ਜਲੰਧਰ/ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕ੍ਰਿਕਟ ਵਿਸ਼ਵ ਚੈਂਪੀਅਨ ਬਣੀਆਂ ਸੂਬੇ ਦੀਆਂ ਧੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
ਇਨਾਮੀ ਰਾਸ਼ੀ ਅਤੇ ਸਨਮਾਨ : ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ ਹਰ ਖਿਡਾਰਨ, ਜਿਨ੍ਹਾਂ ਵਿੱਚ ਹਰਮਨਪ੍ਰੀਤ, ਹਰਲੀਨ ਦਿਓਲ, ਅਤੇ ਅਮਨਜੋਤ ਕੌਰ ਸ਼ਾਮਲ ਹਨ, ਨੂੰ 1.50 ਕਰੋੜ ਰੁਪਏ ਦੀ ਨਗਦ ਰਾਸ਼ੀ ਇਨਾਮ ਵਜੋਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਮਾਨ ਦਾ ਬਿਆਨ: ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਪੰਜਾਬ ਦੀਆਂ ਧੀਆਂ ਨੇ ਦੇਸ਼ ਦਾ ਨਾਮ ਰੌਸ਼ਨ ਕਰਦਿਆਂ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ ਖਿਡਾਰਨਾਵਾਂ ਲਈ ਹੀ ਨਹੀਂ, ਸਗੋਂ ਪੂਰੇ ਪੰਜਾਬ ਲਈ ਮਾਣ ਦਾ ਪਲ ਹੈ।
ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਲਈ ਹਰ ਸੰਭਵ ਯਤਨ ਕਰੇਗੀ ਤਾਂ ਜੋ ਹੋਰ ਨੌਜਵਾਨ ਵੀ ਖੇਡਾਂ ਵੱਲ ਪ੍ਰੇਰਿਤ ਹੋ ਸਕਣ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦਾ ਹਮੇਸ਼ਾ ਇਹ ਉਦੇਸ਼ ਰਿਹਾ ਹੈ ਕਿ ਰਾਜ ਦੀਆਂ ਧੀਆਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਦੇ ਪੂਰੇ ਮੌਕੇ ਮਿਲਣ।
ਸਨਮਾਨ ਸਮਾਰੋਹ: ਇਸ ਸਬੰਧੀ ਖੇਡ ਮੰਤਰਾਲੇ ਵੱਲੋਂ ਜਲਦ ਹੀ ਇੱਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਜਾਵੇਗਾ।
ਮਹਿਲਾ ਵਰਲਡ ਕੱਪ ਸਟਾਰ ਰਿਚਾ ਘੋਸ਼ ਦੇ ਨਾਂ ਹੋਣ ਜਾ ਰਹੀ ਹੈ ਸਚਿਨ-ਵਿਰਾਟ ਤੋਂ ਵੀ ਵੱਡੀ ਉਪਲੱਬਧੀ
NEXT STORY