ਸਪੋਰਟਸ ਡੈਸਕ : ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੇ ਸ਼ੁੱਕਰਵਾਰ ਨੂੰ ਭਾਰਤ ਨਾਲ ਚੱਲ ਰਹੇ ਫੌਜੀ ਟਕਰਾਅ ਕਾਰਨ ਪਾਕਿਸਤਾਨ ਸੁਪਰ ਲੀਗ (ਪੀ.ਐਸ.ਐਲ.) ਦੇ ਬਾਕੀ ਮੈਚਾਂ ਨੂੰ ਸੰਯੁਕਤ ਅਰਬ ਅਮੀਰਾਤ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੇ ਵਿਦੇਸ਼ੀ ਖਿਡਾਰੀ ਚਿੰਤਤ ਹਨ। ਪੀਸੀਬੀ ਨੇ ਸ਼ੁੱਕਰਵਾਰ ਸਵੇਰੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਟੂਰਨਾਮੈਂਟ ਦੇ ਆਖਰੀ ਅੱਠ ਮੈਚ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਹੋਣਗੇ। ਪਹਿਲਾਂ, ਇਹ ਰਾਵਲਪਿੰਡੀ, ਮੁਲਤਾਨ ਅਤੇ ਲਾਹੌਰ ਵਿੱਚ ਆਯੋਜਿਤ ਕੀਤੇ ਜਾਣੇ ਸਨ।
ਇਹ ਵੀ ਪੜ੍ਹੋ...ਕਰਮਚਾਰੀਆਂ ਲਈ GOOD NEWS, ਸਰਕਾਰ ਨੇ ਡੀਏ 'ਚ 2% ਕੀਤਾ ਵਾਧਾ
ਇਸੇ ਦੌਰਾਨ ਇਸ ਸੂਤਰਾਂ ਦੇ ਹਵਾਲੇ ਤੋਂ ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਪੀਸੀਬੀ ਦੀ ਪਾਕਿਸਤਾਨ ਸੁਪਰ ਲੀਗ ਦੇ ਬਾਕੀ ਮੈਚ ਸੰਯੁਕਤ ਅਰਬ ਅਮੀਰਾਤ ਵਿੱਚ ਕਰਵਾਉਣ ਦੀ ਯੋਜਨਾ ਨੂੰ ਰੋਕਿਆ ਜਾ ਸਕਦਾ ਹੈ ਕਿਉਂਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਰਹੱਦੀ ਤਣਾਅ ਦੇ ਮੱਦੇਨਜ਼ਰ ਅਮੀਰਾਤ ਕ੍ਰਿਕਟ ਬੋਰਡ ਵੱਲੋਂ ਇਸਨੂੰ ਮਨਜ਼ੂਰੀ ਦੇਣ ਦੀ ਸੰਭਾਵਨਾ ਨਹੀਂ ਹੈ। ਅਮੀਰਾਤ ਕ੍ਰਿਕਟ ਬੋਰਡ ਦੇ ਸੂਤਰਾਂ ਨੇ ਸੰਕੇਤ ਦਿੱਤਾ ਹੈ ਕਿ ਬੋਰਡ ਪਾਕਿਸਤਾਨ ਕ੍ਰਿਕਟ ਬੋਰਡ ਦੀ ਅਜਿਹੀ ਕਿਸੇ ਵੀ ਬੇਨਤੀ ਨੂੰ ਰੱਦ ਕਰ ਸਕਦਾ ਹੈ। ਪੀਸੀਬੀ ਪਹਿਲਾਂ ਹੀ ਐਲਾਨ ਕਰ ਚੁੱਕਾ ਹੈ ਕਿ ਪੀਐੱਸਐੱਲ ਯੂਏਈ ਵਿੱਚ ਹੋਵੇਗਾ। ਇਸ ਲਈ ਸੁਰੱਖਿਆ ਕਾਰਨ ਦੱਸੇ ਗਏ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੀਕਸ਼ਾ ਅਤੇ ਪ੍ਰਣਵੀ ਨੇ ਕੀਤੀ ਚੰਗੀ ਸ਼ੁਰੂਆਤ, ਸਾਂਝੇ ਤੌਰ 'ਤੇ 19ਵੇਂ ਸਥਾਨ 'ਤੇ
NEXT STORY