ਸਪੋਰਟਸ ਡੈਸਕ : ਪੰਜਾਬ ਕ੍ਰਿਕਟ ਜਗਤ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਕ੍ਰਿਕਟਰ ਤੇ ਪੰਜਾਬ ਦੀ ਸੀਨੀਅਰ ਸਿਲੈਕਸ਼ਨ ਕਮੇਟੀ ਦੇ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਦਾ ਅਚਾਨਕ ਦੇਹਾਂਤ ਹੋ ਗਿਆ। ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਨੇ ਅਮਨਪ੍ਰੀਤ ਦੇ ਦਿਹਾਂਤ 'ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।
ਕ੍ਰਿਕਟ ਕਰੀਅਰ ਅਤੇ ਯੋਗਦਾਨ
ਅਮਨਪ੍ਰੀਤ ਸਿੰਘ ਗਿੱਲ ਨੇ ਪੰਜਾਬ ਕ੍ਰਿਕਟ ਦੀ ਸੇਵਾ ਬੜੀ ਲਗਨ, ਸਮਰਪਣ ਅਤੇ ਜਨੂੰਨ ਨਾਲ ਕੀਤੀ। ਉਨ੍ਹਾਂ ਨੇ ਕ੍ਰਿਕਟ ਦੇ ਮੈਦਾਨ 'ਤੇ ਵੱਖ-ਵੱਖ ਪੱਧਰਾਂ 'ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਾਇਆ ਸੀ। ਉਹ ਇੰਡੀਆ ਅੰਡਰ-19, ਆਈ.ਪੀ.ਐੱਲ. ਟੀਮ ਕਿੰਗਜ਼ XI ਪੰਜਾਬ (ਹੁਣ ਪੰਜਾਬ ਕਿੰਗਜ਼) ਅਤੇ ਪੰਜਾਬ ਦੀ ਰਾਜ ਟੀਮ ਦੀ ਨੁਮਾਇੰਦਗੀ ਕਰ ਚੁੱਕੇ ਸਨ। ਖੇਡ ਤੋਂ ਬਾਅਦ ਵੀ ਉਹ ਸਿਲੈਕਸ਼ਨ ਕਮੇਟੀ ਦੇ ਮੈਂਬਰ ਵਜੋਂ ਕ੍ਰਿਕਟ ਦੀ ਬਿਹਤਰੀ ਲਈ ਕੰਮ ਕਰ ਰਹੇ ਸਨ।
ਸ਼ਰਧਾਂਜਲੀ ਅਤੇ ਅੰਤਿਮ ਵਿਦਾਇਗੀ
ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਪਰਿਵਾਰ ਅਤੇ ਉਨ੍ਹਾਂ ਦੇ ਪਿਆਰਿਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਇਸ ਮੁਸ਼ਕਲ ਸਮੇਂ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਅਮਨਪ੍ਰੀਤ ਸਿੰਘ ਗਿੱਲ ਦਾ ਅੰਤਿਮ ਸਸਕਾਰ ਅੱਜ ਸ਼ਾਮ 4:00 ਵਜੇ ਮਨੀਮਾਜਰਾ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਚਿੰਨਾਸਵਾਮੀ ਜਾਂ ਈਡਨ ਗਾਰਡਨਸ ਨਹੀਂ, ਇਸ ਸਟੇਡੀਅਮ 'ਚ ਖੇਡਿਆ ਜਾਵੇਗਾ IPL 2026 ਦਾ ਫਾਈਨਲ ਮੈਚ
NEXT STORY