ਸਪੋਰਟਸ ਡੈਸਕ—ਦੇਸ਼ ’ਚ ਕੋਰੋਨਾ ਦੀ ਦੂਜੀ ਲਹਿਰ ਕਾਰਨ ਸਾਰੇ ਪਰੇਸ਼ਾਨ ਹਨ। ਦੇਸ਼ ਦੇ ਕਈ ਹਿੱਸਿਆਂ ’ਚ ਰੋਜ਼ਾਨਾ ਡਰਾਉਣ ਵਾਲੇ ਅੰਕੜੇ ਸਾਹਮਣੇ ਆ ਰਹੇ ਹਨ। ਰੋਜ਼ਾਨਾ ਲੱਖਾਂ ਦੀ ਗਿਣਤੀ ’ਚ ਲੋਕ ਕੋਰੋਨਾ ਵਾਇਰਸ ਨਾਲ ਇਨਫ਼ੈਕਟਿਡ ਹੋ ਰਹੇ ਹਨ। ਕੋਰੋਨਾ ਤੋਂ ਕੋਈ ਵੀ ਖੇਤਰ ਸੁਰੱਖਿਤ ਨਜ਼ਰ ਨਹੀਂ ਆ ਰਿਹਾ ਹੈ। ਬਾਇਓ ਬਬਲ ’ਚ ਸੁਰੱਖਿਅਤ ਮੰਨੀ ਜਾ ਰਹੀ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ’ਤੇ ਕੋਰੋਨਾ ਦਾ ਕਹਿਰ ਟੁੱਟ ਗਿਆ ਹੈ।
ਇਹ ਵੀ ਪੜ੍ਹੋ : ਰੱਦ ਨਹੀਂ ਟਲਿਆ ਹੈ IPL, BCCI ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਦੱਸਿਆ, ਕਦੋਂ ਹੋਣਗੇ ਬਚੇ ਹੋਏ ਮੈਚ
ਆਈ. ਪੀ. ਐੱਲ. ’ਚ ਹਿੱਸਾ ਲੈਣ ਵਾਲੇ ਕਈ ਖਿਡਾਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਕੋਰੋਨਾ ਨੇ ਆਈ. ਪੀ. ਐੱਲ. ਦੇ ਬਾਇਓ-ਬਬਲ ਦੇ ਸੁਰੱਖਿਆ ਘੇਰੇ ਨੂੰ ਤੋੜ ਦਿੱਤਾ ਹੈ। ਇਸ ਕਾਰਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਆਈ. ਪੀ. ਐੱਲ. 2021 ਦੇ ਸੀਜ਼ਨ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਦੇ ਬਾਵਜੂਦ ਆਈ. ਪੀ. ਐੱਲ. ਮੈਂਬਰ ਇਸ ਕੋਰੋਨਾ ਇਨਫ਼ੈਕਸ਼ਨ ਨਾਲ ਪੀੜਤ ਹੋ ਰਹੇ ਹਨ। ਹੁਣ ਆਈ. ਪੀ. ਐੱਲ. ਟੀਮ ਚੇਨਈ ਸੁਪਰਕਿੰਗਜ਼ ਦੇ ਬੱਲੇਬਾਜ਼ ਕੋਚ ਮਾਈਕਲ ਹਸੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।
ਇਹ ਵੀ ਪੜ੍ਹੋ : ਰਾਜਸਥਾਨ ਬਨਾਮ ਹੈਦਰਾਬਾਦ ਮੈਚ ’ਚ ਫ਼ਰਜ਼ੀ ਤਰੀਕੇ ਨਾਲ ਸਟੇਡੀਅਮ ’ਚ ਦਾਖਲ ਹੋਏ 2 ਬੁਕੀ ਗਿ੍ਰਫ਼ਤਾਰ
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਚੇਨਈ ਸੁਪਰਕਿੰਗਜ਼ ਦੇ ਸਪੋਰਟ ਟੀਮ ਦੇ ਦੋ ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਬਾਅਦ ਟੀਮ ਦੇ ਬੱਲੇਬਾਜ਼ੀ ਕੋਚ ਮਾਈਕਲ ਹਸੀ ਦੀ ਵੀ ਕੋਰੋਨਾ ਜਾਂਚ ਕੀਤੀ ਗਈ। ਮੰਗਲਵਾਰ ਨੂੰ ਉਨ੍ਹਾਂ ਦੀ ਰਿਪੋਰਟ ਆਈ । ਦੱਸਿਆ ਜਾ ਰਿਹਾ ਹੈ ਕਿ ਮਾਈਕਲ ਹਸੀ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਦੁਬਾਰਾ ਜਾਂਚ ਲਈ ਭੇਜਿਆ ਗਿਆ ਨਮੂਨਾ ਵੀ ਪਾਜ਼ੇਟਿਵ ਰਿਹਾ ਹੈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਕੋਰੋਨਾ ਦੀ ਮਾਰ : ਜਾਪਾਨ ’ਚ ਲਾਕਡਾਊਨ ਵਧਿਆ, ਓਲੰਪਿਕ ਖੇਡਾਂ ਹੋ ਸਕੀਆਂ ਹਨ ਰੱਦ
NEXT STORY