ਸਪੋਰਟਸ ਡੈਸਕ- ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ ਪਾਕਿਸਤਾਨ ਕ੍ਰਿਕਟ ਬੋਰਡ ਯਾਨੀ ਕਿ ਪੀਸੀਬੀ ਨੇ 9 ਮਈ ਨੂੰ ਇੱਕ ਵੱਡਾ ਕਦਮ ਚੁੱਕਿਆ। ਪੀਸੀਬੀ ਦੀ ਗਵਰਨਿੰਗ ਬਾਡੀ ਨੇ ਪਾਕਿਸਤਾਨ ਸੁਪਰ ਲੀਗ 2025 (ਪੀਐਸਐਲ 2025) ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਸਮੇਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਵਰਗੀ ਸਥਿਤੀ ਪੈਦਾ ਹੋ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਪਾਕਿਸਤਾਨ ਵੱਲੋਂ ਭਾਰਤ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ ਅਤੇ ਹਰ ਬੀਤਦੇ ਦਿਨ ਦੇ ਨਾਲ ਸਥਿਤੀ ਵਿਗੜਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ ; ਮੁਲਤਵੀ ਹੋ ਗਿਆ IPL
ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ, ਪਾਕਿਸਤਾਨ ਕ੍ਰਿਕਟ ਬੋਰਡ ਨੇ ਸ਼ੁਰੂ ਵਿੱਚ ਪਾਕਿਸਤਾਨ ਸੁਪਰ ਲੀਗ 2025 ਦੇ ਸਾਰੇ ਮੈਚ ਰਾਵਲਪਿੰਡੀ ਤੋਂ ਕਰਾਚੀ ਤਬਦੀਲ ਕਰ ਦਿੱਤੇ ਸਨ, ਪਰ ਬਾਅਦ ਵਿੱਚ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਕਿਹਾ ਕਿ ਟੂਰਨਾਮੈਂਟ ਦੇ ਬਾਕੀ ਮੈਚ ਯੂਏਈ ਵਿੱਚ ਖੇਡੇ ਜਾਣਗੇ। ਹਾਲਾਂਕਿ, ਪੀਟੀਆਈ ਦੇ ਅਨੁਸਾਰ, ਅਮੀਰਾਤ ਕ੍ਰਿਕਟ ਬੋਰਡ (ਈਸੀਬੀ) ਨੇ ਕਥਿਤ ਤੌਰ 'ਤੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਅਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਕਾਰਨ ਪਾਕਿਸਤਾਨ ਕ੍ਰਿਕਟ ਬੋਰਡ ਨੂੰ ਯੂਏਈ ਵਿੱਚ ਪੀਐਸਐਲ ਦੀ ਮੇਜ਼ਬਾਨੀ ਕਰਨ ਤੋਂ ਖੁੱਲ੍ਹ ਕੇ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ : ਰੋਹਿਤ ਸ਼ਰਮਾ ਹਨ ਕਿੰਨੇ ਅਮੀਰ, ਜਾਣੋ ਸੰਨਿਆਸ ਤੋਂ ਬਾਅਦ ਹਿੱਟਮੈਨ ਨੈਟਵਰਥ
ਪੀਸੀਬੀ ਨੇ ਪਾਕਿਸਤਾਨ ਸੁਪਰ ਲੀਗ ਦੇ ਬਾਕੀ ਮੈਚ ਮੁਲਤਵੀ ਕੀਤੇ
ਅਮੀਰਾਤ ਕ੍ਰਿਕਟ ਬੋਰਡ ਵੱਲੋਂ ਲਏ ਗਏ ਇਸ ਫੈਸਲੇ ਤੋਂ ਬਾਅਦ, ਪਾਕਿਸਤਾਨ ਕ੍ਰਿਕਟ ਬੋਰਡ ਨੇ ਪਾਕਿਸਤਾਨ ਸੁਪਰ ਲੀਗ ਬਾਰੇ ਸਖ਼ਤ ਫੈਸਲਾ ਲਿਆ ਅਤੇ ਇਸ ਲੀਗ ਦੇ ਬਾਕੀ ਮੈਚਾਂ ਨੂੰ ਮੁਲਤਵੀ ਕਰ ਦਿੱਤਾ। ਪਾਕਿਸਤਾਨ ਕ੍ਰਿਕਟ ਬੋਰਡ ਨੇ ਪੀਐਸਐਲ 2025 ਨੂੰ ਮੁਲਤਵੀ ਕਰ ਦਿੱਤਾ ਹੈ ਅਤੇ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਨ੍ਹਾਂ ਨੇ ਇਹ ਫੈਸਲਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਹੈ। ਪਾਕਿਸਤਾਨ ਨੇ ਇਸ ਲਈ ਖੁੱਲ੍ਹ ਕੇ ਭਾਰਤ ਨੂੰ ਦੋਸ਼ੀ ਠਹਿਰਾਇਆ ਅਤੇ ਕਿਹਾ ਕਿ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਐਚਬੀਐਲ ਪੀਐਸਐਲ ਦੇ ਬਾਕੀ ਅੱਠ ਮੈਚਾਂ ਨੂੰ ਮੁਲਤਵੀ ਕਰਨ ਦਾ ਐਲਾਨ ਕਰਦਾ ਹੈ।
ਭਾਰਤ ਦੇ ਇਸ ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ
NEXT STORY