ਨਵੀਂ ਦਿੱਲੀ- ਇਕ ਟੀ. ਵੀ. ਚੈਟ ਸ਼ੋਅ ਵਿਚ ਮਹਿਲਾਵਾਂ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਕਾਰਨ ਮੁਅੱਤਲ ਕਰ ਦਿੱਤੇ ਗਏ ਭਾਰਤੀ ਕ੍ਰਿਕਟਰ ਹਾਰਦਿਕ ਪੰਡਯਾ ਤੇ ਲੋਕੇਸ਼ ਰਾਹੁਲ ਦੀਆਂ ਤੁਰੰਤ ਟੀਮ ਇੰਡੀਆ ਵਿਚ ਵਾਪਸੀ ਦੀਆਂ ਉਮੀਦਾਂ ਧੁੰਦਲੀਆਂ ਪੈ ਗਈਆਂ ਹਨ ਕਿਉਂਕਿ ਸੁਪਰੀਮ ਕੋਰਟ ਵਿਚ ਲੋਢਾ ਕਮੇਟੀ ਦੀਆਂ ਸਿਫਾਰਿਸ਼ਾਂ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅਗਲੇ ਹਫਤੇ ਤਕ ਲਈ ਟਲ ਗਈ ਹੈ।
ਸੁਣਵਾਈ ਵਿਚ ਹੋਰਨਾਂ ਮੁੱਦਿਆਂ ਦੇ ਨਾਲ ਦੋਵਾਂ ਭਾਰਤੀ ਕ੍ਰਿਕਟਰਾਂ ਦੀ ਕਿਸਮਤ ਦਾ ਵੀ ਫੈਸਲਾ ਹੋਣਾ ਸੀ। ਇਸ ਵਿਚਾਲੇ ਪੰਡਯਾ ਤੇ ਰਾਹੁਲ ਨੇ ਮਹਿਲਾਵਾਂ 'ਤੇ ਉਨ੍ਹਾਂ ਇਤਰਾਜ਼ਯੋਗ ਟਿੱਪਣੀਆਂ ਲਈ ਅਧਿਕਾਰੀਆਂ ਦੀ ਕਮੇਟੀ (ਸੀ. ਓ. ਏ.) ਦੀ ਅਨੁਸ਼ਾਸਨਹੀਣਤਾ ਤੇ ਗਲਤ ਵਤੀਰੇ ਲਈ ਲਾਏ ਗਏ ਦੋਸ਼ਾਂ 'ਤੇ ਖੁਦ ਨੂੰ ਦੋਸ਼ੀ ਮੰਨਿਆ ਹੈ।
ਮਾਮਲੇ ਦੀ ਸ਼ੁਰੂਆਤੀ ਜਾਂਚ ਕਰ ਰਹੇ ਭਾਰਤੀ ਕ੍ਰਿਕਟਰ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਰਾਹੁਲ ਜੌਹਰੀ ਨੇ ਦੋਵਾਂ ਖਿਡਾਰੀਆਂ ਨਾਲ ਫੋਨ 'ਤੇ ਗੱਲ ਕੀਤੀ ਤੇ ਉਨ੍ਹਾਂ ਦਾ ਸਪੱਸ਼ਟੀਕਰਨ ਮੰਗਲਵਾਰ ਨੂੰ ਸੀ. ਓ. ਏ. ਨੂੰ ਸੌਂਪ ਦਿੱਤਾ। ਸੀ. ਓ. ਏ. ਦੇ ਮੁਖੀ ਵਿਨੋਦ ਰਾਏ ਨੇ ਕਿਹਾ ਕਿ ਦੋਵਾਂ ਖਿਡਾਰੀਆਂ ਨੇ ਆਪਣੀ ਹਰਕਤ 'ਤੇ ਡੂੰਘਾ ਅਫਸੋਸ ਪ੍ਰਗਟਾਇਆ ਹੈ ਤੇ ਉਨ੍ਹਾਂ ਨੇ ਜੋ ਕੁਝ ਕੀਤਾ, ਉਸਦੇ ਲਈ ਮੁਆਫੀ ਵੀ ਮੰਗੀ ਹੈ।
ਝਾਰਖੰਡ ਤੇ ਹਰਿਆਣਾ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ
NEXT STORY