ਨਵੀਂ ਦਿੱਲੀ (ਵਾਰਤਾ) : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਟੋਕੀਓ ਓਲੰਪਿਕ ਵਿਚ ਕਾਂਸੀ ਤਮਗਾ ਜਿੱਤਣ ’ਤੇ ਵਧਾਈ ਦਿੱਤੀ ਹੈ। ਰਾਸ਼ਟਰਪਤੀ ਨੇ ਟਵੀਟ ਵਿਚ ਕਿਹਾ, ‘ਸਾਡੀ ਪੁਰਸ਼ ਹਾਕੀ ਟੀਮ ਨੂੰ 41 ਸਾਲ ਬਾਅਦ ਹਾਕੀ ਵਿਚ ਓਲੰਪਿਕ ਤਮਗਾ ਜਿੱਤਣ ਲਈ ਵਧਾਈ। ਟੀਮ ਨੇ ਜਿੱਤਣ ਲਈ ਅਸਾਧਾਰਨ ਹੁਨਰ, ਲਚੀਲਾਪਨ ਅਤੇ ਦ੍ਰਿੜ ਸੰਕਲਪ ਦਿਖਾਇਆ। ਇਹ ਇਤਿਹਾਸਕ ਜਿੱਤ ਹਾਕੀ ਵਿਚ ਇਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਅਤੇ ਨੌਜਵਾਨਾਂ ਨੂੰ ਖੇਡ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।’
ਇਹ ਵੀ ਪੜ੍ਹੋ: ਟੋਕੀਓ ਓਲੰਪਿਕ: ਭਾਰਤੀ ਪੁਰਸ਼ ਹਾਕੀ ਟੀਮ ਨੇ ਰਚਿਆ ਇਤਿਹਾਸ, 41 ਸਾਲਾਂ ਬਾਅਦ ਜਿੱਤਿਆ ਕਾਂਸੀ ਤਮਗਾ
ਉਥੇ ਹੀ ਪ੍ਰਧਾਨ ਮੰਤਰੀ ਨੇ ਟਵੀਟ ਜ਼ਰੀਏ ਵਧਾਈ ਦਿੰਦੇ ਹੋਏ ਕਿਹਾ, ‘ਟੋਕੀਓ ਵਿਚ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਪੂਰੇ ਦੇਸ਼ ਲਈ ਮਾਣ ਦਾ ਪਲ ਹੈ। ਇਹ ਇਤਹਿਾਸਕ ਦਿਨ ਹਰ ਭਾਰਤੀ ਨੂੰ ਯਾਦ ਰਹੇਗਾ। ਕਾਂਸੀ ਤਮਗਾ ਜਿੱਤਣ ਲਈ ਸਾਡੀ ਪੁਰਸ਼ ਹਾਕੀ ਟੀਮ ਨੂੰ ਵਧਾਈ। ਇਸ ਉਪਲਬੱਧੀ ਨਾਲ ਉਹ ਪੂਰੇ ਦੇਸ਼, ਖ਼ਾਸ ਕਰਕੇ ਸਾਡੇ ਨੌਜਵਾਨਾਂ ਲਈ ਪ੍ਰੇਰਣਾ ਬਣੀ ਹੈ। ਭਾਰਤ ਨੂੰ ਆਪਣੀ ਹਾਕੀ ਟੀਮ ’ਤੇ ਮਾਣ ਹੈ। ਇਹ ਨਵਾਂ ਭਾਰਤ ਹੈ, ਆਤਮਵਿਸ਼ਵਾਸ ਨਾਲ ਭਰਿਆ ਭਾਰਤ ਹੈ। ਹਾਕੀ ਟੀਮ ਨੂੰ ਫਿਰ ਤੋਂ ਵਧਾਈ ਅਤੇ ਸ਼ੁੱਭਕਾਮਨਾਵਾਂ।’ ਜ਼ਿਕਰਯੋਗ ਹੈ ਕਿ ਭਾਰਤੀ ਪੁਰਸ਼ ਹਾਕੀ ਟੀਮ ਨੇ ਵੀਰਵਾਰ ਨੂੰ ਟੋਕੀਓ 2020 ਵਿਚ ਜਰਮਨੀ ਨੂੰ 5-4 ਨਾਲ ਹਰਾ ਕੇ 41 ਸਾਲਾਂ ਬਾਅਦ ਓਲੰਪਿਕ ਕਾਂਸੀ ਤਮਗਾ ਜਿੱਤਿਆ ਹੈ।
ਇਹ ਵੀ ਪੜ੍ਹੋ: Tokyo Olympics: ਭਾਰਤ ਦੀ ਝੋਲੀ ਪਿਆ ਇਕ ਹੋਰ ਮੈਡਲ, ਮੁੱਕੇਬਾਜ਼ ਲਵਲੀਨਾ ਨੇ ਜਿੱਤਿਆ ਕਾਂਸੀ ਤਮਗਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਟੋਕੀਓ ਓਲੰਪਿਕ: ਭਾਰਤੀ ਪੁਰਸ਼ ਹਾਕੀ ਟੀਮ ਨੇ ਰਚਿਆ ਇਤਿਹਾਸ, 41 ਸਾਲਾਂ ਬਾਅਦ ਜਿੱਤਿਆ ਕਾਂਸੀ ਤਮਗਾ
NEXT STORY