ਚੰਡੀਗੜ੍ਹ (ਲਲਨ) - ਫਲਾਇੰਗ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ (82) ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਬੁੱਧਵਾਰ ਉਨ੍ਹਾਂ ਨੂੰ ਵੀ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਨਿਰਮਲ ਕੌਰ ਇੰਟਰਨੈਸ਼ਨਲ ਵਾਲੀਬਾਲ ਖਿਡਾਰੀ ਰਹਿ ਚੁੱਕੀ ਹਨ। ਮਿਲਖਾ ਸਿੰਘ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਨਿਰਮਲ ਕੌਰ ਨੇ ਵੀ ਆਪਣਾ ਕੋਵਿਡ ਟੈਸਟ ਕਰਵਾਇਆ ਸੀ। ਬਹਿਰਹਾਲ ਅਜੇ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੂੰ ਇਕ ਹੀ ਰੂਮ ਵਿਚ ਰੱਖਿਆ ਗਿਆ ਹੈ।
ਇਹ ਖ਼ਬਰ ਪੜ੍ਹੋ- ਇੰਗਲੈਂਡ ਦੇ ਇਸ ਵਿਕਟਕੀਪਰ ਨੂੰ ਲੱਗੀ ਸੱਟ, ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਬਾਹਰ
ਪਦਮਸ਼੍ਰੀ ਮਿਲਖਾ ਸਿੰਘ ਦੀ ਹਾਲਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਬੁੱਧਵਾਰ ਨੂੰ ਉਨ੍ਹਾਂ ਨੂੰ ਆਈ. ਸੀ. ਯੂ. ਵਾਰਡ ਤੋਂ ਆਮ ਵਾਰਡ ਵਿਚ ਸ਼ਿਫਟ ਕਰ ਦਿੱਤਾ ਗਿਆ। ਮਿਲਖਾ ਨੂੰ ਅਜੇ ਸਾਹ ਲੈਣ ਵਿਚ ਮੈਡੀਕਲ ਆਕਸੀਜਨ ਸੁਪੋਰਟ ਲੈਣੀ ਪੈ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਹੁਣ ਥੋੜ੍ਹਾ-ਥੋੜ੍ਹਾ ਖਾਣਾ ਵੀ ਸ਼ੁਰੂ ਕਰ ਦਿੱਤਾ ਹੈ।
ਇਹ ਖ਼ਬਰ ਪੜ੍ਹੋ- ਇੰਗਲੈਂਡ ਤੇ ਨਿਊਜੀਲੈਂਡ ਵਿਚਾਲੇ ਏਜਬਸਟਨ ਟੈਸਟ ’ਚ ਰੋਜ਼ਾਨਾ 18 ਹਜ਼ਾਰ ਦਰਸ਼ਕਾਂ ਨੂੰ ਆਉਣ ਦੀ ਮਨਜ਼ੂਰੀ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਵਿਰਾਟ ਵਨ ਡੇ ਰੈਂਕਿੰਗ 'ਚ ਦੂਜੇ ਸਥਾਨ 'ਤੇ ਬਰਕਰਾਰ, ਰੋਹਿਤ ਪਹੁੰਚਿਆ ਇਸ ਸਥਾਨ 'ਤੇ
NEXT STORY