ਦੁਬਈ- ਦਿੱਗਜ ਮਹਿੰਦਰ ਸਿੰਘ ਧੋਨੀ ਟੀ-20 ਵਿਸ਼ਵ ਕੱਪ ਦੇ ਲਈ 'ਮੇਂਟਰ' ਦੇ ਤੌਰ 'ਤੇ ਐਤਵਾਰ ਨੂੰ ਭਾਰਤੀ ਕ੍ਰਿਕਟ ਟੀਮ ਨਾਲ ਜੁੜ ਗਏ। ਚੇਨਈ ਸੁਪਰ ਕਿੰਗਜ਼ ਨੇ ਦੋ ਦਿਨ ਪਹਿਲਾਂ ਉਸਦੀ ਅਗਵਾਈ ਵਿਚ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਵਿਚ ਆਪਣਾ ਚੌਥਾ ਖਿਤਾਬ ਜਿੱਤਿਆ ਸੀ। ਧੋਨੀ ਨੂੰ ਪਿਛਲੇ ਮਹੀਨੇ ਇਸ ਨਵੀਂ ਭੂਮਿਕਾ ਦੇ ਲਈ ਨਿਯੁਕਤ ਕੀਤਾ ਗਿਆ ਸੀ।
ਇਹ ਖਬਰ ਪੜ੍ਹੋ- ਓਮਾਨ ਨੇ ਪਾਪੁਆ ਨਿਊ ਗਿਨੀ ਨੂੰ 10 ਵਿਕਟਾਂ ਨਾਲ ਹਰਾਇਆ
ਭਾਰਤੀ ਕ੍ਰਿਕਟ ਬੋਰਡ (ਬੀ. ਸੀ. ਸੀ. ਆਈ.) ਨੇ ਧੋਨੀ ਦੀ ਮੁੱਖ ਕੋਚ ਰਵੀ ਸ਼ਾਸਤਰੀ, ਗੇਂਦਬਾਜ਼ੀ ਕੋਚ ਭਰਤ ਅਰੁਣ ਤੇ ਫੀਲਡਿੰਗ ਕੋਚ ਆਰ ਸ਼੍ਰੀਧਰ ਦੇ ਨਾਲ ਦੋ ਤਸਵੀਰਾਂ ਨੂੰ ਟਵਿੱਟਰ 'ਤੇ ਸ਼ੇਅਰ ਕਰਦੇ ਹੋਏ ਲਿਖਿਆ- ਕਿੰਗ ਕ੍ਰਾਉਨ ਮਹਿੰਦਰ ਸਿੰਘ ਧੋਨੀ ਦਾ ਨਵੀਂ ਭੂਮਿਕਾ ਵਿਚ ਭਾਰਤੀ ਟੀਮ ਵਿਚ ਵਾਪਸੀ 'ਤੇ ਜ਼ੋਰਦਾਰ ਸਵਾਗਤ। ਭਾਰਤ ਦੇ ਸਭ ਤੋਂ ਸਫਲ ਕਪਤਾਨ 40 ਸਾਲਾ ਧੋਨੀ ਕੇਵਲ ਟੀ-20 ਕੱਪ ਦੇ ਦੌਰਾਨ ਇਸ ਭੂਮਿਕਾ ਵਿਚ ਰਹਿਣਗੇ।
ਇਹ ਖਬਰ ਪੜ੍ਹੋ-ਸਿਡਨੀ ਸਿਕਸਰਸ ਦੀ ਜਿੱਤ 'ਚ ਚਮਕੀ ਸ਼ੇਫਾਲੀ ਤੇ ਰਾਧਾ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਸਕਾਟਲੈਂਡ ਨੇ ਬੰਗਲਾਦੇਸ਼ ਨੂੰ 6 ਦੌੜਾਂ ਨਾਲ ਹਰਾਇਆ
NEXT STORY