ਇਸਲਾਮਾਬਾਦ- ਪਾਕਿਸਤਾਨ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਨਿਊਜ਼ੀਲੈਂਡ ਕ੍ਰਿਕਟ ਟੀਮ ਨੂੰ ਧਮਕੀ ਵਾਲੀ ਈ-ਮੇਲ ਭਾਰਤ ਤੋਂ ਭੇਜੀ ਗਈ ਸੀ, ਜਿਸ ਨਾਲ ਨਿਊਜ਼ੀਲੈਂਡ ਨੇ ਉਨ੍ਹਾਂ ਦੇ ਦੇਸ਼ ਦਾ ਦੌਰਾ ਰੱਦ ਕਰ ਦਿੱਤਾ। ਨਿਊਜ਼ੀਲੈਂਡ ਟੀਮ ਨੇ ਸੁਰੱਖਿਆ ਦੇ ਖਤਰੇ ਦਾ ਹਵਾਲਾ ਦਿੰਦੇ ਹੋਏ ਪਿਛਲੇ ਸ਼ੁੱਕਰਵਾਰ ਨੂੰ ਪਾਕਿਸਤਾਨ ਦਾ ਦੌਰਾ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਇੰਗਲੈਂਡ ਤੇ ਵੇਲਸ ਕ੍ਰਿਕਟ ਬੋਰਡ (ਈ. ਸੀ. ਬੀ.) ਨੇ ਵੀ ਸੋਮਵਾਰ ਨੂੰ ਅਗਲੇ ਮਹੀਨੇ ਪਾਕਿਸਤਾਨ ’ਚ ਨਿਰਧਾਰਿਤ ਦੋ-ਪੱਖੀ ਸੀਰੀਜ਼ ਰੱਦ ਕਰ ਦਿੱਤੀ ਸੀ। ਪਾਕਿਸਤਾਨ ਦਾਅਵਾ ਕਰਦਾ ਰਿਹਾ ਹੈ ਕਿ ਹਾਲ ਹੀ ’ਚ ਦੇਸ਼ ’ਚ ਹੋਏ ਕੁੱਝ ਅੱਤਵਾਦੀ ਹਮਲਿਆਂ ਦੇ ਪਿੱਛੇ ਭਾਰਤ ਦਾ ਹੱਥ ਸੀ। ਭਾਰਤ ਨੇ ਇਨ੍ਹਾਂ ਦਾਅਵਿਆਂ ਨੂੰ ਆਧਾਹੀਣ ਕਹਿ ਕੇ ਖਾਰਿਜ ਕਰ ਦਿੱਤਾ ਅਤੇ ਇਸਲਾਮਾਬਾਦ ਤੋਂ ਆਪਣੀ ਜ਼ਮੀਨ ’ਚ ਪੈਦਾ ਹੋਣ ਵਾਲੇ ਅੱਤਵਾਦ ਖਿਲਾਫ ਕਾਰਵਾਈ ਕਰਨ ਨੂੰ ਕਿਹਾ ਹੈ।
ਇਹ ਖ਼ਬਰ ਪੜ੍ਹੋ-ਨੇੜਲੇ ਫਰਕ ਨਾਲ ਮੈਚ ਗੁਆਉਣਾ ਪੰਜਾਬ ਲਈ ਆਮ ਜਿਹੀ ਗੱਲ ਬਣ ਗਈ ਹੈ : ਕੁੰਬਲੇ
ਵਿਦੇਸ਼ ਮੰਤਰਾਲਾ ਦੇ ਬੁਲਾਰਾ ਅਰਿੰਦਮ ਬਾਗਚੀ ਨੇ ਜੁਲਾਈ ਵਿਚ ਕਿਹਾ ਸੀ ਕਿ ਪਾਕਿਸਤਾਨ ਦੇ ਲਈ ਭਾਰਤ ਦੇ ਵਿਰੁੱਧ ਬੇਬੁਨਿਆਦ ਪ੍ਰਚਾਰ ਕਰਨਾ ਕੋਈ ਨਵੀਂ ਗੱਲ ਨਹੀਂ ਹੈ। ਵਧੀਆ ਹੋਵੇਗਾ ਕਿ ਪਾਕਿਸਤਾਨ ਆਪਣੀ ਧਰਤੀ 'ਤੇ ਰਹੇ ਅੱਤਵਾਦ ਅਤੇ ਇੱਥੇ ਸੁਰੱਖਿਆ ਠਿਕਾਣੇ ਹਾਸਲ ਕਰਨ ਵਾਲੇ ਅੱਤਵਾਦੀਆਂ ਦੇ ਵਿਰੁੱਧ ਭਰੋਸੇਯੋਗ ਕਾਰਵਾਈ ਕਰੇ। ਜਦੋ ਅੱਤਵਾਦ ਦੀ ਗੱਲ ਆਉਂਦੀ ਹੈ ਤਾਂ ਅੰਤਰਰਾਸ਼ਟਰੀ ਭਾਈਚਾਰਾ ਪਾਕਿਸਤਾਨ ਦੀ ਸਥਿਤੀ ਤੋਂ ਜਾਣੂ ਹੈ। ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਦੇ ਨਾਲ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਵਿਚ ਚੌਧਰੀ ਨੇ ਕਿਹਾ ਕਿ ਅਗਸਤ ਵਿਚ ਤਹਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਅੱਤਵਾਦੀ ਅਹਿਸਾਨਉੱਲਾ ਅਹਿਸਨ ਦੇ ਨਾਂ 'ਤੇ ਇਕ ਫਰਜੀ ਪੋਸਟ ਬਣਾਈ ਗਈ, ਜਿਸ ਨਾਲ ਨਿਊਜ਼ੀਲੈਂਡ ਕ੍ਰਿਕਟ ਬੋਰਡ ਅਤੇ ਸਰਕਾਰ ਨੂੰ ਆਪਣੀ ਟੀਮ ਪਾਕਿਸਤਾਨ ਭੇਜਣ ਤੋਂ ਬਚਾਉਣ ਨੂੰ ਕਿਹਾ ਗਿਆ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ।ਇਸ ਦੇ ਬਾਵਜੂਦ ਨਿਊਜ਼ੀਲੈਂਡ ਕ੍ਰਿਕਟ ਟੀਮ ਪਾਕਿਸਤਾਨ ਦੀ ਯਾਤਰਾ 'ਤੇ ਪਹੁੰਚ ਗਈ।
ਇਹ ਖ਼ਬਰ ਪੜ੍ਹੋ-ਬ੍ਰਿਟਿਸ਼ ਸਰਕਾਰ ਨੇ ECB ਨੂੰ ਪਾਕਿ ਦੌਰਾ ਰੱਦ ਕਰਨ ਦੀ ਸਲਾਹ ਨਹੀਂ ਦਿੱਤੀ ਸੀ : ਅੰਬੈਸਡਰ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਬ੍ਰਿਟਿਸ਼ ਸਰਕਾਰ ਨੇ ECB ਨੂੰ ਪਾਕਿ ਦੌਰਾ ਰੱਦ ਕਰਨ ਦੀ ਸਲਾਹ ਨਹੀਂ ਦਿੱਤੀ ਸੀ : ਅੰਬੈਸਡਰ
NEXT STORY