ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਨਵੀਂ ਦਿੱਲੀ ਦੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਆਈਚੀ-ਨਾਗੋਯਾ ਏਸ਼ੀਆਈ ਖੇਡਾਂ ਦੇ ਮੈਡਲ ਜੇਤੂ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਫ਼ਲਤਾ ਇਕੱਲੇ ਉਨ੍ਹਾਂ ਦੀ ਨਹੀਂ, ਸਗੋਂ ਕਰੋੜਾਂ ਦੇਸ਼ਵਾਸੀਆਂ ਦੀ ਹੈ। ਇਸ ਖ਼ਾਸ ਮੌਕੇ 'ਤੇ ਏਸ਼ੀਆਈ ਖੇਡਾਂ ਵਿੱਚ ਸੋਨੇ ਦੇ ਤਗਮੇ ਜਿੱਤਣ ਵਾਲੀਆਂ ਭਾਰਤੀ ਪੁਰਸ਼ ਅਤੇ ਮਹਿਲਾ ਹਾਕੀ ਅਤੇ ਕ੍ਰਿਕਟ ਟੀਮਾਂ ਨੇ ਪ੍ਰਧਾਨ ਮੰਤਰੀ ਨੂੰ ਆਪਣੇ ਦਸਤਖ਼ਤਾਂ ਵਾਲੀਆਂ ਜਰਸੀਆਂ ਭੇਂਟ ਕੀਤੀਆਂ।
ਪ੍ਰਧਾਨ ਮੰਤਰੀ ਨੇ ਖਿਡਾਰੀਆਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਨੇ ਸਾਰੇ ਮੈਡਲ ਜੇਤੂਆਂ ਨਾਲ ਇਕੱਠੇ ਮਿਲਣਾ ਬਹੁਤ ਖ਼ਾਸ ਗੱਲ ਹੈ। ਉਨ੍ਹਾਂ ਮਹਿਲਾ ਹਾਕੀ ਟੀਮ ਦੀ ਵਿਸ਼ੇਸ਼ ਤਾਰੀਫ਼ ਕਰਦਿਆਂ ਕਿਹਾ ਕਿ ਮਹਿਲਾ ਹਾਕੀ ਟੀਮ ਨੇ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ 44 ਸਾਲਾਂ ਦੇ ਲੰਬੇ ਇੰਤਜ਼ਾਰ ਨੂੰ ਖ਼ਤਮ ਕੀਤਾ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਸੰਕਲਪ ਅਤੇ ਸੁਪਨੇ ਇੱਕ ਦਿਨ ਵਿੱਚ ਪੂਰੇ ਨਹੀਂ ਹੁੰਦੇ, ਸਗੋਂ ਇਸ ਲਈ ਸਾਲਾਂ ਦੇ ਧੀਰਜ ਅਤੇ ਲਗਾਤਾਰ ਮਿਹਨਤ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬੀਤੇ 10-12 ਸਾਲਾਂ ਤੋਂ ਦੇਸ਼ ਵੱਲੋਂ ਕੀਤੇ ਗਏ ਲਗਾਤਾਰ ਯਤਨਾਂ ਕਾਰਨ ਅੱਜ ਹਰੇਕ ਖਿਡਾਰੀ ਨੂੰ ਵਿਸ਼ਵਾਸ ਹੈ ਕਿ ਦੇਸ਼ ਉਸ ਦੇ ਨਾਲ ਖੜ੍ਹਾ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਆਈਚੀ-ਨਾਗੋਯਾ ਏਸ਼ੀਆਈ ਖੇਡਾਂ ਵਿੱਚ 21 ਸੋਨੇ ਦੇ ਤਗਮਿਆਂ ਸਮੇਤ ਕੁੱਲ 85 ਮੈਡਲ ਜਿੱਤ ਕੇ ਮੈਡਲ ਤਾਲਿਕਾ ਵਿੱਚ ਚੌਥਾ ਸਥਾਨ ਹਾਸਲ ਕੀਤਾ ਹੈ।
ਏਲੀਨਾ ਸਵਿਤੋਲੀਨਾ ਵੂਹਾਨ ਓਪਨ ਦੇ ਕੁਆਰਟਰ ਫਾਈਨਲ 'ਚ ਪੁੱਜੀ
NEXT STORY