ਸਪੋਰਟਸ ਡੈਸਕ- ਏਸ਼ੀਆ ਕੱਪ 2023 'ਚ ਭਾਰਤ ਨੇ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾ ਕੇ ਖਿਤਾਬ ਜਿੱਤਿਆ ਸੀ। ਭਾਰਤ ਦੀ ਇਸ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀਮ ਇੰਡੀਆ ਨੂੰ ਵਧਾਈ ਦਿੱਤੀ ਹੈ। ਪੀਐੱਮ ਨੇ ਐਕਸ (ਟਵਿੱਟਰ) 'ਤੇ ਲਿਖਿਆ, 'ਏਸ਼ੀਆ ਕੱਪ ਜਿੱਤਣ 'ਤੇ ਵਧਾਈਆਂ। ਸਾਡੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਹੁਨਰ ਦਿਖਾਇਆ।
ਇਹ ਵੀ ਪੜ੍ਹੋ- ਡਾਇਮੰਡ ਲੀਗ ਦੇ ਫਾਈਨਲ 'ਚ ਆਪਣੇ ਖਿਤਾਬ ਦਾ ਬਚਾਅ ਕਰਨ ਉਤਰਨਗੇ ਨੀਰਜ ਚੋਪੜਾ
ਇਕ ਤਰਫ਼ਾ ਮੁਕਾਬਲੇ 'ਚ ਸ਼੍ਰੀਲੰਕਾ ਨੂੰ ਹਰਾਇਆ
ਏਸ਼ੀਆ ਕੱਪ 2023 ਦਾ ਫਾਈਨਲ ਮੈਚ ਸ਼੍ਰੀਲੰਕਾ ਦੇ ਆਰ ਪ੍ਰੇਮਦਾਸ ਸਟੇਡੀਅਮ 'ਚ ਖੇਡਿਆ ਗਿਆ। ਸ਼੍ਰੀਲੰਕਾ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਖੇਡਦਿਆਂ ਸ੍ਰੀਲੰਕਾ ਦੀ ਟੀਮ 15.2 ਓਵਰਾਂ 'ਚ ਸਿਰਫ਼ 50 ਦੌੜਾਂ ਹੀ ਬਣਾ ਸਕੀ। ਇਸ ਮੈਚ 'ਚ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ ਜ਼ਬਰਦਸਤ ਗੇਂਦਬਾਜ਼ੀ ਕੀਤੀ। ਉਨ੍ਹਾਂ ਨੇ 6 ਵਿਕਟਾਂ ਆਪਣੇ ਨਾਂ ਕੀਤੀਆਂ।
ਇਹ ਵੀ ਪੜ੍ਹੋ- ਨੇਹਾ ਤ੍ਰਿਪਾਠੀ ਨੇ ਜਿੱਤਿਆ ਹੀਰੋ WPGT ਦਾ 12ਵਾਂ ਪੜਾਅ
ਇਸ ਤੋਂ ਬਾਅਦ ਟੀਮ ਇੰਡੀਆ ਬੱਲੇਬਾਜ਼ੀ ਕਰਨ ਆਈ ਅਤੇ ਇਸ ਟੀਚੇ ਨੂੰ ਆਸਾਨੀ ਨਾਲ ਹਾਸਲ ਕਰ ਲਿਆ। ਭਾਰਤ ਲਈ ਓਪਨਿੰਗ ਕਰਨ ਆਏ ਇਸ਼ਾਨ ਕਿਸ਼ਨ ਅਤੇ ਸ਼ੁਭਮਨ ਗਿੱਲ ਨੇ ਇਹ ਟੀਚਾ 6.1 ਓਵਰਾਂ 'ਚ ਹਾਸਲ ਕਰ ਲਿਆ ਅਤੇ 10 ਵਿਕਟਾਂ ਨਾਲ ਜਿੱਤ ਹਾਸਲ ਕਰ ਲਈ। ਇਸ ਜਿੱਤ ਦੇ ਨਾਲ ਹੀ ਭਾਰਤ ਅੱਠਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤਣ 'ਚ ਸਫਲ ਹੋ ਗਿਆ ਹੈ।
ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Asia Cup Final : ਪਲੇਅਰ ਆਫ ਦਿ ਮੈਚ ਬਣ ਕੇ ਸਿਰਾਜ ਨੇ ਜਿੱਤਿਆ ਦਿਲ, ਗਰਾਊਂਡ ਸਟਾਫ ਨੂੰ ਦਿੱਤਾ ਖਾਸ ਤੋਹਫਾ
NEXT STORY