ਆਬੂ ਧਾਬੀ— ਪਾਕਿਸਤਾਨ ਤੇ ਨਿਊਜ਼ੀਲੈਂਡ ਵਿਚਾਲੇ ਵਨ ਡੇ ਸੀਰੀਜ਼ ਦਾ ਦੂਜਾ ਮੈਚ ਸ਼ੁੱਕਰਵਾਰ ਨੂੰ ਆਬੂ ਧਾਬੀ 'ਚ ਖੇਡਿਆ ਗਿਆ। ਨਿਊਜ਼ੀਲੈਂਡ ਨੇ ਟਾਸ ਜਿੱਤ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ 210 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਬੱਲੇਬਾਜ਼ੀ ਕਰਨ ਉਤਰੀ ਪਾਕਿਸਤਾਨ ਟੀਮ ਦੀ ਸ਼ੁਰੂਆਤ ਵਧੀਆ ਰਹੀ ਤੇ ਪਾਕਿਸਤਾਨ ਨੇ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ। ਪਾਕਿਸਤਾਨ ਤੇ ਨਿਊਜ਼ੀਲੈਂਡ ਨੇ ਵਨ ਡੇ ਸੀਰੀਜ਼ 'ਚ 1-1 ਦੀ ਬਰਾਬਰੀ ਕਰ ਲਈ ਹੈ।
ਪਾਕਿਸਤਾਨ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਫਖਰ ਜ਼ਾਮਨ ਨੇ 88 ਦੌੜਾਂ ਦਾ ਯੋਗਦਾਨ ਦਿੱਤਾ, ਜਿਸ 'ਚ 11 ਚੌਕੇ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਪਹਿਲੇ ਵਨ ਡੇ ਮੈਚ 'ਚ 47 ਦੌੜਾਂ ਨਾਲ ਹਰਾਇਆ ਸੀ। ਹੁਣ ਵਨ ਡੇ ਸੀਰੀਜ਼ ਦਾ ਆਖਰੀ ਮੈਚ 11 ਨਵੰਬਰ ਨੂੰ ਦੁਬਈ 'ਚ ਖੇਡਿਆ ਜਾਣਾ ਹੈ।
...ਜਦੋ ਬਾਦਸ਼ਾਹ ਨੂੰ ਯੁਵੀ ਨਾਲ ਪੰਗਾ ਲੈਣਾ ਪਿਆ ਮਹਿੰਗਾ
NEXT STORY