ਲਾਹੌਰ- ਤੇਜ਼ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਕਪਤਾਨ ਬਾਬਰ ਆਜ਼ਮ ਦੇ ਲਗਾਤਾਰ ਦੂਜੇ ਸੈਂਕੜੇ ਨਾਲ ਪਾਕਿਸਤਾਨ ਨੇ ਤੀਜੇ ਅਤੇ ਆਖਰੀ ਵਨ ਡੇ ਅੰਤਰਰਾਸ਼ਟਰੀ ਮੁਕਾਬਲੇ ਵਿਚ ਆਸਟਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤ ਲਈ। ਆਸਟਰੇਲੀਆ ਦੀਆਂ 211 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਪਾਕਿਸਤਾਨ ਨੇ ਬਾਬਰ ਦੀਆਂ 115 ਗੇਂਦਾਂ ਵਿਚ 12 ਚੌਕਿਆਂ ਦੀ ਮਦਦ ਨਾਲ ਅਜੇਤੂ 105 ਦੌੜਾਂ ਦੀ ਪਾਰੀ ਤੋਂ ਇਲਾਵਾ ਇਮਾਮ-ਉੱਲ-ਹੱਕ (ਅਜੇਤੂ 89) ਦੇ ਨਾਲ ਦੂਜੇ ਵਿਕਟ ਦੀ ਉਸਦੀ 190 ਦੌੜਾਂ ਦੀ ਅਟੁੱਟ ਸਾਂਝੇਦਾਰੀ ਨਾਲ 37.5 ਓਵਰਾਂ ਵਿਚ ਹੀ ਇਕ ਵਿਕਟ 'ਤੇ 214 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ।
ਇਹ ਖ਼ਬਰ ਪੜ੍ਹੋ- MI v RR : ਬਟਲਰ ਨੇ ਲਗਾਇਆ ਇਸ ਸੀਜ਼ਨ ਦਾ ਪਹਿਲਾ ਸੈਂਕੜਾ, ਪਾਰੀ ਦੇ ਦੌਰਾਨ ਬਣਾਏ ਇਹ ਰਿਕਾਰਡ
ਇਮਾਨ ਨੇ 100 ਗੇਂਦਾਂ ਦੀਆ ਆਪਣੀ ਪਾਰੀ ਵਿਚ 6 ਚੌਕੇ ਅਤੇ ਇਕ ਛੱਕਾ ਲਗਾਇਆ। ਤੇਜ਼ ਗੇਂਦਬਾਜ਼ਾਂ ਹਾਰਿਸ ਰਾਊਫ (39 ਦੌੜਾਂ 'ਤੇ ਤਿੰਨ ਵਿਕਟਾਂ), ਮੁਹੰਮਦ ਵਸੀਮ (40 ਦੌੜਾਂ 'ਤੇ ਤਿੰਨ ਵਿਕਟਾਂ) ਅਤੇ ਸ਼ਾਹੀਨ ਸ਼ਾਹ ਅਫਰੀਦੀ (40 ਦੌੜਾਂ 'ਤੇ ਦੋ ਵਿਕਟਾਂ) ਦੀ ਧਮਾਕੇਦਾਰ ਗੇਂਦਬਾਜ਼ੀ ਦੇ ਸਾਹਮਣੇ ਆਸਟਰੇਲੀਆ ਨੇ ਨਿਯਮਤ ਅੰਤਰਾਲ 'ਤੇ ਵਿਕਟ ਗੁਆਏ ਅਤੇ ਪੂਰੀ ਟੀਮ 41.5 ਓਵਰਾਂ ਵਿਚ 210 ਦੌੜਾਂ 'ਤੇ ਢੇਰ ਹੋ ਗਈ। ਸੀਨ ਏਬਟ ਨੇ 40 ਗੇਂਦਾਂ ਵਿਚ 6 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 