ਚੇਨਈ (ਭਾਸ਼ਾ) – ਆਸਟ੍ਰੇਲੀਆ ਵਿਰੁੱਧ ਟੈਸਟ ਲੜੀ ਦੇ ਵਿਚਾਲੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰਨ ਦੇ ਇਕ ਦਿਨ ਬਾਅਦ ਰਵੀਚੰਦਰਨ ਅਸ਼ਵਿਨ ਵੀਰਵਾਰ ਨੂੰ ਜਦ ਦੇਸ਼ ਪਰਤੇ ਤਾਂ ਇਥੇ ਫੁੱਲਾਂ ਦੀ ਵਰਖਾ ਅਤੇ ਬੈਂਡ ਵਾਜਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ, ਜਿਸ ਤੋਂ ਬਾਅਦ ਇਸ ਆਫ ਸਪਿੰਨਰ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਫੈਸਲੇ ਨੂੰ ਲੈ ਕੇ ਕਿਸੇ ਤਰ੍ਹਾਂ ਅਫਸੋਸ ਨਹੀਂ ਹੈ।
ਬ੍ਰਿਸਬੇਨ ’ਚ ਤੀਜੇ ਟੈਸਟ ਮੈਚ ਤੋਂ ਬਾਅਦ ਸੰਨਿਆਸ ਲੈਣ ਦਾ ਐਲਾਨ ਕਰਨ ਵਾਲੇ ਅਸ਼ਵਿਨ ਨੇ ਕਿਹਾ,‘ਇਹ ਕਈ ਲੋਕਾਂ ਲਈ ਭਾਵਨਾਤਮਕ ਹੋ ਸਕਦਾ ਹੈ ਅਤੇ ਉਨ੍ਹਾਂ ਨੂੰ ਇਸ ਨੂੰ ਪਚਾਉਣ ’ਚ ਥੋੜ੍ਹਾ ਸਮਾਂ ਲੱਗ ਸਕਦਾ ਹੈ ਪਰ ਜਿਥੋਂ ਤੱਕ ਮੇਰਾ ਸਵਾਲ ਹੈ ਤਾਂ ਮੇਰੇ ਲਈ ਇਹ ਬਹੁਤ ਰਾਹਤ ਅਤੇ ਸੰਤੁਸ਼ਟੀ ਦੀ ਗੱਲ ਹੈ। ਮੇਰੇ ਲਈ ਇਹ ਸਹਿਜ ਫੈਸਲਾ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਮੈਂ ਇਸ ’ਤੇ ਵਿਚਾਰ ਕਰ ਰਿਹਾ ਸੀ। ਮੈਚ ਦੇ ਚੌਥੇ ਦਿਨ ਮੈਨੂੰ ਇਸ ਦਾ ਅਹਿਸਾਸ ਹੋਇਆ ਅਤੇ ਫਿਰ ਮੈਂ ਇਸ ਫੈਸਲੇ ਦਾ ਐਲਾਨ ਕਰ ਦਿੱਤਾ।’ ਉਨ੍ਹਾਂ ਕਿਹਾ,‘ਜਿੱਥੋਂ ਤੱਕ ਮੇਰੀ ਗੱਲ ਹੈ ਤਾਂ ਮੇਰੇ ਲਈ ਇਹ ਬਹੁਤ ਵੱਡਾ ਫੈਸਲਾ ਨਹੀਂ ਸੀ ਕਿਉਂਕਿ ਮੈਂ ਹੁਣ ਇਕ ਨਵੇਂ ਰਾਹ ’ਤੇ ਅੱਗੇ ਵਧ ਰਿਹਾ ਹਾਂ।’
ਅਸ਼ਵਿਨ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਇਸ ਗੱਲ ਦਾ ਅਫਸੋਸ ਹੈ ਕਿ ਉਹ ਕਦੇ ਰਾਸ਼ਟਰੀ ਟੀਮ ਦੀ ਕਪਤਾਨੀ ਨਹੀਂ ਕਰ ਸਕੇ ਤਾਂ ਉਨ੍ਹਾਂ ਨੇ ਇਸ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਮੈਂ ਅਜਿਹਾ ਨਹੀਂ ਕਰ ਸਕਦਾ। ਮੈਨੂੰ ਇਸ ਤਰ੍ਹਾਂ ਦਾ ਕੋਈ ਅਫਸੋਸ ਨਹੀਂ ਹੈ। ਅਸ਼ਵਿਨ ਨੇ ਕਿਹਾ ਕਿ ਮੈਂ ਅਜੇ ਤੱਕ ਕੋਈ ਟੀਚਾ ਤੈਅ ਨਹੀਂ ਕੀਤਾ ਹੈ, ਫਿਲਹਾਲ ਮੈਂ ਆਰਾਮ ਕਰਨਾ ਚਾਹੁੰਦਾ ਹਾਂ।
ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਵਲੋਂ ਸ਼ਮਸ਼ੇਰ ਸੰਧੂ ਦੀ ਨਵੀਂ ਪੁਸਤਕ ‘ਕਿੱਥੇ ਖੋ ਗਏ ਚੱਜ ਦੇ ਬੰਦੇ’ ਰਿਲੀਜ਼
NEXT STORY