ਨਵੀਂ ਦਿੱਲੀ- ਰਾਜਧਾਨੀ ਦਿੱਲੀ 'ਚ ਸੋਮਵਾਰ ਨੂੰ ਟੋਕੀਓ ਓਲੰਪਿਕ ਵਿਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਦੇ ਲਈ ਖਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਵਲੋਂ ਦਿੱਲੀ ਦੇ ਮੇਜਰ ਧਿਆਨਚੰਦ ਸਟੇਡੀਅਮ ਵਿਚ ਦੇਸ਼ ਦਾ ਮਾਣ ਵਧਾਉਣ ਵਾਲੇ ਇੰਨ੍ਹਾਂ ਖਿਡਾਰੀਆਂ ਦੇ ਲਈ ਵਧਾਈ ਅਤੇ ਸਨਮਾਨ ਸਮਾਰੋਹ ਅਯੋਜਿਤ ਕੀਤਾ ਗਿਆ ਹੈ। ਇਸ ਦੌਰਾਨ ਭਾਰੀ ਭੀੜ ਇਕੱਠੀ ਹੋਣ ਵਾਲੀ ਸੰਭਾਵਨਾ ਹੈ। ਇਸ ਨੂੰ ਦੇਖਦੇ ਹੋਏ ਸਪੋਰਟਸ ਅਥਾਰਟੀ ਨੇ ਦਿੱਲੀ ਪੁਲਸ ਕਮਿਸ਼ਨਰ ਨੂੰ ਇਕ ਪੱਤਰ ਲਿਖਿਆ ਹੈ, ਜਿਸ 'ਚ ਉਨ੍ਹਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਭੀੜ ਨੂੰ ਦੇਖਦੇ ਹੋਏ ਸਟੇਡੀਅਮ ਦੇ ਆਲੇ-ਦੁਆਲੇ ਦੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾਣ।
ਇਹ ਖ਼ਬਰ ਪੜ੍ਹੋ- Tokyo Olympic: ਘੋੜੇ ਨੂੰ ਮਾਰਨ ਦੇ ਦੋਸ਼ 'ਚ ਜਰਮਨ ਕੋਚ ਮੁਅੱਤਲ
ਟੋਕੀਓ ਓਲੰਪਿਕ ਵਿਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਦੇ ਲਈ ਦਿੱਲੀ ਦੇ ਮੇਜਰ ਧਿਆਨਚੰਦ ਸਟੇਡੀਅਮ ਵਿਚ ਆਯੋਜਿਤ ਇਸ ਵਧਾਈ ਅਤੇ ਸਨਮਾਨ ਸਮਾਰੋਹ ਵਿਚ ਬਹੁਤ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਦਿੱਲੀ ਦੇ ਲੋਕ ਨੈਸ਼ਨਲ ਹੀਰੋ ਬਣ ਚੁੱਕੇ ਖਿਡਾਰੀਆਂ ਨੂੰ ਵਧਾਈ ਦੇਣ ਦੇ ਲਈ ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਪਹੁੰਚਣਗੇ। ਇਸ ਨੂੰ ਦੇਖਦੇ ਹੋਏ ਹੀ ਸਟੇਡੀਅਮ ਵਿਚ ਇਸਦਾ ਆਯੋਜਨ ਕੀਤਾ ਗਿਆ ਹੈ।
ਇਹ ਖ਼ਬਰ ਪੜ੍ਹੋ- ਆਸਾਮ ਤੋਂ ਮਿਜ਼ੋਰਮ ਗਏ 9 ਟਰੱਕਾਂ ’ਤੇ ਭੀੜ ਵਲੋਂ ਹਮਲਾ, ਡਰਾਈਵਰਾਂ ਨੂੰ ਕੁੱਟਿਆ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਅਮਰੀਕਾ ਦੀ ਇਸ ਟਰੈਕ ਐਥਲੀਟ ਨੇ ਟੋਕੀਓ ਉਲੰਪਿਕ 'ਚ ਜਿੱਤੇ 11 ਤਮਗੇ
NEXT STORY