49 ਦੌੜਾਂ ਦੀ ਪਾਰੀ ਖੇਡਣ ਤੋਂ ਇਲਾਵਾ ਐਡਮ ਜੰਪਾ (ਅਜੇਤੂ ਜ਼ੀਰੋ) ਦੇ ਨਾਲ ਆਖਰੀ ਵਿਕਟ ਦੇ ਲਈ 44 ਦੌੜਾਂ ਜੋੜ ਕੇ ਟੀਮ ਦਾ ਸਕੋਰ 200 ਦੌੜਾਂ ਦੇ ਪਾਰ ਪਹੁੰਚਾਇਆ। ਐਲੇਕਸ ਕੈਰੀ 61 ਗੇਂਦਾਂ ਵਿਚ 6 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 56 ਦੌੜਾਂ ਬਣਾ ਕੇ ਚੋਟੀ ਦੇ ਸਕੋਰਰ ਰਹੇ। ਉਨ੍ਹਾਂ ਤੋਂ ਇਲਾਵਾ ਪਿਛਲੇ ਮੈਚ ਦੇ ਸੈਂਕੜੇ ਵਾਲੇ ਵੀਰ ਬੇਨ ਮੈਕਡਰਮੋਟ (36) ਅਤੇ ਕੈਮਰਨ ਗ੍ਰੀਨ (34) ਵੀ 20 ਦੌੜਾਂ ਦੇ ਅੰਕੜੇ ਨੂੰ ਪਾਰ ਕਰਨ ਵਿਚ ਸਫਲ ਰਹੇ।
ਇਹ ਖ਼ਬਰ ਪੜ੍ਹੋ-ਬਟਲਰ ਨੇ ਬਣਾਇਆ IPL ਦਾ ਦੂਜਾ ਸਭ ਤੋਂ ਹੌਲੀ ਸੈਂਕੜਾ, ਸਚਿਨ-ਵਾਰਨਰ ਦੀ ਕੀਤੀ ਬਰਾਬਰੀ
ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ , ਜਿਸ ਨੂੰ ਸਹੀ ਸਾਬਿਤ ਕਰਨ ਵਿਚ ਉਸਦੇ ਗੇਂਦਬਾਜ਼ਾਂ ਨੇ ਕੋਈ ਕਸਰ ਨਹੀਂ ਛੱਡੀ। ਆਸਟਰੇਲੀਆ ਨੇ 6ਵੇਂ ਓਵਰ ਵਿਚ 6 ਦੌੜਾਂ ਦੇ ਸਕੋਰ ਤੱਕ ਤਿੰਨ ਵਿਕਟਾਂ ਗੁਆ ਦਿੱਤੀਆਂ ਸਨ। ਕੈਰੀ ਅਤੇ ਗ੍ਰੀਨ ਨੇ 6ਵੇਂ ਵਿਕਟ ਦੇ ਲਈ 81 ਦੌੜਾਂ ਦੀ ਸਾਂਝੇਦਾਰੀ ਕਰਕੇ ਆਸਟਰੇਲੀਆ ਦਾ ਸਕੋਰ 150 ਦੌੜਾਂ ਦੇ ਕਰੀਬ ਪਹੁੰਚਾਇਆ। ਕੈਰੀ ਨੇ ਵਸੀਮ 'ਤੇ ਛੱਕਾ ਅਤੇ ਫਿਰ ਇਕ ਦੌੜ ਦੇ ਨਾਲ 55 ਗੇਂਦਾਂ ਵਿਚ ਅਰਧ ਸੈਂਕੜਾ ਪੂਰਾ ਕੀਤਾ ਪਰ ਇਸ ਤੋਂ ਬਾਅਦ ਦੋਵਾਂ ਬੱਲੇਬਾਜ਼ ਸੱਤ ਦੌੜਾਂ ਦੇ ਅੰਤਰ ਆਊਟ ਹੋ ਗਏ।
ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
GT v DC : ਗੁਜਰਾਤ ਨੇ ਦਿੱਲੀ ਨੂੰ 14 ਦੌੜਾਂ ਨਾਲ ਹਰਾਇਆ
NEXT STORY