ਜਲੰਧਰ- ਨੈਸ਼ਨਲ ਚੈੱਸ ਚੈਂਪੀਅਨ ਡੈੱਫ ਖਿਡਾਰਨ ਮਲਿਕਾ ਹਾਂਡਾ ਨੇ ਟਵਿੱਟਰ 'ਤੇ ਵੀਡੀਓ ਸ਼ੇਅਰ ਕਰ ਪੰਜਾਬ ਸਰਕਾਰ 'ਤੇ ਗੁੱਸਾ ਕੱਢਿਆ ਹੈ। ਮਲਿਕਾ ਹਾਂਡਾ ਨੇ ਇਸ ਵਾਰ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਰਾਹੁਲ ਗਾਂਧੀ ਨੂੰ ਟੈਗ ਕਰ ਆਪਣਾ ਦਰਦ ਸ਼ੇਅਰ ਕੀਤਾ। ਮਲਿਕਾ ਹਾਂਡਾ ਨੇ ਟਵਿੱਟਰ 'ਤੇ ਵੀਡੀਓ ਸ਼ੇਅਰ ਕਰਦਿਆ ਲਿਖਿਆ ਕਿ ਮੈਂ ਬਹੁਤ ਦੁਖੀ ਮਹਿਸੂਸ ਕਰ ਰਹੀ ਹਾਂ। ਉਨ੍ਹਾਂ ਨੇ ਲਿਖਿਆ ਕਿ ਮੈਂ 31 ਦਸੰਬਰ ਨੂੰ ਪੰਜਾਬ ਦੇ ਖੇਡ ਮੰਤਰੀ ਨੂੰ ਮਿਲੀ। ਉਨ੍ਹਾਂ ਨੇ ਮੈਨੂੰ ਕਿਹਾ ਕਿ ਡੈੱਫ ਸਪੋਰਟਸ ਲਈ ਪੰਜਾਬ ਸਰਕਾਰ ਨਾ ਕੋਈ ਨੌਕਰੀ ਅਤੇ ਨਾ ਹੀ ਨਕਦ ਪੁਰਸਕਾਰ ਦੇ ਸਕਦੀ ਹੈ ਕਿਉਂਕਿ ਉਨ੍ਹਾਂ ਕੋਲ ਡੈੱਫ ਖੇਡਾਂ ਲਈ ਪਾਲਿਸੀ ਨਹੀਂ ਹੈ। ਉਨ੍ਹਾਂ ਨੇ ਲਿਖਿਆ ਕਿ ਸਾਬਕਾ ਖੇਡ ਮੰਤਰੀ ਨੇ ਮੇਰੇ ਲਈ ਨਕਦ ਪੁਰਸਕਾਰ ਦਾ ਐਲਾਨ ਕੀਤਾ ਸੀ ਤੇ ਮੈਨੂੰ ਸੱਦਾ ਪੱਤਰ ਦਿੱਤਾ ਸੀ ਪਰ ਕੋਵਿਡ-19 ਦੇ ਕਾਰਨ ਰੱਦ ਕਰ ਦਿੱਤਾ ਗਿਆ। ਇਹ ਗੱਲ ਜਦੋਂ ਮੈਂ ਮੌਜੂਦਾ ਖੇਡ ਮੰਤਰੀ ਪ੍ਰਗਟ ਸਿੰਘ ਨੂੰ ਦੱਸੀ ਤਾਂ ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਕਿ ਇਹ ਸਾਬਕਾ ਮੰਤਰੀ ਨੇ ਕਿਹਾ ਸੀ, ਜਿਸ ਦਾ ਮੈਂ ਐਲਾਨ ਨਹੀਂ ਕੀਤਾ ਤੇ ਨਾ ਹੀ ਸਰਕਾਰ ਕਰ ਸਕਦੀ ਹੈ। ਮੈਂ ਸਿਰਫ ਇਹ ਪੁੱਛ ਰਹੀ ਹਾਂ ਕਿ ਇਸ ਦਾ ਐਲਾਨ ਕਿਉਂ ਕੀਤਾ ਗਿਆ ਸੀ।
ਇਹ ਖ਼ਬਰ ਪੜ੍ਹੋ-ਇੰਗਲੈਂਡ ਟੀਮ ਨੇ ਰੱਦ ਕੀਤਾ ਆਪਣਾ ਟ੍ਰੇਨਿੰਗ ਸੈਸ਼ਨ, ਦੱਸੀ ਇਹ ਵਜ੍ਹਾ
ਕਾਂਗਰਸ ਸਰਕਾਰ ਨੇ ਮੇਰੇ 5 ਸਾਲ ਬਰਬਾਦ ਕਰ ਦਿੱਤੇ। ਉਨ੍ਹਾਂ ਨੇ ਮੈਨੂੰ ਮੂਰਖ ਬਣਾਇਆ। ਡੈੱਫ ਖੇਡਾਂ ਦੇ ਖਿਡਾਰੀਆਂ ਦੀ ਪੰਜਾਬ ਸਰਕਾਰ ਕੋਈ ਪੁੱਛ ਗਿੱਛ ਨਹੀਂ ਕਰ ਰਹੀ। ਪੰਜਾਬ ਸਰਕਾਰ ਅਜਿਹਾ ਕਿਉਂ ਕਰ ਰਹੀ ਹੈ?
ਇਹ ਖ਼ਬਰ ਪੜ੍ਹੋ- SA v IND : ਦੂਜੇ ਟੈਸਟ ਮੈਚ 'ਚ ਅਸ਼ਵਿਨ ਤੋੜ ਸਕਦੇ ਹਨ ਇਨ੍ਹਾਂ ਦਿੱਗਜ ਗੇਂਦਬਾਜ਼ਾਂ ਦਾ ਰਿਕਾਰਡ
ਜ਼ਿਕਰਯੋਗ ਹੈ ਕਿ ਨੈਸ਼ਨਲ ਚੈੱਸ ਚੈਂਪੀਅਨ ਮਲਿਕਾ ਹਾਂਡਾ ਭਾਰਤ ਦੀ ਇਕਲੌਤੀ ਖਿਡਾਰਨ ਰਹੀ ਹੈ, ਜਿਨ੍ਹਾਂ ਨੇ ਅੰਤਰਰਾਸ਼ਟਰੀ ਡੈੱਫ ਸ਼ਤਰੰਜ ਚੈਂਪੀਅਨਸ਼ਿਪ 'ਚ ਸੋਨ ਤਮਗਾ ਵੀ ਜਿੱਤਿਆ ਹੈ। ਹੁਣ ਤੱਕ ਇਸ ਖਿਡਾਰਨ ਨੂੰ ਪੰਜਾਬ ਸਰਕਾਰ ਜਾਂ ਕੇਂਦਰ ਸਰਕਾਰ ਤੋਂ ਕੋਈ ਉਤਸ਼ਾਹ ਵਧਾਊ ਸਨਮਾਨ ਨਹੀਂ ਮਿਲਿਆ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਹਾਕੀ 'ਚ ਓਲੰਪਿਕ ਤਮਗਾ ਨਹੀਂ ਜਿੱਤ ਸਕਣ ਦੇ ਲਈ ਪਿਛਲੀਆਂ ਸਰਕਾਰਾਂ ਦੋਸ਼ੀ : ਮੋਦੀ
NEXT STORY