ਸ਼ਾਰਜਾਹ— ਆਸਟਰੇਲੀਆ ਤੇ ਪਾਕਿਸਤਾਨ ਵਿਚਾਲੇ 5 ਵਨ ਡੇ ਮੈਚਾਂ ਦੀ ਸੀਰੀਜ਼ ਦਾ ਦੂਸਰਾ ਮੈਚ ਸ਼ਾਰਜਾਹ 'ਚ ਐਤਵਾਰ ਨੂੰ ਖੇਡਿਆ ਗਿਆ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਆਸਟਰੇਲੀਆ ਨੂੰ 285 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਬੱਲੇਬਾਜ਼ੀ ਕਰਨ ਉਤਰੀ ਆਸਟਰੇਲੀਆ ਟੀਮ ਦੀ ਸ਼ੁਰੂਆਤ ਵਧੀਆ ਰਹੀ ਤੇ ਪਾਕਿਸਤਾਨ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਆਸਟਰੇਲੀਆ ਨੇ 5 ਵਨ ਡੇ ਮੈਚਾਂ ਦੀ ਸੀਰੀਜ਼ 'ਚ 2-0 ਨਾਲ ਬੜ੍ਹਤ ਬਣਾ ਲਈ ਹੈ।
ਆਸਟਰੇਲੀਆ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਕਪਤਾਨ ਅਰੋਨ ਫਿੰਚ ਨੇ ਜੇਤੂ 155 ਦੌੜਾਂ ਦੀ ਪਾਰੀ ਖੇਡੀ, ਜਿਸ 'ਚ 12 ਚੌਕੇ ਤੇ 6 ਛੱਕੇ ਸ਼ਾਮਲ ਹਨ। ਉਸਮਾਨ ਖਵਾਜ਼ਾ ਨੇ 88 ਦੌੜਾਂ ਦਾ ਯੋਗਦਾਨ ਦਿੱਤਾ।
IPL 2019: ਪੰਜਾਬ ਵਿਰੁੱਧ ਘਰ ਤੋਂ ਮੁਹਿੰਮ ਨਾਲ ਸ਼ੁਰੂ ਕਰੇਗਾ ਰਾਜਸਥਾਨ
NEXT STORY