ਸਪੋਰਟਸ ਡੈਸਕ— ਆਸਟਰੇਲੀਆ ਤੇ ਭਾਰਤ ਵਿਚਾਲੇ ਸਿਡਨੀ ਗਰਾਊਂਡ ’ਚ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦੇ ਤੀਜੇ ਮੈਚ ਦਾ ਪਹਿਲਾ ਦਿਨ ਹੈ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰੀ ਗੀਤ ਗਾਉਣ ਦੇ ਦੌਰਾਨ ਭਾਰਤੀ ਤੇਜ਼ ਗੇਂਦਬਾਜ਼ ਤੇ ਆਪਣੇ ਕਰੀਅਰ ਦਾ ਦੂਜਾ ਟੈਸਟ ਮੈਚ ਖੇਡ ਰਹੇ ਮੁਹੰਮਦ ਸਿਰਾਜ ਰੋਂਦੇ ਹੋਏ ਨਜ਼ਰ ਆਏ। ਹੁਣ ਉਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ : IND v AUS ਟੈਸਟ 'ਚ ਬਣਿਆ ਨਵਾਂ ਇਤਿਹਾਸ, ਪੁਰਸ਼ਾਂ ਦੇ ਮੈਚ 'ਚ ਪਹਿਲੀ ਵਾਰ ਮਹਿਲਾ ਨੇ ਕੀਤੀ ਅੰਪਾਈਰਿੰਗ
ਟਵਿੱਟਰ ’ਤੇ ਵਾਇਰਲ ਹੋ ਰਹੀ ਤਸਵੀਰ ’ਚ ਸਿਰਾਜ ਰੋਂਦੇ ਹੋਏ ਆਪਣੀਆਂ ਅੱਖਾਂ ਸਾਫ਼ ਕਰਦੇ ਹੋਏ ਦਿਖਾਈ ਦੇ ਰਹੇ ਹਨ। ਸਿਰਾਜ ਦੀ ਇਸ ਤਸਵੀਰ ਨੂੰ ਕ੍ਰਿਕਟ ਆਸਟਰੇਲੀਆ ਤੇ ਸਾਬਕਾ ਭਾਰਤੀ ਕ੍ਰਿਕਟਰ ਵਸੀਮ ਜ਼ਾਫ਼ਰ ਨੇ ਆਪਣੇ ਟਵਿੱਟਰ ਹੈਂਡਲ ’ਤੇ ਸ਼ੇਅਰ ਕੀਤਾ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਜ਼ਾਫ਼ਰ ਨੇ ਲਿਖਿਆ, ਜੇਕਰ ਤੁਹਾਡੇ ਲਈ ਚੀਅਰਸ (ਹੱਲਾਸ਼ੇਰੀ ਦੇਣਾ) ਕਰਨ ਲਈ ਬਹੁਤ ਘੱਟ ਜਾਂ ਕੋਈ ਭੀੜ ਨਾ ਹੋਵੇ ਤਾਂ ਵੀ ਭਾਰਤ ਲਈ ਖੇਡਣ ਤੋਂ ਬਿਹਤਰ ਕੋਈ ਪ੍ਰੇਰਣਾ ਨਹੀਂ ਹੈ। ਇਕ ਲੀਜੈਂਡ ਨੇ ਇਕ ਵਾਰ ਕਿਹਾ ਸੀ, ਤੁਸੀਂ ਲੋਕਾਂ ਲਈ ਨਹੀਂ ਖੇਡਦੇ, ਤੁਸੀਂ ਦੇਸ਼ ਲਈ ਖੇਡਦੇ ਹੋ।
ਜ਼ਾਫ਼ਰ ਵੱਲੋਂ ਸ਼ੇਅਰ ਕੀਤੀ ਗਈ ਸਿਰਾਜ ਦੀ ਇਸ ਤਸਵੀਰ ਤੇ ਉਨ੍ਹਾਂ ਲਈ ਲਿਖੀ ਇਨ੍ਹਾਂ ਗੱਲਾਂ ਨੂੰ ਲੋਕਾਂ ਨੇ ਕਾਫ਼ੀ ਪਸੰਦ ਕੀਤਾ ਹੈ ਤੇ ਇਸ ਟਵੀਟ ਨੂੰ 25 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਲਾਈਕ ਕੀਤਾ ਹੈ। ਜਦਕਿ 2 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਇਸ ਟਵੀਟ ਨੂੰ ਰੀਟਵੀਟ ਕੀਤਾ ਹੈ।
ਇਹ ਵੀ ਪੜ੍ਹੋ : ਸੌਰਵ ਗਾਂਗੁਲੀ ਬਰਾਂਡ ਅੰਬੈਸਡਰ ਰਹਿਣਗੇ ਜਾਂ ਨਹੀਂ, ਅਡਾਨੀ ਦੀ ਕੰਪਨੀ ਨੇ ਕੀਤਾ ਖ਼ੁਲਾਸਾ
ਜ਼ਿਕਰਯੋਗ ਹੈ ਕਿ ਆਸਟਰੇਲੀਆ ਖ਼ਿਲਾਫ਼ ਡੈਬਿਊ ਤੋਂ ਪਹਿਲਾਂ ਮੁਹੰਮਦ ਸਿਰਾਜ ਦੇ ਪਿਤਾ ਦੀ ਮੌਤ ਹੋ ਗਈ ਸੀ ਤੇ ਉਹ ਆਖ਼ਰੀ ਵਾਰ ਆਪਣੇ ਪਿਤਾ ਨੂੰ ਦੇਖ ਵੀ ਨਹੀਂ ਸਕੇ ਸਨ। ਬੀ. ਸੀ. ਸੀ. ਆਈ. ਨੇ ਸਿਰਾਜ ਨੂੰ ਵਾਪਸ ਜਾਣ ਲਈ ਕਿਹਾ ਪਰ ਮਾਂ ਦੇ ਕਹਿਣ ’ਤੇ ਪਿਤਾ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਸਿਰਾਜ ਆਸਟਰੇਲੀਆ ’ਚ ਹੀ ਰੁਕੇ। ਆਸਟਰੇਲੀਆ ਖ਼ਿਲਾਫ਼ ਸਿਡਨੀ ’ਚ ਖੇਡੇ ਗਏ ਦੂਜੇ ਟੈਸਟ ਤੇ ਆਪਣੇ ਡੈਬਿਊ ਮੈਚ ’ਚ ਸਿਰਾਜ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਸੀ। ਉਨ੍ਹਾਂ ਨੇ ਪਹਿਲੀ ਇਨਿੰਗ ’ਚ 40 ਦੌੜਾਂ ਦੇ ਕੇ 2 ਵਿਕਟਾਂ ਤੇ ਦੂਜੀ ਇਨਿੰਗ ’ਚ 37 ਦੌੜਾਂ ਦੇ ਕੇ 3 ਵਿਕਟਾਂ ਲੈਂਦੇ ਹੋਏ ਕੁਲ 5 ਵਿਕਟਾਂ ਆਪਣੇ ਨਾਂ ਕੀਤੀਆਂ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
IND v AUS ਟੈਸਟ 'ਚ ਬਣਿਆ ਨਵਾਂ ਇਤਿਹਾਸ, ਪੁਰਸ਼ਾਂ ਦੇ ਮੈਚ 'ਚ ਪਹਿਲੀ ਵਾਰ ਮਹਿਲਾ ਨੇ ਕੀਤੀ ਅੰਪਾਈਰਿੰਗ
NEXT STORY