ਮੁੰਬਈ- ਰਾਜਸਥਾਨ ਰਾਇਲਜ਼ ਅਤੇ ਦਿੱਲੀ ਕੈਪੀਟਲਸ ਦੇ ਵਿਚਾਲੇ ਆਈ. ਪੀ. ਐੱਲ. ਦਾ 7ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਗਿਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦਿੱਲੀ ਨੇ ਰਾਜਸਥਾਨ ਨੂੰ 148 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਰਾਜਸਥਾਨ ਦੀ ਟੀਮ ਨੇ ਇਹ ਮੈਚ 3 ਵਿਕਟਾਂ ਨਾਲ ਜਿੱਤ ਲਿਆ।
ਇਹ ਖ਼ਬਰ ਪੜ੍ਹੋ- ਰੀਅਲ ਮੈਡ੍ਰਿਡ ਚੈਂਪੀਅਨਸ ਲੀਗ ਦੇ ਸੈਮੀਫਾਈਨਲ ’ਚ
ਰਾਜਸਥਾਨ ਰਾਇਲਜ਼ ਵਿਰੁੱਧ ਦੂਜੇ ਮੈਚ 'ਚ ਦਿੱਲੀ ਕੈਪੀਟਲਸ ਦੇ ਕਪਤਾਨ ਰਿਸ਼ਭ ਪੰਤ ਨੇ 32 ਗੇਂਦਾਂ 'ਤੇ 9 ਚੌਕਿਆਂ ਦੀ ਮਦਦ ਨਾਲ ਸਭ ਤੋਂ ਜ਼ਿਆਦਾ 51 ਦੌੜਾਂ ਦੀ ਪਾਰੀ ਖੇਡੀ। ਪੰਤ ਦੀ ਇਸ ਸ਼ਾਨਦਾਰ ਪਾਰੀ ਦਾ ਅੰਤ ਰਿਆਨ ਪਰਾਗ ਨੇ ਕੀਤਾ। ਪਰਾਗ ਨੇ ਦਿੱਲੀ ਕੈਪੀਟਲਸ ਦੀ ਪਾਰੀ ਦੇ 13ਵੇਂ ਓਵਰ ਦੀ ਚੌਥੀ ਗੇਂਦ 'ਤੇ ਪੰਤ ਨੂੰ ਸ਼ਾਨਦਾਰ ਥ੍ਰੋਅ ਦੇ ਜਰੀਏ ਰਨ ਆਊਟ ਕੀਤਾ। ਪਰਾਗ ਨੇ ਪੰਤ ਨੂੰ ਆਊਟ ਕਰਨ ਤੋਂ ਬਾਅਦ ਮੈਦਾਨ 'ਤੇ ਹੀ ਬੀਹੂ ਡਾਂਸ ਕਰਨਾ ਸ਼ੁਰੂ ਕਰ ਦਿੱਤਾ। ਆਈ. ਪੀ. ਐੱਲ. ਨੇ ਆਪਣੇ ਟਵਿੱਟਰ ਹੈਂਡਲ 'ਤੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ।
ਇਹ ਖ਼ਬਰ ਪੜ੍ਹੋ- ਸਟੋਕਸ ਨੂੰ ਲਗਾਤਾਰ ਦੂਜੀ ਵਾਰ ਵਿਜ਼ਡਨ ਕ੍ਰਿਕਟਰ ਆਫ ਦਿ ਈਯਰ ਪੁਰਸਕਾਰ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਅਸੀਂ ਇਸ ਤੋਂ ਵਧੀਆ ਗੇਂਦਬਾਜ਼ੀ ਕਰ ਸਕਦੇ ਸੀ : ਪੰਤ
NEXT STORY