ ਸੋਨ ਤਗਮੇ ਜਿੱਤ ਕੇ ਇੱਕ ਹੋਰ ਰਿਕਾਰਡ ਕਾਇਮ ਕੀਤਾ ਹੈ। ਪ੍ਰਨੀਤ ਕੌਰ ਨੇ ਵਿਅਕਤੀਗਤ ਅਤੇ ਟੀਮ ਵਰਗ ਵਿੱਚ ਸੋਨ ਤਗਮੇ ਜਿੱਤੇ।
ਇਹ ਵੀ ਪੜ੍ਹੋ : ਮੁਹੰਮਦ ਸ਼ੰਮੀ ਦਾ ਪਾਕਿ ਪ੍ਰਸ਼ੰਸਕਾਂ ਨੂੰ ਕਰਾਰਾ ਜਵਾਬ - ਆਪਣੇ ਵਸੀਮ ਅਕਰਮ 'ਤੇ ਭਰੋਸਾ ਨਹੀਂ ਤੁਹਾਨੂੰ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਪੰਜਾਬ ਦੀ ਹੋਣਹਾਰ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਕਿਹਾ ਕਿ ਹਾਲ ਹੀ 'ਚ ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਹੁਣ ਉਹ ਏਸ਼ੀਆਈ ਚੈਂਪੀਅਨਸ਼ਿਪ 'ਚ ਦੋ ਸੋਨ ਤਗਮੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਇਹ ਵੀ ਪੜ੍ਹੋ : ਭਾਰਤ ਖ਼ਿਲਾਫ਼ ਮੈਚ ਤੋਂ ਪਹਿਲਾਂ ਬੋਲੇ ਨਿਦਾਮਨੁਰੂ, ਨੀਦਰਲੈਂਡ ਦੀਆਂ ਨਜ਼ਰਾਂ ਫਿਰ ਉਲਟਫੇਰ ਭਰੀ ਜਿੱਤ 'ਤੇ
ਖੇਡ ਮੰਤਰੀ ਨੇ ਪ੍ਰਨੀਤ ਕੌਰ ਦੀ ਇਸ ਪ੍ਰਾਪਤੀ ਦਾ ਸਿਹਰਾ ਉਸ ਦੇ ਕੋਚ ਸੁਰਿੰਦਰ ਸਿੰਘ ਅਤੇ ਮਾਪਿਆਂ ਦੀ ਸਖ਼ਤ ਮਿਹਨਤ ਨੂੰ ਦਿੱਤਾ। ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਜਿੱਥੇ ਹੁਣ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਵਿਅਕਤੀਗਤ ਅਤੇ ਟੀਮ ਵਰਗ ਵਿੱਚ ਦੋ ਸੋਨ ਤਗਮੇ ਜਿੱਤ ਚੁੱਕੀ ਹੈ, ਉੱਥੇ ਉਹ ਇਸ ਤੋਂ ਪਹਿਲਾਂ ਏਸ਼ੀਅਨ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਅਤੇ ਵਿਸ਼ਵ ਕੱਪ ਵਿੱਚ ਵੀ ਟੀਮ ਵਰਗ ਵਿੱਚ ਸੋਨ ਤਗਮੇ ਜਿੱਤ ਚੁੱਕੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਵਿਸ਼ਵ ਕੱਪ ਮੁਹਿੰਮ 'ਚ ਖ਼ਰਾਬ ਪ੍ਰਦਰਸ਼ਨ ਦੇ ਬਾਵਜੂਦ ਸਫ਼ੈਦ ਗੇਂਦ ਦਾ ਕਪਤਾਨ ਬਣੇ ਰਹਿਣਾ ਚਾਹੁੰਦਾ ਹੈ ਬਟਲਰ
NEXT STORY