ਚੰਡੀਗੜ੍ਹ (ਭਾਸ਼ਾ)- ਮੋਹਾਲੀ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਮੰਗਲਵਾਰ ਨੂੰ ਸ਼ਰਧਾਂਜਲੀ ਸਮਾਰੋਹ 'ਚ ਪਦਮ ਸ਼੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਮ 'ਤੇ ਕੀਤਾ ਜਾਵੇਗਾ, ਜਿਨ੍ਹਾਂ ਦਾ ਪਿਛਲੇ ਸਾਲ 25 ਮਈ ਨੂੰ ਦਿਹਾਂਤ ਹੋ ਗਿਆ ਸੀ। ਖੇਡ ਵਿਭਾਗ ਦੇ ਸਰਕਾਰੀ ਬੁਲਾਰੇ ਅਨੁਸਾਰ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੋਹਾਲੀ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਬਲਬੀਰ ਸਿੰਘ ਸੀਨੀਅਰ ਦੇ ਨਾਮ 'ਤੇ ਰੱਖਣ ਦੀ ਆਗਿਆ ਦੇ ਦਿੱਤੀ ਹੈ। ਤਿੰਨ ਬਾਰ ਦੇ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਉਨ੍ਹਾਂ 16 ਮਹਾਨ ਖਿਡਾਰੀਆਂ 'ਚ ਸ਼ਾਮਲ ਸੀ, ਜਿਨ੍ਹਾਂ ਨੂੰ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੇ ਚੁਣਿਆ ਸੀ।
ਇਹ ਖ਼ਬਰ ਪੜ੍ਹੋ-ਮਿਕੇਲਸਨ ਨੇ PGA ਚੈਂਪੀਅਨਸ਼ਿਪ ਜਿੱਤੀ, ਸਭ ਤੋਂ ਵਡੇਰੀ ਉਮਰ ਦਾ ਮੇਜਰ ਚੈਂਪੀਅਨ ਬਣਿਆ
ਜ਼ਿਕਰਯੋਗ ਹੈ ਕਿ ਉਨ੍ਹਾਂ ਨੇ 1952 ਦੀਆਂ ਓਲੰਪਿਕ ਖੇਡਾਂ ਦੇ ਫਾਈਨਲ ਵਿਚ ਪੰਜ ਗੋਲ ਦਾਗੇ ਜਿਸ ਵਿਚ ਭਾਰਤ ਨੇ ਨੀਦਰਲੈਂਡ ’ਤੇ 6-1 ਨਾਲ ਜਿੱਤ ਦਰਜ ਕੀਤੀ। ਬਲਬੀਰ ਸਿੰਘ ਸੀਨੀਅਰ 1971 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਅਤੇ ਮੁੱਖ ਕੋਚ ਸਨ।
ਇਹ ਖ਼ਬਰ ਪੜ੍ਹੋ- ਨਿਊਜ਼ੀਲੈਂਡ ਦੇ IPL ਨਾਲ ਜੁੜੇ ਦਲ ਨੇ ਟੀਮ ਨਾਲ ਟ੍ਰੇਨਿੰਗ ਕੀਤੀ ਸ਼ੁਰੂ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਸੇਵਿਲਾ ਨੇ ਸਭ ਤੋਂ ਵੱਧ ਅੰਕਾਂ ਦਾ ਆਪਣਾ ਪੁਰਾਣਾ ਰਿਕਾਰਡ ਤੋੜਿਆ
NEXT STORY