ਸਪੋਰਟਸ ਡੈਸਕ : ਆਈ.ਪੀ.ਐੱਲ. 2026 ਦੇ 30ਵੇਂ ਮੁਕਾਬਲੇ ਵਿੱਚ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਟਾਈਟਨਜ਼ ਅਤੇ ਮੁੰਬਈ ਇੰਡੀਅਨਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਹਨ। ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਮੁੰਬਈ ਇੰਡੀਅਨਜ਼ ਨੇ ਤਿਲਕ ਵਰਮਾ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਗੁਜਰਾਤ ਸਾਹਮਣੇ 200 ਦੌੜਾਂ ਦਾ ਵੱਡਾ ਟੀਚਾ ਰੱਖਿਆ ਹੈ।
ਮੁੰਬਈ ਇੰਡੀਅਨਜ਼ ਲਈ ਇਹ ਮੈਚ ਬਹੁਤ ਮਹੱਤਵਪੂਰਨ ਹੈ ਤੇ ਤਿਲਕ ਵਰਮਾ ਨੇ ਅੱਜ ਜ਼ਿੰਮੇਵਾਰੀ ਸੰਭਾਲਦਿਆਂ ਸ਼ਾਨਦਾਰ ਬੱਲੇਬਾਜ਼ੀ ਕੀਤੀ। ਉਨ੍ਹਾਂ ਨੇ ਆਪਣਾ ਸੈਂਕੜਾ ਪੂਰਾ ਕਰਕੇ ਟੀਮ ਨੂੰ 199 ਦੌੜਾਂ ਦੇ ਸਕੋਰ ਤੱਕ ਪਹੁੰਚਾਇਆ, ਜਿਸ ਨਾਲ ਗੁਜਰਾਤ ਨੂੰ ਜਿੱਤ ਲਈ ਹੁਣ 200 ਦੌੜਾਂ ਬਣਾਉਣੀਆਂ ਪੈਣਗੀਆਂ।
ਗੁਜਰਾਤ ਨੇ ਜਿੱਤਿਆ ਟਾਸ, ਮੁੰਬਈ ਦੇ ਦੋ ਖਿਡਾਰੀਆਂ ਦਾ ਡੈਬਿਊ
ਮੈਚ ਦੀ ਸ਼ੁਰੂਆਤ ਵਿੱਚ ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਮੁੰਬਈ ਇੰਡੀਅਨਜ਼ ਦੀ ਟੀਮ ਵਿੱਚ ਅੱਜ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਕਿਉਂਕਿ ਰੋਹਿਤ ਸ਼ਰਮਾ ਸੱਟ ਕਾਰਨ ਇਸ ਮੈਚ ਵਿੱਚ ਵੀ ਨਹੀਂ ਖੇਡ ਰਹੇ ਹਨ। ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਮੁੰਬਈ ਨੇ ਦਾਨਿਸ਼ ਮਾਲੇਵਾਰ ਅਤੇ ਕ੍ਰਿਸ਼ ਭਗਤ ਨੂੰ ਆਈ.ਪੀ.ਐੱਲ. ਵਿੱਚ ਡੈਬਿਊ ਕਰਨ ਦਾ ਮੌਕਾ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
IPL ਸਟਾਰ ਨੇ ਖਰੀਦੀ ਆਪਣੀ T-20 ਕ੍ਰਿਕਟ ਟੀਮ ! ਬੱਲਾ ਛੱਡ ਹੁਣ ਇਸ ਨਵੀਂ ਭੂਮਿਕਾ 'ਚ ਆਉਣਗੇ ਨਜ਼ਰ
NEXT STORY