ਵੈਲਿੰਗਟਨ : ਟੈਸਟ ਬੱਲੇਬਾਜ਼ ਹੈਨਰੀ ਨਿਕੋਲਸ ਇਸ ਹਫ਼ਤੇ ਘਰੇਲੂ ਕ੍ਰਿਕਟ ਮੈਚ ਵਿਚ ਗੇਂਦ ਨਾਲ ਛੇੜਛਾੜ ਦਾ ਦੋਸ਼ੀ ਪਾਇਆ ਗਿਆ ਹੈ ਅਤੇ ਉਨ੍ਹਾਂ 'ਤੇ ਨਿਊਜ਼ੀਲੈਂਡ ਕ੍ਰਿਕਟ ਦੇ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : ਕੋਹਲੀ ਸਰਵਸ੍ਰੇਸ਼ਠ ਬੱਲੇਬਾਜ਼, ਇਸ ਲਈ ਸਚਿਨ ਦਾ ਰਿਕਾਰਡ ਤੋੜਣ ਦੀ ਲੋੜ ਨਹੀਂ : ਪੋਂਟਿੰਗ
ਟੀਵੀ ਫੁਟੇਜ ਵਿੱਚ ਦਿਖਿਆ ਕਿ ਨਿਕੋਲਸ ਆਪਣੀ ਕੈਂਟਰਬਰੀ ਟੀਮ ਅਤੇ ਆਕਲੈਂਡ ਵਿਚਕਾਰ ਪਲੰਕੇਟ ਸ਼ੀਲਡ ਮੈਚ ਦੇ ਦੌਰਾਨ ਉਨ੍ਹਾਂ ਨੇ ਗੇਂਦ ਨੂੰ ਖੁਰਚਿਆ ਸੀ। ਨਿਊਜ਼ੀਲੈਂਡ ਕ੍ਰਿਕਟ ਨੇ ਇਕ ਬਿਆਨ 'ਚ ਕਿਹਾ, 'ਨਿਕੋਲਸ 'ਤੇ ਆਚਾਰ ਸੰਹਿਤਾ ਦੀ ਧਾਰਾ 1.15, ਨਿਯਮ 3.1 ਦੀ ਉਲੰਘਣਾ ਕਰਨ ਦਾ ਦੋਸ਼ ਹੈ। ਉਨ੍ਹਾਂ ਨੇ ਪਲੰਕੇਟ ਸ਼ੀਲਡ ਮੈਚ ਦੌਰਾਨ ਇਹ ਨਿਯਮ ਤੋੜਿਆ।
ਇਹ ਵੀ ਪੜ੍ਹੋ : ਸ਼੍ਰੀਲੰਕਾ ਕ੍ਰਿਕਟ ਬੋਰਡ ਬਹਾਲ, ਬੋਰਡ ਪ੍ਰਧਾਨ ਸ਼ੰਮੀ ਨੇ ਦਿੱਤੀ ਸੀ ਅਦਾਲਤ 'ਚ ਚੁਣੌਤੀ
ਸੁਣਵਾਈ ਦੀ ਕੋਈ ਮਿਤੀ ਨਿਰਧਾਰਤ ਨਹੀਂ ਕੀਤੀ ਗਈ ਹੈ। ਨਿਕੋਲਸ ਇਸ ਮਹੀਨੇ ਦੇ ਅੰਤ ਵਿੱਚ ਬੰਗਲਾਦੇਸ਼ ਦਾ ਦੌਰਾ ਕਰਨ ਵਾਲੀ ਕੀਵੀ ਟੀਮ ਦਾ ਹਿੱਸਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
AFG vs SA, CWC 23 : ਅਫਗਾਨਿਸਤਾਨ ਨੇ ਦੱਖਣੀ ਅਫਰੀਕਾ ਨੂੰ ਦਿੱਤਾ 245 ਦੌੜਾਂ ਦਾ ਟੀਚਾ
NEXT STORY