ਹਾਂਗਜ਼ੂ— ਭਾਰਤ ਦੀ ਪਾਰੁਲ ਚੌਧਰੀ ਅਤੇ ਪ੍ਰੀਤੀ ਨੇ ਸੋਮਵਾਰ ਨੂੰ ਇੱਥੇ ਏਸ਼ੀਆਈ ਖੇਡਾਂ 'ਚ ਮਹਿਲਾਵਾਂ ਦੇ 3000 ਮੀਟਰ ਸਟੀਪਲਚੇਜ਼ ਮੁਕਾਬਲੇ 'ਚ ਕ੍ਰਮਵਾਰ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤੇ। ਪਾਰੁਲ ਨੇ 9 ਮਿੰਟ 27.63 ਸਕਿੰਟ ਦੇ ਸਮੇਂ ਨਾਲ ਚਾਂਦੀ ਦਾ ਤਗਮਾ ਜਿੱਤਿਆ ਜਦਕਿ ਪ੍ਰੀਤੀ ਨੇ 9 ਮਿੰਟ 43.32 ਸਕਿੰਟ ਦੇ ਸਮੇਂ ਨਾਲ ਕਾਂਸੀ ਦਾ ਤਗਮਾ ਜਿੱਤਿਆ। ਪ੍ਰੀਤੀ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ : ਪਾਕਿ 'ਚ ਮੌਲਵੀਆਂ ਨੇ ਕੁੜੀਆਂ ਨੂੰ ਕ੍ਰਿਕਟ ਖੇਡਣ ਤੋਂ ਰੋਕਿਆ, ਕਿਹਾ- ਉਨ੍ਹਾਂ ਦਾ ਖੇਡਣਾ 'ਗ਼ਲਤ' ਹੈ
ਬਹਿਰੀਨ ਦੀ ਵਿਨਫ੍ਰੇਡ ਮੁਤਿਲੇ ਯਾਵੀ ਨੇ ਨੌਂ ਮਿੰਟ 18.28 ਸਕਿੰਟ ਦੇ ਰਿਕਾਰਡ ਸਮੇਂ ਨਾਲ ਸੋਨ ਤਗਮਾ ਜਿੱਤਿਆ। ਪਾਰੁਲ ਨੇ ਇਸ ਸਾਲ ਅਗਸਤ ਵਿੱਚ ਬੁਡਾਪੇਸਟ ਵਿੱਚ ਵਿਸ਼ਵ ਚੈਂਪੀਅਨਸ਼ਿਪ ਦੌਰਾਨ 3000 ਮੀਟਰ ਸਟੀਪਲਚੇਜ਼ ਵਿੱਚ 9 ਮਿੰਟ 15.31 ਸਕਿੰਟ ਦੇ ਸਮੇਂ ਨਾਲ ਰਾਸ਼ਟਰੀ ਰਿਕਾਰਡ ਬਣਾਇਆ ਸੀ ਅਤੇ ਪੈਰਿਸ ਓਲੰਪਿਕ 2024 ਲਈ ਕੁਆਲੀਫਾਈ ਕੀਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ
NEXT STORY