ਦੁਬਈ- ਭਾਰਤ ਦੀ ਹਰਮਨਪ੍ਰੀਤ ਕੌਰ ਆਈ. ਸੀ. ਸੀ. ਵਲੋਂ ਜਾਰੀ ਮਹਿਲਾ ਵਨ ਡੇ ਬੱਲੇਬਾਜ਼ਾਂ ਦੀ ਤਾਜ਼ਾ ਰੈਂਕਿੰਗ ਵਿਚ ਇਕ ਸਥਾਨ ਦੇ ਫਾਇਦੇ ਨਾਲ 20ਵੇਂ ਸਥਾਨ 'ਤੇ ਹੈ, ਜਦਕਿ ਕਪਤਾਨ ਮਿਤਾਲੀ ਰਾਜ ਦੂਜੇ ਸਥਾਨ 'ਤੇ ਬਣੀ ਹੋਈ ਹੈ। ਹਰਮਨਪ੍ਰੀਤ ਨੇ ਨਿਊਜ਼ੀਲੈਂਡ ਦੇ ਵਿਰੁੱਧ ਆਖਰੀ ਵਨ ਡੇ ਵਿਚ 66 ਗੇਂਦਾਂ ਵਿਚ 63 ਦੌੜਾਂ ਬਣਾ ਕੇ ਫਾਰਮ ਵਿਚ ਵਾਪਸੀ ਕੀਤੀ। ਉਨ੍ਹਾਂ ਨੇ ਇਸ ਪਾਰੀ ਨਾਲ ਭਾਰਤ ਨੂੰ ਜਿੱਤ ਦਿਵਾ ਕੇ ਨਿਊਜ਼ੀਲੈਂਡ ਨੂੰ ਕਲੀਨ ਸਵੀਪ ਤੋਂ ਰੋਕਿਆ।
ਇਹ ਖ਼ਬਰ ਪੜ੍ਹੋ- NZ v SA : ਨਿਊਜ਼ੀਲੈਂਡ ਨੂੰ ਹਰਾ ਕੇ ਦੱਖਣੀ ਅਫਰੀਕਾ ਨੇ 1-1 ਨਾਲ ਡਰਾਅ ਕੀਤੀ ਸੀਰੀਜ਼
ਮਿਤਾਲੀ ਅਤੇ ਸਮ੍ਰਿਤੀ ਮੰਧਾਨਾ ਕ੍ਰਮਵਾਰ- ਦੂਜੇ ਅਤੇ 8ਵੇਂ ਸਥਾਨ 'ਤੇ ਹੈ। ਆਲਰਾਊਂਡਰ ਦੀਪਤੀ ਸ਼ਰਮਾ ਗੇਂਦਬਾਜ਼ਾਂ ਦੀ ਰੈਂਕਿੰਗ ਵਿਚ ਇਕ ਸਥਾਨ ਦੇ ਫਾਇਦੇ ਨਾਲ 12ਵੇਂ ਸਥਾਨ 'ਤੇ ਹੈ। ਉਹ ਆਲਰਾਊਂਡਰਾਂ ਦੀ ਰੈਂਕਿੰਗ ਵਿਚ ਇਕ ਸਥਾਨ ਹੇਠਾ 5ਵੇਂ ਸਥਾਨ 'ਤੇ ਆ ਗਈ ਹੈ। ਗੇਂਦਬਾਜ਼ਾਂ ਦੀ ਰੈਂਕਿੰਗ ਵਿਚ ਝੂਲਨ ਗੋਸਵਾਮੀ ਚੋਟੀ 10 ਵਿਚ ਇਕੱਲੀ ਭਾਰਤੀ ਹੈ, ਜੋ ਚੌਥੇ ਸਥਾਨ 'ਤੇ ਹੈ।
ਇਹ ਖ਼ਬਰ ਪੜ੍ਹੋ-ਵਿਸ਼ਵ ਕੱਪ ਤੋਂ ਪਹਿਲਾਂ ਆਖਰੀ ਅਭਿਆਸ ਮੈਚ 'ਚ ਭਾਰਤੀ ਮਹਿਲਾ ਟੀਮ ਨੇ ਵਿੰਡੀਜ਼ ਨੂੰ ਹਰਾਇਆ
ਨਿਊਜ਼ੀਲੈਂਡ ਦੀ ਅਮੇਲੀਆ ਕੇਰ ਨੇ ਭਾਰਤ ਦੇ ਵਿਰੁੱਧ ਆਖਰੀ 2 ਵਨ ਡੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸਦੀ ਬਦੌਲਤ ਉਹ ਬੱਲੇਬਾਜ਼ੀ ਰੈਂਕਿੰਗ ਵਿਚ 5 ਸਥਾਨ ਦੇ ਫਾਇਦੇ ਨਾਲ 17ਵੇਂ ਸਥਾਨ 'ਤੇ ਹੈ। ਗੇਂਦਬਾਜ਼ਾਂ ਦੀ ਰੈਂਕਿੰਗ ਵਿਚ ਉਹ ਚਾਰ ਸਥਾਨ ਦੇ ਫਾਇਦੇ ਨਾਲ 17ਵੇਂ ਸਥਾਨ 'ਤੇ ਪਹੁੰਚ ਗਈ। ਆਲਰਾਊਂਡਰਾਂ ਦੀ ਰੈਂਕਿੰਗ ਵਿਚ ਉਹ 2 ਸਥਾਨ ਦੇ ਫਾਇਦੇ ਨਾਲ ਚੌਥੇ ਸਥਾਨ 'ਤੇ ਹੈ। ਬੱਲੇਬਾਜ਼ੀ ਵਿਤ ਐਲਿਸਾ ਹੀਲੀ ਚੋਟੀ 'ਤੇ ਹੈ ਜਦਕਿ ਆਸਟਰੇਲੀਆ ਦੀ ਹੀ ਜੇਸ ਜੋਨਾਸੇ ਗੇਂਦਬਾਜ਼ਾਂ ਵਿਚ ਅਤੇ ਐਲਿਸ ਪੇਰੀ ਆਲਰਾਊਂਡਰਾਂ ਦੀ ਸੂਚੀ ਵਿਚ ਚੋਟੀ 'ਤੇ ਹੈ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਖਰੀਦੀ 3.15 ਕਰੋੜ ਰੁਪਏ ਦੀ ਇਹ ਕਾਰ
NEXT STORY