ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 42ਵਾਂ ਮੈਚ ਅੱਜ ਪੰਜਾਬ ਕਿੰਗਜ਼ (ਪੀ. ਬੀ. ਕੇ. ਐੱਸ.) ਤੇ ਲਖਨਊ ਸੁਪਰ ਜਾਇੰਟਸ (ਐੱਲ. ਐੱਸ. ਜੀ.) ਦਰਮਿਆਨ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ, ਸਟੇਡੀਅਮ 'ਚ ਖੇਡਿਆ ਜਾਵੇਗਾ। ਦੋਵੇਂ ਹੀ ਟੀਮਾਂ ਕੋਲ ਸ਼ਾਨਦਾਰ ਖਿਡਾਰੀਆਂ ਦੀ ਫੌਜ ਹੈ। ਪੰਜਾਬ ਨੇ ਵੱਡੇ ਫ਼ਰਕ ਨਾਲ ਮੁਕਾਬਲਾ ਗੁਆਉਣ ਦੇ ਬਾਅਦ ਚੇਨਈ ਖ਼ਿਲਾਫ਼ ਮੈਚ ਜਿੱਤ ਕੇ ਮਜ਼ਬੂਤ ਵਾਪਸੀ ਕੀਤੀ ਹੈ।
ਇਹ ਵੀ ਪੜ੍ਹੋ : ਗਾਂਗੁਲੀ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ, ਸਟੇਡੀਅਮ ਲਈ ਬਦਲਵੀਂ ਜ਼ਮੀਨ ਦੇਣ ਦੀ ਕੀਤੀ ਮੰਗ
ਦੂਜੇ ਪਾਸ ਲਖਨਊ ਸੀਜ਼ਨ ਦੀ ਸ਼ੁਰਆਤ ਤੋਂ ਹੀ ਬਿਹਤਰੀਨ ਪ੍ਰਦਰਸ਼ਨ ਕਰਦੀ ਆ ਰਹੀ ਹੈ। ਪੰਜਾਬ ਦੇ ਨਾਲ ਹਰ ਸੀਜ਼ਨ 'ਚ ਇਕ ਹੀ ਸਮੱਸਿਆ ਹੁੰਦੀ ਹੈ ਕਿ ਉਹ ਕੁਝ ਵੱਡੇ ਮੁਕਾਬਲੇ ਜਿੱਤ ਕੇ ਆਸਾਨ ਜਿਹੇ ਮੈਚ ਗੁਆ ਦਿੰਦੀ ਹੈ ਤੇ ਆਈ. ਪੀ. ਐੱਲ. ਤੋਂ ਬਾਹਰ ਹੋ ਜਾਂਦੀ ਹੈ। ਕਪਤਾਨ ਮਯੰਕ ਅਗਰਵਾਲ ਨੂੰ ਇਸ ਪਰੇਸ਼ਾਨੀ ਤੋਂ ਨਿਜਾਤ ਪਾਉਣੀ ਹੋਵੇਗੀ ਨਾਲ ਹੀ ਖਿਡਾਰੀਆਂ ਨੂੰ ਵੀ ਉਨ੍ਹਾਂ ਦੀ ਜ਼ਿੰਮੇਵਾਰੀਆਂ ਦਾ ਅਹਿਸਾਸ ਵੀ ਕਰਾਉਣਾ ਹੋਵੇਗਾ।
ਇਹ ਵੀ ਪੜ੍ਹੋ : ਮਾਨਸਿਕ ਤੌਰ 'ਤੇ ਮਜ਼ਬੂਤ ਬਣ ਗਿਆ ਹਾਂ, ਅਸਫਲਤਾ ਤੋਂ ਡਰਦਾ ਨਹੀਂ ਹਾਂ : ਕੁਲਦੀਪ
ਸੰਭਾਵਿਤ ਪਲੇਇੰਗ 11
ਪੰਜਾਬ ਕਿੰਗਜ਼ : ਮਯੰਕ ਅਗਰਵਾਲ (ਕਪਤਾਨ), ਸ਼ਿਖਰ ਧਵਨ, ਜੌਨੀ ਬੇਅਰਸਟੋ (ਵਿਕਟਕੀਪਰ), ਜਿਤੇਸ਼ ਸ਼ਰਮਾ, ਲੀਆਮ ਲਿਵਿੰਗਸਟੋਨ, ਸ਼ਾਹਰੁਖ਼ ਖ਼ਾਨ, ਓਡੀਅਨ ਸਮਿਥ, ਕਗਿਸੋ ਰਬਾਡਾ, ਰਾਹੁਲ ਚਾਹਰ, ਵੈਭਵ ਅਰੋੜਾ, ਅਰਸ਼ਦੀਪ ਸਿੰਘ।
ਲਖਨਊ ਸੁਪਰ ਜਾਇੰਟਸ : ਕੇ. ਐੱਲ. ਰਾਹੁਲ (ਕਪਤਾਨ), ਕਵਿੰਟਨ ਡੀਕਾਕ (ਵਿਕਟਕੀਪਰ), ਆਯੁਸ਼ ਬਡੋਨੀ, ਦੀਪਕ ਹੁੱਡਾ, ਮਾਰਕਸ ਸਟੋਈਨਿਸ, ਜੇਸਨ ਹੋਲਡਰ, ਕਰੁਣਾਲ ਪੰਡਯਾ, ਕ੍ਰਿਸ਼ਣੱਪਾ ਗੌਤਮ, ਦੁਸ਼ਮੰਥਾ ਚਮੀਰਾ, ਆਵੇਸ਼ ਖ਼ਾਨ, ਰਵੀ ਬਿਸ਼ਨੋਈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਗਾਂਗੁਲੀ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ, ਸਟੇਡੀਅਮ ਲਈ ਬਦਲਵੀਂ ਜ਼ਮੀਨ ਦੇਣ ਦੀ ਕੀਤੀ ਮੰਗ
NEXT STORY