ਮੁੰਬਈ- ਨਿਊਜ਼ੀਲੈਂਡ ਦੇ ਆਲਰਾਊਂਡਰ ਖਿਡਾਰੀ ਮਿਸ਼ੇਲ ਸੇਂਟਨਰ ਨੂੰ ਭਾਰਤ ਦੇ ਵਿਰੁੱਧ 2 ਟੈਸਟ ਮੈਚਾਂ ਵਿਚ ਮੌਕਾ ਨਹੀਂ ਮਿਲਿਆ ਪਰ ਵਾਨਖੇੜੇ ਟੈਸਟ ਦੇ ਖਤਮ ਹੋਣ ਤੋਂ ਬਾਅਦ ਉਸ ਨੂੰ ਇਕ ਲੱਖ ਰੁਪਏ ਦੇ ਮਿਲੇ ਇਨਾਮ ਨੇ ਸਭ ਨੂੰ ਹੈਰਾਨ ਕਰ ਦਿੱਤਾ। ਦਰਅਸਲ, ਦੂਜੇ ਟੈਸਟ ਦੇ ਦੌਰਾਨ ਮਿਸ਼ੇਲ ਸੇਂਟਨਰ ਬਦਲਵੇ ਖਿਡਾਰੀ ਦੇ ਤੌਰ 'ਤੇ ਮੈਦਾਨ 'ਤੇ ਉਤਰੇ ਸਨ।
ਇਹ ਖ਼ਬਰ ਪੜ੍ਹੋ- ਵਿਰਾਟ ਨੇ ਹਾਸਲ ਕੀਤੀ ਇਹ ਉਪਲੱਬਧੀ, ਅਜਿਹਾ ਕਰਨ ਵਾਲੇ ਬਣੇ ਦੁਨੀਆ ਦੇ ਪਹਿਲੇ ਕ੍ਰਿਕਟਰ
46ਵੇਂ ਓਵਰ ਵਿਚ ਜਦੋ ਕੀਵੀ ਗੇਂਦਬਾਜ਼ ਸੋਮਰਵਿਲੇ ਸ਼੍ਰੇਅਸ ਅਈਅਰ ਨੂੰ ਗੇਂਦਬਾਜ਼ੀ ਕਰ ਰਹੇ ਸਨ ਤਾਂ ਅਈਅਰ ਨੇ ਗੇਂਦ ਨੂੰ ਮਿਡਵਿਕਟ 'ਤੇ ਜ਼ਿਆਦਾ ਉੱਛਾਲ ਦਿੱਤਾ ਸੀ। ਇੰਝ ਲੱਗ ਰਿਹਾ ਸੀ ਕਿ ਗੇਂਦ ਬਾਊਂਡਰੀ ਲਾਇਨ ਨੂੰ ਆਸਾਨੀ ਨਾਲ ਪਾਰ ਕਰ ਜਾਵੇਗੀ ਪਰ ਸੇਂਟਨਰ ਨੇ ਬਾਊਂਡਰੀ ਲਾਈਨ 'ਤੇ ਸ਼ਾਨਦਾਰ ਡਾਈਵ ਲਗਾ ਕੇ ਗੇਂਦ ਨੂੰ ਪਾਰ ਜਾਣ ਤੋਂ ਰੋਕ ਦਿੱਤਾ। ਸੇਂਟਨਰ ਦੀ ਫੀਲਡਿੰਗ ਦੀ ਕਾਫੀ ਸ਼ਲਾਘਾ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਬੈਸਟ ਸਿਕਸ ਸੇਵਰ ਐਵਾਰਡ ਦਿੱਤਾ ਗਿਆ, ਜਿਸ ਦੇ ਚੱਲਦੇ ਉਸ ਨੂੰ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਗਿਆ।
ਇਹ ਖ਼ਬਰ ਪੜ੍ਹੋ- ਮਹਾਰਾਸ਼ਟਰ ਦੇ ਲੋਕਲ ਟੂਰਨਾਮੈਂਟ 'ਚ ਅੰਪਾਇਰ ਆਇਆ ਚਰਚਾ ਵਿਚ, ਇੰਝ ਦਿੰਦੈ ਵਾਈਡ (ਵੀਡੀਓ)
ਜ਼ਿਕਰਯੋਗ ਹੈ ਕਿ ਭਾਰਤ ਨੇ ਸੋਮਵਾਰ ਨੂੰ ਇੱਥੇ ਦੂਜੇ ਤੇ ਆਖ਼ਰੀ ਟੈਸਟ ਕ੍ਰਿਕਟ ਮੈਚ ਦੇ ਚੌਥੇ ਦਿਨ ਨਿਊਜ਼ੀਲੈਂਡ ਨੂੰ 372 ਦੌੜਾਂ ਨਾਲ ਕਰਾਰੀ ਹਾਰ ਦੇ ਕੇ ਦੋ ਮੈਚਾਂ ਦੀ ਸੀਰੀਜ਼ 1-0 ਨਾਲ ਜਿੱਤ ਲਈ। ਨਿਊਜ਼ੀਲੈਂਡ ਦੀ ਟੀਮ 540 ਦੌੜਾਂ ਦੇ ਮੁਸ਼ਕਲ ਟੀਚੇ ਦਾ ਪਿੱਛਾ ਕਰਦੇ ਹੋਏ ਆਪਣੀ ਦੂਜੀ ਪਾਰੀ 'ਚ 167 ਦੌੜਾਂ 'ਤੇ ਆਊਟ ਹੋ ਗਈ। ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 325 ਦੌੜਾਂ ਬਣਾਈਆਂ, ਭਾਰਤੀ ਟੀਮ ਵਲੋਂ ਮਯੰਕ ਅਗਰਵਾਲ ਨੇ ਸ਼ਾਨਦਾਰ 150 ਦੌੜਾਂ ਬਣਾਈਆਂ ਸਨ ਜਿਸ ਦੇ ਜਵਾਬ 'ਚ ਨਿਊਜ਼ੀਲੈਂਡ ਦੀ ਟੀਮ 62 ਦੌੜਾਂ 'ਤੇ ਢੇਰ ਹੋ ਗਈ। ਭਾਰਤ ਨੇ ਆਪਣੀ ਦੂਜੀ ਪਾਰੀ 7 ਵਿਕਟਾਂ 'ਤੇ 276 ਦੌੜਾਂ 'ਤੇ ਖ਼ਤਮ ਐਲਾਨੀ। ਦੋਵੇਂ ਟੀਮਾਂ ਵਿਚਾਲੇ ਕਾਨਪੁਰ 'ਚ ਖੇਡਿਆ ਗਿਆ ਪਹਿਲਾ ਟੈਸਟ ਮੈਚ ਡਰਾਅ ਰਿਹਾ ਸੀ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਮਹਾਰਾਸ਼ਟਰ ਦੇ ਲੋਕਲ ਟੂਰਨਾਮੈਂਟ 'ਚ ਅੰਪਾਇਰ ਆਇਆ ਚਰਚਾ ਵਿਚ, ਇੰਝ ਦਿੰਦੈ ਵਾਈਡ (ਵੀਡੀਓ)
NEXT STORY