ਕਰਾਚੀ- ਪਾਕਿਸਤਾਨ ਤੇ ਵੈਸਟਇੰਡੀਜ਼ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਕਰਾਚੀ 'ਚ ਖੇਡਿਆ ਗਿਆ। ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਵੈਸਟਇੰਡੀਜ਼ ਨੂੰ 201 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਵੈਸਟਇੰਡੀਜ਼ ਦੀ ਟੀਮ 137 ਦੌੜਾਂ 'ਤੇ ਢੇਰ ਹੋ ਗਈ ਤੇ ਪਾਕਿਸਤਾਨ ਨੇ ਇਹ ਮੈਚ 63 ਦੌੜਾਂ ਨਾਲ ਜਿੱਤ ਲਿਆ। ਇਸ ਦੌਰਾਨ ਪਾਕਿਸਤਾਨ ਨੇ ਟੀ-20 ਸੀਰੀਜ਼ ਵਿਚ 1-0 ਦੀ ਬੜ੍ਹਤ ਬਣਾ ਲਈ ਹੈ।
ਇਹ ਖ਼ਬਰ ਪੜ੍ਹੋ- ਡਿ ਕੌਕ ਭਾਰਤ ਵਿਰੁੱਧ ਟੈਸਟ ਸੀਰੀਜ਼ ਤੋਂ ਹੋ ਸਕਦੇ ਹਨ ਬਾਹਰ, ਸਾਹਮਣੇ ਆਈ ਵਜ੍ਹਾ
ਪਾਕਿਸਤਾਨ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਮੁਹੰਮਦ ਰਿਜ਼ਵਾਨ ਨੇ 52 ਗੇਂਦਾਂ ਵਿਚ 10 ਚੌਕਿਆਂ ਦੀ ਮਦਦ ਨਾਲ 78 ਦੌੜਾਂ ਦੀ ਪਾਰੀ ਖੇਡੀ ਤੇ ਹੈਦਰ ਅਲੀ ਨੇ 39 ਗੇਂਦਾਂ 'ਚ 6 ਚੌਕਿਆਂ ਤੇ 4 ਛੱਕਿਆਂ ਦੀ ਮਦਦ ਨਾਲ 68 ਦੌੜਾਂ ਦਾ ਯੋਗਦਾਨ ਦਿੱਤਾ। ਵਿੰਡੀਜ਼ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਸ਼ਾਈ ਹੋਪ ਨੇ 31 ਦੌੜਾਂ ਬਣਾਈਆਂ। ਪਾਕਿਸਤਾਨ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਮੁਹੰਮਦ ਵਸੀਮ ਜੂਨੀਅਰ ਨੇ 4 ਵਿਕਟਾਂ ਤੇ ਸ਼ਾਦਾਬ ਖਾਨ ਨੇ ਤਿੰਨ ਵਿਕਟਾਂ ਹਾਸਲ ਕੀਤੀਆਂ। ਸੀਰੀਜ਼ ਦਾ ਦੂਜਾ ਮੁਕਾਬਲਾ 14 ਦਸੰਬਰ ਨੂੰ ਇਸੇ ਮੈਦਾਨ 'ਤੇ ਖੇਡਿਆ ਜਾਵੇਗਾ।
ਇਹ ਖ਼ਬਰ ਪੜ੍ਹੋ- ਰੋਹਿਤ ਦੱਖਣੀ ਅਫਰੀਕਾ ਦੇ ਵਿਰੁੱਧ ਟੈਸਟ ਸੀਰੀਜ਼ ਤੋਂ ਬਾਹਰ, ਇਸ ਖਿਡਾਰੀ ਨੂੰ ਮਿਲਿਆ ਮੌਕਾ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਵਿਰਾਟ ਕੋਲ ਦੱ. ਅਫਰੀਕਾ 'ਚ ਇਤਿਹਾਸ ਰਚਣ ਦਾ ਮੌਕਾ, ਅਜਿਹਾ ਕਰਨ ਵਾਲੇ ਬਣਨਗੇ ਪਹਿਲੇ ਭਾਰਤੀ ਕਪਤਾਨ
NEXT STORY