ਲਾਹੌਰ- ਪਾਕਿਸਤਾਨੀ ਤੇਜ਼ ਗੇਂਦਬਾਜ਼ ਮੁਹੰਮਦ ਹਸਨੈਨ ਦੀ ਗੇਂਦਬਾਜ਼ੀ ਐਕਸ਼ਨ ਆਸਟਰੇਲੀਆ ਵਿਚ ਬਿੱਗ ਬੈਸ਼ ਲੀਗ (ਬੀ. ਬੀ. ਐੱਲ.) ਦੇ ਦੌਰਾਨ ਰਿਪੋਰਟ ਕੀਤੀ ਗਈ ਤੇ ਉਨ੍ਹਾਂ ਨੂੰ ਹੁਣ ਇੱਥੇ ਟੈਸਟ ਵਿਚੋਂ ਲੰਘਣਾ ਪਵੇਗਾ। ਰਿਪੋਰਟ ਦੇ ਅਨੁਸਾਰ ਸਿਡਨੀ ਥੰਡਰ ਦੇ ਲਈ 5 ਮੈਚ ਖੇਡਣ ਵਾਲੇ 21 ਸਾਲਾ ਹਸਨੈਨ ਦਾ ਲਾਹੌਰ ਸਥਿਤ ਆਈ. ਸੀ. ਸੀ. (ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ) ਤੋਂ ਮਾਨਤਾ ਪ੍ਰਾਪਤ ਬਾਇਓਮੈਕਨਿਕਸ ਪ੍ਰਯੋਗਸ਼ਾਲਾ ਵਿਚ ਟੈਸਟ ਕੀਤਾ ਜਾਵੇਗਾ।
ਇਹ ਖ਼ਬਰ ਪੜ੍ਹੋ- ਮੇਸੀ ਤੇ ਸਾਲਾਹ ਨੂੰ ਪਿੱਛੇ ਛੱਡ ਲੇਵਾਂਡੋਵਸਕੀ ਨੇ ਜਿੱਤਿਆ ਫੀਫਾ ਦੇ ਸਰਵਸ੍ਰੇਸ਼ਠ ਖਿਡਾਰੀ ਦਾ ਪੁਰਸਕਾਰ
ਕੈਰੇਬੀਅਨ ਪ੍ਰੀਮੀਅਰ ਲੀਗ ਵਿਚ ਇਕ ਵਾਰ 155 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਗੇਂਦਬਾਜ਼ੀ ਕਰਨ ਵਾਲੇ ਹਸਨੈਨ ਨੇ ਪਾਕਿਸਤਾਨ ਵਲੋਂ ਹੁਣ ਤੱਕ 8 ਵਨ ਡੇ ਅਤੇ 18 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਨ੍ਹਾਂ ਨੂੰ ਬੀ. ਬੀ. ਐੱਲ. ਵਿਚ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਸ਼ਾਕਿਬ ਮਹਿਮੂਦ ਦੀ ਜਗ੍ਹਾ ਚੁਣਿਆ ਗਿਆ ਸੀ। ਉਨ੍ਹਾਂ ਨੇ ਪੰਜ ਮੈਚਾਂ ਵਿਚ 7 ਵਿਕਟਾਂ ਹਾਸਲ ਕੀਤੀਆਂ ਹਨ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਮੇਸੀ ਤੇ ਸਾਲਾਹ ਨੂੰ ਪਿੱਛੇ ਛੱਡ ਲੇਵਾਂਡੋਵਸਕੀ ਨੇ ਜਿੱਤਿਆ ਫੀਫਾ ਦੇ ਸਰਵਸ੍ਰੇਸ਼ਠ ਖਿਡਾਰੀ ਦਾ ਪੁਰਸਕਾਰ
NEXT STORY