ਸ਼ਿਮਲਾ, (ਵਾਰਤਾ) ਹਿਮਾਚਲ ਪ੍ਰਦੇਸ਼ ਯੁਵਕ ਸੇਵਾਵਾਂ ਅਤੇ ਖੇਡ ਵਿਭਾਗ ਦੇ ਬੁਲਾਰੇ ਨੇ ਸ਼ਨੀਵਾਰ ਨੂੰ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਅਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਤਮਗਾ ਜੇਤੂ ਖਿਡਾਰੀਆਂ ਲਈ 65 ਲੱਖ ਰੁਪਏ ਦੀ ਨਕਦ ਇਨਾਮੀ ਰਾਸ਼ੀ ਜਾਰੀ ਕੀਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਇਹ ਰਾਸ਼ੀ ਸਾਲ 2018 ਤੋਂ 22 ਜਨਵਰੀ 2022 ਤੱਕ ਰਾਜ ਦੇ ਵੱਖ-ਵੱਖ ਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ਦੇ 102 ਤਗਮੇ ਜੇਤੂ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਬਦਲੇ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਜ਼ਿਲ੍ਹਾ ਯੁਵਕ ਸੇਵਾ ਅਤੇ ਖੇਡ ਅਫ਼ਸਰ ਵੱਲੋਂ ਵੰਡੀ ਜਾਵੇਗੀ। ਉਨ੍ਹਾਂ ਯੋਗ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਆਪਣੇ-ਆਪਣੇ ਜ਼ਿਲ੍ਹੇ ਦੇ ਖੇਡ ਅਧਿਕਾਰੀ ਨਾਲ ਸੰਪਰਕ ਕਰਨ।
ਆਪਣੀ ਖੇਡ 'ਤੇ ਫੋਕਸ ਕਰੋ, ਓਲੰਪਿਕ 'ਤੇ ਨਹੀਂ, ਹਾਕੀ ਕੋਚ ਫੁਲਟਨ ਦਾ ਟੀਮ ਨੂੰ ਗੁਰੂ ਮੰਤਰ
NEXT STORY