ਨਾਗਪੁਰ : ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਖੇਡੀ ਜਾ ਰਹੀ 5 ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਆਗਾਜ਼ ਕੀਤਾ ਹੈ। ਨਾਗਪੁਰ ਦੇ ਮੈਦਾਨ 'ਤੇ ਖੇਡੇ ਗਏ ਇਸ ਰੋਮਾਂਚਕ ਮੈਚ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ 48 ਦੌੜਾਂ ਨਾਲ ਕਰਾਰੀ ਹਾਰ ਦਿੱਤੀ। ਇਸ ਜਿੱਤ ਦੇ ਨਾਲ ਹੀ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਇੱਕ ਅਜਿਹਾ ਵਿਸ਼ਵ ਰਿਕਾਰਡ ਆਪਣੇ ਨਾਮ ਕਰ ਲਿਆ ਹੈ, ਜਿਸ ਨਾਲ ਉਨ੍ਹਾਂ ਨੇ ਪਾਕਿਸਤਾਨੀ ਦਿੱਗਜ ਸ਼ਾਹੀਨ ਅਫਰੀਦੀ ਨੂੰ ਵੀ ਪਿੱਛੇ ਛੱਡ ਦਿੱਤਾ ਹੈ।
ਸ਼ੁਰੂਆਤੀ ਓਵਰਾਂ ਦੇ ਬਾਦਸ਼ਾਹ ਬਣੇ ਅਰਸ਼ਦੀਪ

ਨਿਊਜ਼ੀਲੈਂਡ ਵਿਰੁੱਧ ਪਹਿਲੇ ਓਵਰ ਵਿੱਚ ਹੀ ਡੀਵੋਨ ਕੋਨਵੇ ਦੀ ਵਿਕਟ ਝਟਕਾ ਕੇ ਅਰਸ਼ਦੀਪ ਸਿੰਘ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਪਾਰੀ ਦੇ ਪਹਿਲੇ ਦੋ ਓਵਰਾਂ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ ਹਨ। ਅਰਸ਼ਦੀਪ ਦੇ ਨਾਮ ਹੁਣ ਪਹਿਲੇ ਦੋ ਓਵਰਾਂ ਵਿੱਚ 28 ਵਿਕਟਾਂ ਦਰਜ ਹੋ ਗਈਆਂ ਹਨ। ਉਨ੍ਹਾਂ ਨੇ ਪਾਕਿਸਤਾਨ ਦੇ ਸ਼ਾਹੀਨ ਅਫਰੀਦੀ ਅਤੇ ਯੂਏਈ ਦੇ ਜੁਨੈਦ ਸਿਦੀਕੀ ਨੂੰ ਪਿੱਛੇ ਛੱਡਿਆ, ਜਿਨ੍ਹਾਂ ਦੇ ਨਾਮ 27-27 ਵਿਕਟਾਂ ਹਨ। ਇਸ ਸੂਚੀ ਵਿੱਚ ਮਲੇਸ਼ੀਆ ਦੇ ਪਵਨਦੀਪ ਸਿੰਘ (26) ਅਤੇ ਨਿਊਜ਼ੀਲੈਂਡ ਦੇ ਟਿਮ ਸਾਊਦੀ (25) ਵੀ ਸ਼ਾਮਲ ਹਨ।
ਭਾਰਤ ਨੇ ਬਣਾਇਆ ਸਭ ਤੋਂ ਵੱਡਾ ਸਕੋਰ
ਟੀਮ ਇੰਡੀਆ ਨੇ ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ 'ਤੇ 238 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ। ਇਹ ਟੀ-20 ਅੰਤਰਰਾਸ਼ਟਰੀ ਵਿੱਚ ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਤੋਂ ਪਹਿਲਾਂ ਭਾਰਤ ਨੇ 2023 ਵਿੱਚ ਅਹਿਮਦਾਬਾਦ ਵਿਖੇ ਕੀਵੀ ਟੀਮ ਵਿਰੁੱਧ 234 ਦੌੜਾਂ ਬਣਾਈਆਂ ਸਨ। ਨਿਊਜ਼ੀਲੈਂਡ ਦੀ ਟੀਮ ਇਸ ਵਿਸ਼ਾਲ ਟੀਚੇ ਦਾ ਪਿੱਛਾ ਕਰਦੇ ਹੋਏ 190 ਦੌੜਾਂ ਹੀ ਬਣਾ ਸਕੀ।
87 ਚੌਕੇ ਤੇ 26 ਛੱਕੇ, ਵਨਡੇ ਮੈਚ 'ਚ ਬਣੀਆਂ 872 ਦੌੜਾਂ, ਇਤਿਹਾਸ 'ਚ ਅਮਰ ਰਹੇਗਾ ਇਹ ਮੈਚ!
NEXT STORY