ਪਟਿਆਲਾ/ਰੱਖੜਾ (ਰਾਣਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਬਾਬਾ ਬੁੱਢਾ ਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਤਰਨਤਾਰਨ ਵਿਖੇ ਫੈਂਸਿੰਗ ਐਸੋਸੀਏਸ਼ਨ ਵਲੋਂ ਕਰਵਾਏ ਗਏ ਫੈਂਸਿੰਗ ਮੁਕਾਬਲਿਆਂ ਵਿਚ ਅੰਡਰ-17 ਟੀਮ ਨੇ ਗੋਲਡ ਜਿੱਤ ਕੇ ਪਟਿਆਲਾ ਦਾ ਨਾਂ ਰੌਸ਼ਨ ਕੀਤਾ ਹੈ।
ਫੈਂਸਿੰਗ ਐਸੋ. ਦੇ ਸੈਕਟਰੀ ਅਨਿਲ ਅਰੋੜਾ ਨੇ ਕਿਹਾ ਕਿ ਖੇਡਾਂ ਵਿਚ ਸੂਬੇ ਭਰ ਦੇ ਜ਼ਿਲਿਆਂ ਦੀਆਂ ਟੀਮਾਂ ਨੇ ਕਲਾ ਦੇ ਜੌਹਰ ਦਿਖਾਏ ਹਨ, ਜਿਨ੍ਹਾਂ 'ਚੋਂ ਨੈਸ਼ਨਲ ਪੱਧਰ ਦੇ ਖਿਡਾਰੀਆਂ ਦੀ ਵੀ ਚੋਣ ਕੀਤੀ ਗਈ ਹੈ। ਇਨ੍ਹਾਂ ਮੁਕਾਬਲਿਆਂ ਵਿਚ ਈ. ਪੀ., ਫੁਆਇਲ, ਸੈਵਰ ਆਦਿ ਦੇ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਸਕੂਲ ਪ੍ਰਿੰਸੀਪਲ ਤਰਨਜੀਤ ਸਿੰਘ ਅਤੇ ਚੇਅਰਮੈਨ ਸਚਿਨ ਸ਼ਰਮਾ ਨੇ ਅਦਾ ਕੀਤੀ। ਇਨ੍ਹਾਂ ਖੇਡਾਂ ਵਿਚ ਅੰਡਰ-17 ਵਿਚ ਪਟਿਆਲਾ ਪਹਿਲੇ, ਅੰਮ੍ਰਿਤਸਰ ਦੂਸਰੇ ਅਤੇ ਬਠਿੰਡਾ ਤੀਸਰੇ ਸਥਾਨ 'ਤੇ ਰਿਹਾ। ਪਟਿਆਲਾ ਦੀ ਟੀਮ ਵਲੋਂ ਖੇਡਣ ਵਾਲੀਆਂ ਖਿਡਾਰਨਾਂ ਵਿਚ ਜੈਸਮੀਨ, ਖਿਆਤੀ, ਗੁਰਲੀਨ ਕੌਰ ਰੱਖੜਾ ਅਤੇ ਮਿਲਨ ਪ੍ਰੀਤ ਕੌਰ ਸ਼ਾਮਲ ਸਨ।
ਵਿਸ਼ਵ ਚੈਂਪੀਅਨਸ਼ਿਪ 'ਚ ਖੁਦ ਨੂੰ ਸਾਬਤ ਕਰਨ ਉਤਰੇਗੀ ਦੂਤੀ
NEXT STORY