ਸਪੋਰਟਸ ਡੈਸਕ : ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਬਾਰਡਰ-ਗਾਵਸਕਰ ਟੈਸਟ ਸੀਰੀਜ਼ ਖੇਡੀ ਜਾ ਰਹੀ ਹੈ। ਆਸਟਰੇਲੀਆ ਨੂੰ ਪਹਿਲੇ ਦੋ ਟੈਸਟ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਹੁਣ ਸੀਰੀਜ਼ ਦਾ ਤੀਜਾ ਮੈਚ 1 ਮਾਰਚ ਤੋਂ ਇੰਦੌਰ 'ਚ ਖੇਡਿਆ ਜਾਵੇਗਾ। ਇਸ ਤੋਂ ਠੀਕ ਪਹਿਲਾਂ ਟੀਮ ਨੂੰ ਇੱਕ ਹੋਰ ਝਟਕਾ ਲੱਗਾ ਹੈ। ਟੀਮ ਦੇ ਕਪਤਾਨ ਪੈਟ ਕਮਿੰਸ ਤੀਜੇ ਟੈਸਟ ਤੋਂ ਪਹਿਲਾਂ ਆਸਟ੍ਰੇਲੀਆ ਪਰਤ ਆਏ ਹਨ। ਰਿਪੋਰਟ ਮੁਤਾਬਕ ਪਰਿਵਾਰ 'ਚ ਸਿਹਤ ਦੀ ਗੰਭੀਰ ਸਮੱਸਿਆ ਕਾਰਨ ਉਹ ਘਰ ਪਰਤਿਆ ਹੈ। ਪਰ ਉਹ ਤੀਜੇ ਟੈਸਟ ਮੈਚ ਤੋਂ ਪਹਿਲਾਂ ਭਾਰਤ ਆ ਸਕਦਾ ਹੈ।
ਕਮਿੰਸ ਦਾ ਆਸਟ੍ਰੇਲੀਆ ਜਾਣਾ ਟੀਮ ਲਈ ਵੱਡਾ ਝਟਕਾ ਹੋ ਸਕਦਾ ਹੈ। ਪਰ ਕ੍ਰਿਕਇੰਫੋ ਦੀ ਰਿਪੋਰਟ ਮੁਤਾਬਕ ਕਮਿੰਸ ਤੀਜੇ ਟੈਸਟ ਤੋਂ ਪਹਿਲਾਂ ਵਾਪਸੀ ਕਰ ਸਕਦੇ ਹਨ। ਪਰਿਵਾਰ ਵਿੱਚ ਸਿਹਤ ਦੀ ਵੱਡੀ ਸਮੱਸਿਆ ਕਾਰਨ ਉਹ ਵਾਪਸ ਪਰਤਿਆ ਹੈ। ਹਾਲਾਂਕਿ ਉਨ੍ਹਾਂ ਵੱਲੋਂ ਅਜੇ ਤੱਕ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਦਿੱਲੀ ਤੋਂ ਪਹਿਲਾਂ ਨਾਗਪੁਰ ਵਿੱਚ ਆਸਟ੍ਰੇਲੀਆ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਕਾਰਨ ਆਸਟ੍ਰੇਲੀਆਈ ਮੀਡੀਆ ਨੇ ਵੀ ਟੀਮ ਦੀ ਕਾਫੀ ਆਲੋਚਨਾ ਕੀਤੀ ਹੈ।
ਇਹ ਵੀ ਪੜ੍ਹੋ : ਕੋਹਲੀ ਨੇ ਰਚਿਆ ਇਤਿਹਾਸ, ਕੌਮਾਂਤਰੀ ਕ੍ਰਿਕਟ 'ਚ ਸਭ ਤੋਂ ਤੇਜ਼ 25,000 ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣੇ
ਰਿਪੋਰਟ ਮੁਤਾਬਕ ਕਮਿੰਸ ਤਿੰਨ-ਚਾਰ ਦਿਨ ਸਿਡਨੀ 'ਚ ਰਹਿਣਗੇ। ਇਸ ਤੋਂ ਬਾਅਦ ਉਹ 1 ਮਾਰਚ ਤੋਂ ਪਹਿਲਾਂ ਭਾਰਤ ਵੀ ਆ ਸਕਦੇ ਹਨ। ਭਾਰਤ ਖਿਲਾਫ ਕਮਿੰਸ ਦੇ ਪ੍ਰਦਰਸ਼ਨ 'ਤੇ ਨਜ਼ਰ ਮਾਰੀਏ ਤਾਂ ਉਹ ਪ੍ਰਭਾਵਸ਼ਾਲੀ ਨਹੀਂ ਰਿਹਾ। ਉਨ੍ਹਾਂ ਨੇ ਨਾਗਪੁਰ ਟੈਸਟ ਦੀ ਪਹਿਲੀ ਪਾਰੀ 'ਚ 6 ਦੌੜਾਂ ਬਣਾਈਆਂ ਅਤੇ ਦੂਜੀ ਪਾਰੀ 'ਚ ਸਿਰਫ 1 ਦੌੜਾਂ ਬਣਾਈ। ਹਾਲਾਂਕਿ ਇਸ ਮੈਚ 'ਚ 2 ਵਿਕਟਾਂ ਲਈਆਂ। ਉਸ ਨੇ ਦਿੱਲੀ ਟੈਸਟ ਦੀ ਪਹਿਲੀ ਪਾਰੀ ਵਿੱਚ 33 ਦੌੜਾਂ ਬਣਾਈਆਂ ਅਤੇ ਦੂਜੀ ਪਾਰੀ ਵਿੱਚ ਇੱਕ ਵੀ ਦੌੜ ਨਹੀਂ ਬਣਾਈ। ਇਸ ਮੈਚ 'ਚ ਉਸ ਨੇ ਇੱਕ ਵਿਕਟ ਲਈ।
ਜ਼ਿਕਰਯੋਗ ਹੈ ਕਿ 1 ਮਾਰਚ ਤੋਂ ਇੰਦੌਰ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਤੀਜਾ ਮੈਚ ਖੇਡਿਆ ਜਾਵੇਗਾ। ਇਸ ਤੋਂ ਬਾਅਦ ਸੀਰੀਜ਼ ਦਾ ਚੌਥਾ ਮੈਚ 9 ਮਾਰਚ ਤੋਂ ਅਹਿਮਦਾਬਾਦ 'ਚ ਖੇਡਿਆ ਜਾਵੇਗਾ। ਟੈਸਟ ਸੀਰੀਜ਼ ਤੋਂ ਬਾਅਦ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਵੀ ਖੇਡੀ ਜਾਵੇਗੀ ਜੋ ਕਿ 17 ਮਾਰਚ ਤੋਂ ਸ਼ੁਰੂ ਹੋਵੇਗੀ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਇੰਗਲੈਂਡ ਨੇ ਪਹਿਲੇ ਟੈਸਟ ਮੈਚ 'ਚ ਨਿਊਜ਼ੀਲੈਂਡ ਨੂੰ 267 ਦੌੜਾਂ ਨਾਲ ਹਰਾਇਆ
NEXT STORY