ਜਲੰਧਰ (ਚੋਪੜਾ)-ਸੂਬਾ ਸਰਕਾਰ ਵੱਲੋਂ ਪੰਜਾਬ ਕੌਸ਼ਲ ਵਿਕਾਸ ਮਿਸ਼ਨ ਦੇ ਤਹਿਤ ਨੌਜਵਾਨਾਂ ਨੂੰ ਕੁਸ਼ਲ ਸਿਖਲਾਈ ਪ੍ਰਦਾਨ ਕਰਨ ਲਈ ਸਪੋਰਟਸ ਗੁਡਜ਼ ਮੈਨੂਫੇਚਰਜ਼ ਐਂਡ ਐਕਸਪੋਰਟ ਐਕਸੀਲੈਂਸ (ਐੱਸ. ਜੀ. ਐੱਮ. ਈ. ਏ.) ਸੰਗਠਨ ਨਾਲ ਸਮਝੌਤੇ ਦੇ ਤਹਿਤ 500 ਤੋਂ ਵੱਧ ਨੌਜਵਾਨਾਂ ਨੂੰ ਹਰੇਕ ਸਾਲ ਖੇਡ ਉਦਯੋਗ ਨਾਲ ਸਬੰਧਤ ਸਿਖਲਾਈ ਪ੍ਰਾਪਤ ਕਰਨਗੇ। ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਅਗਲੇ ਮਹੀਨੇ ਤੋਂ 200 ਵਿਦਿਆਰਥੀਆਂ ਦਾ ਪਹਿਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਸਿਖਲਾਈ ਸੈਂਟਰ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਉਦਯੋਗਿਕ ਮਾਹਿਰਾਂ ਵੱਲੋਂ ਸਿਖਿਆਰਥੀਆਂ ਨੂੰ ਖੇਡ ਉਦਯੋਗ ਨਾਲ ਸਬੰਧਿਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਪੂਰਥਲਾ ਰੋਡ ’ਤੇ ਬਣ ਰਹੇ ਨਵੇਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਨਿਰਮਾਣ ਦੀ ਸਮੀਖਿਆ ਕਰਦੇ ਹੋਏ ਦੱਸਿਆ ਕਿ ਉਦਯੋਗਿਕ ਮਾਹਰਾਂ ਵੱਲੋਂ ਸਿੱਖਿਆਰਥੀਆਂ ਨੂੰ ਖੇਡ ਉਦਯੋਗ ਨਾਲ ਸਬੰਧਿਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਪੋਰਟਸ ਗੁਡਜ਼ ਮੈਨੁਫੈਕਚਰਜ਼ ਐਂਡ ਐਕਸਪੋਰਟਸ ਐਕਸੀਲੈਂਸ (ਐੱਸ. ਜੀ. ਐੱਮ. ਈ. ਏ) ਸੰਸਥਾ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ ਤਾਂ ਕਿ ਨੌਜਵਾਨਾਂ ਨੂੰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਹੁਨਰਮੰਦ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਖ਼ੌਫ਼ਨਾਕ ਅੰਜਾਮ ਤੱਕ ਪੁੱਜੀ 6 ਮਹੀਨੇ ਪਹਿਲਾਂ ਕਰਵਾਈ 'ਲਵ ਮੈਰਿਜ', ਦੁਖੀ ਵਿਆਹੁਤਾ ਨੇ ਗਲ਼ ਲਾਈ ਮੌਤ
ਉਨ੍ਹਾਂ ਦੱਸਿਆ ਕਿ ਪਹਿਲੇ ਬੈਚ ਦੌਰਾਨ ਹੱਥ ਨਾਲ ਤਿਆਰ ਕੀਤੀਆਂ ਜਾਣ ਵਾਲੀਆਂ ਵਸਤਾਂ ਜਿਵੇਂ ਕਿ ਦਸਤਾਨੇ ਅਤੇ ਮਸ਼ੀਨ ਅਤੇ ਹੱਥ ਨਾਲ ਬਣਾਈਆਂ ਜਾਣ ਵਾਲੀਆਂ ਗੇਂਦਾਂ, ਬੈਗ ਅਤੇ ਕ੍ਰਿਕਿਟ ਗੇਂਦਾਂ ਤੋਂ ਇਲਾਵਾ ਹੋਰ ਸਾਮਾਨ ਤਿਆਰ ਕਰਨ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਖਲਾਈ ਨੂੰ ਸਫ਼ਲਤਾ ਪੂਰਵਕ ਮੁਕੰਮਲ ਕਰਨ ਉਪਰੰਤ ਸਿਖਿਆਰਥੀਆਂ ਲਈ ਜਲੰਧਰ ਦੇ ਖੇਡ ਉਦਯੋਗ ਵਿਚ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ 18 ਤੋਂ 45 ਸਾਲ ਦੀ ਉਮਰ ਵਰਗ ਤੇ 10ਵੀਂ ਜਾਂ ਇਸ ਤੋਂ ਵੱਧ ਯੋਗਤਾ ਰੱਖਣ ਵਾਲੇ ਨੌਜਵਾਨ ਇਨ੍ਹਾਂ ਕੋਰਸਾਂ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕਰਦਿਆਂ ਸਿਲਾਈ ਮਸ਼ੀਨ ਓਪਰੇਟਰ ਕੋਰਸ ਦੇ ਸਿਖਿਆਰਥੀਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਪਾਸੋਂ ਇਸ ਮਿਸ਼ਨ ਨੂੰ ਹੋਰ ਬਹਿਤਰ ਬਣਾਉਣ ਸਬੰਧੀ ਵੱਡਮੁੱਲੇ ਸੁਝਾਅ ਵੀ ਲਏ।
ਇਹ ਵੀ ਪੜ੍ਹੋ: ਬੱਸ 'ਚ ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਇਸ ਦਿਨ ਝੱਲਣੀ ਪੈ ਸਕਦੀ ਹੈ ਭਾਰੀ ਪਰੇਸ਼ਾਨੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ
ਭਾਰਤ-ਆਸਟ੍ਰੇਲੀਆ ਦਰਮਿਆਨ ਚੌਥਾ ਟੈਸਟ ਡਰਾਅ, ਟੀਮ ਇੰਡੀਆ ਨੇ ਸੀਰੀਜ਼ 'ਤੇ ਕੀਤਾ ਕਬਜ਼ਾ
NEXT STORY