ਨਵੀਂ ਦਿੱਲੀ- ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੂੰ ਸੋਮਵਾਰ ਦੇਸ਼ ਦੇ ਚੌਥੇ ਸਰਵਉੱਚ ਨਾਗਰਿਕ ਸਨਮਾਨ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ। 24 ਸਾਲਾ ਦੇ ਜੈਵਲਿਨ ਥ੍ਰੋਅਰ ਖਿਡਾਰੀ ਚੋਪੜਾ ਨੂੰ ਰਾਸ਼ਟਰਪਤੀ ਭਵਨ ਵਿਚ ਆਯੋਜਿਤ ਇਕ ਸਮਾਰੋਹ ਵਿਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਹ ਸਨਮਾਨ ਪ੍ਰਦਾਨ ਕੀਤਾ। ਪੈਰਾਲੰਪਿਕ ਖੇਡਾਂ ਦੇ ਸੋਨ ਤਮਗਾ ਜੇਤੂ ਬੈਡਮਿੰਟਨ ਖਿਡਾਰੀ ਪ੍ਰਮੋਦ ਭਗਤ ਨੂੰ ਵੀ ਚੋਪੜਾ ਦੇ ਨਾਲ ਇਹ ਸਨਮਾਨ ਦਿੱਤਾ ਗਿਆ।
ਇਹ ਖ਼ਬਰ ਪੜ੍ਹੋ-ਇੰਗਲੈਂਡ ਦੀ ਲਗਾਤਾਰ ਹਾਰ ਤੋਂ ਬਾਅਦ ਟੀਮ ਦੀ ਕਪਤਾਨੀ ਨਹੀਂ ਛੱਡਣਾ ਚਾਹੁੰਦੇ ਰੂਟ, ਦਿੱਤਾ ਇਹ ਬਿਆਨ
ਚੋਪੜਾ ਨੇ ਟੋਕੀਓ ਓਲੰਪਿਕ ਵਿਚ ਟ੍ਰੈਕ ਅਤੇ ਫੀਲਡ ਈਵੈਂਟ ਵਿਚ ਭਾਰਤ ਨੂੰ ਪਹਿਲਾ ਓਲੰਪਿਕ ਸੋਨ ਤਮਗਾ ਦਿਵਾਇਆ ਸੀ। ਉਹ ਅਭਿਨਵ ਬਿੰਦਰਾ ਤੋਂ ਬਾਅਦ ਵਿਅਕਤੀਗਤ ਮੁਕਾਬਲੇ ਦਾ ਸੋਨ ਤਮਗਾ ਜਿੱਤਣ ਵਾਲੇ ਦੂਜੇ ਭਾਰਤੀ ਬਣੇ। ਭਗਤ ਪੈਰਾ ਬੈਡਮਿੰਟਨ ਵਿਚ ਸੋਨ ਤਮਗਾ ਜਿੱਤਣ ਵਾਲੇ ਪਹਿਲੇ ਭਾਰਤੀ ਹਨ। ਉਨ੍ਹਾਂ ਨੇ ਪੁਰਸ਼ ਸਿੰਗਲ ਐੱਸ. ਐੱਲ. 3 ਵਰਗ ਵਿਚ ਪੀਲਾ ਤਮਗਾ ਜਿੱਤਿਆ।
ਇਹ ਖ਼ਬਰ ਪੜ੍ਹੋ-ਪਾਕਿ ਤੇ ਵਿੰਡੀਜ਼ ਦੇ ਵਿਚਾਲੇ ਮੁਲਤਵੀ ਵਨ ਡੇ ਸੀਰੀਜ਼ ਦਾ ਆਯੋਜਨ ਜੂਨ 'ਚ ਹੋਵੇਗਾ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
IPL 2022 : ਗੁਜਰਾਤ ਨੇ ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ
NEXT STORY