ਨਵੀਂ ਦਿੱਲੀ- ਭਾਰਤੀ ਟੀਮ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਦੱਖਣੀ ਅਫਰੀਕਾ ਦੇ ਦੌਰੇ 'ਤੇ ਹਨ ਪਰ ਭਾਰਤ ਵਿਚ ਉਨ੍ਹਾਂ ਨੂੰ ਇਕ ਵੱਡੀ ਉਪਲੱਬਧੀ ਦਿੱਤੀ ਗਈ ਹੈ। ਰਿਸ਼ਭ ਪੰਤ ਨੂੰ ਉੱਤਰਾਖੰਡ ਦੀ ਸਰਕਾਰ ਨੇ ਆਪਣਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਇਸ ਦੀ ਜਾਣਕਾਰੀ ਖੁਦ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਟਵੀਟ ਕਰ ਦਿੱਤੀ।
ਇਹ ਖਬਰ ਪੜ੍ਹੋ- ਰਾਫੇਲ ਨਡਾਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਭਾਰਤ ਦੇ ਵਧੀਆ ਕ੍ਰਿਕਟ ਖਿਡਾਰੀਆਂ ਵਿਚੋਂ ਇਕ ਨੌਜਵਾਨਾਂ ਦੇ ਆਦਰਸ਼ ਤੇ ਉੱਤਰਾਖੰਡ ਦੇ ਲਾਲ ਸ਼੍ਰੀ ਰਿਸ਼ਭ ਪੰਤ ਜੀ ਨੂੰ ਸਾਡੀ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਤੇ ਜਨ ਸਿਹਤ ਦੇ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 'ਸਟੇਟ ਬ੍ਰਾਂਡ ਅੰਬੈਸਡਰ' ਨਿਯੁਕਤ ਕੀਤਾ ਗਿਆ ਹੈ।
ਇਸ ਦੌਰਾਨ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਨੇ ਰਿਸ਼ਭ ਪੰਤ ਦੇ ਨਾਲ ਗੱਲਬਾਤ ਵੀ ਕੀਤੀ। ਮੁੱਖ ਮੰਤਰੀ ਨੇ ਪੰਤ ਦੇ ਨਾਲ ਵੀਡੀਓ ਕਾਲ 'ਤੇ ਗੱਲ ਕਰਦੇ ਹੋਏ ਪੁੱਛਿਆ ਕਿ ਤੁਸੀਂ ਉੱਤਾਖੰਡ ਕਦੋਂ ਆ ਰਹੇ ਹੋ? ਤੁਸੀਂ ਜਦੋਂ ਇੱਥੇ ਆਵੋਗੇ ਤਾਂ ਸਾਨੂੰ ਵਧੀਆ ਲੱਗੇਗਾ। ਇਸ 'ਤੇ ਪੰਤ ਕਹਿੰਦੇ ਹਨ ਕਿ ਮੈਨੂੰ ਇਹ ਮੌਕਾ ਦੇਣ ਦੇ ਲਈ ਤੁਹਾਡਾ ਧੰਨਵਾਦ, ਮੈਂ ਉਮੀਦ ਕਰਦਾ ਹਾਂ ਕਿ ਮੈਂ ਉੱਤਰਾਖੰਡ ਦੇ ਲਈ ਖੁਜ ਕਰ ਸਕਾਂ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਰਾਫੇਲ ਨਡਾਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ
NEXT STORY